ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਿੱਖ ਵਿਧਾਇਕ ਤੇ ਮੰਤਰੀ, ਕੀ ਬੋਲੇ ਜਥੇਦਾਰ ਗੜਗੱਜ?

Updated On: 

29 Jun 2026 12:51 PM IST

ਪੰਜਾਬ 'ਚ ਸੱਤਾ ਧਿਰ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਤੇ ਵਿਧਾਇਕ ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਧਾਇਕ ਪੇਸ਼ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਇਸ ਦੌਰਾਨ ਪੰਜ ਸਿੰਘ ਸਾਹਿਬਾਨਾਂ ਦੀ ਹਜ਼ੂਰੀ 'ਚ ਸਾਰੇ ਸਿੱਖ ਮੰਤਰੀ ਤੇ ਵਿਧਾਇਕ ਨੇ ਹਾਜ਼ਰੀ ਭਰੀ। ਪੇਸ਼ੀ ਦੌਰਾਨ ਪੰਜ ਸਿੰਘ ਸਾਹਿਬਾਨਾਂ ਦੇ ਪਿੱਛੇ ਤਸਵੀਰ 'ਤੇ 'ਅਕਾਲ ਤਖ਼ਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ' ਲਿਖਿਆ ਹੋਇਆ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਿੱਖ ਵਿਧਾਇਕ ਤੇ ਮੰਤਰੀ, ਕੀ ਬੋਲੇ ਜਥੇਦਾਰ ਗੜਗੱਜ?

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ- 2026 ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਬਿੰਦੂਆਂ ਨੂੰ ਲੈ ਕੇ ਮਤਭੇਦ ਜ਼ਾਹਰ ਕੀਤੇ ਗਏ ਸਨ। ਇਸ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਤਖ਼ਤ ਸਾਹਿਬ ਵਿਖੇ ਅੱਜ, 29 ਜੂਨ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਗੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਗਿਆ।

ਪੰਜਾਬ ‘ਚ ਸੱਤਾ ਧਿਰ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਤੇ ਵਿਧਾਇਕ ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਧਾਇਕ ਪੇਸ਼ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਇਸ ਦੌਰਾਨ ਪੰਜ ਸਿੰਘ ਸਾਹਿਬਾਨਾਂ ਦੀ ਹਜ਼ੂਰੀ ‘ਚ ਸਾਰੇ ਸਿੱਖ ਮੰਤਰੀ ਤੇ ਵਿਧਾਇਕ ਨੇ ਹਾਜ਼ਰੀ ਭਰੀ। ਪੇਸ਼ੀ ਦੌਰਾਨ ਪੰਜ ਸਿੰਘ ਸਾਹਿਬਾਨਾਂ ਦੇ ਪਿੱਛੇ ਤਸਵੀਰ ‘ਤੇ ‘ਅਕਾਲ ਤਖ਼ਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ’ ਲਿਖਿਆ ਹੋਇਆ ਸੀ।

ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਦੇ ਸਾਹਮਣੇ ਗੁਰਬਾਣੀ ਸ਼ਬਦ ਦਾ ਉਚਾਰਨ ਕੀਤਾ। ਜਥੇਦਾਰ ਗੜਗੱਜ ਨੇ ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨਾਲ ਸਿਮਰਨ ਕਰਕੇ ਅੱਜ ਦੀ ਕਾਰਵਾਈ ਨੂੰ ਅੱਗੇ ਵਧਾਇਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਿਰਭਉ ਤੇ ਨਿਰਵੈਰ ਹੈ।

ਜਥੇਦਾਰ ਨੇ ਇਸ ਤੋਂ ਬਾਅਦ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਸੰਦੇਸ਼ ਦਿੱਤਾ ਕਿ ਅਸੀਂ ਸਾਰੇ ਗੁਰੂ ਭਾਈ ਤੇ ਗੁਰੂ ਭੈਣਾਂ ਹਾਂ। ਭਾਵੇਂ, ਹਰ ਕੋਈ ਪੰਜਾਬ ਦੇ ਵੱਖ-ਵੱਖ ਖਿਤਿਆਂ ਤੋਂ ਆਏ ਹਾਂ, ਪਰ ਜੋ ਗੁਰੂ ਸਾਹਿਬ ਨੇ ਸਾਨੂੰ ਸਾਂਝੇ ਪਰਿਵਾਰ ਦਾ ਸੰਦੇਸ਼ ਦਿੱਤਾ ਕਿ ਸਿੱਖ ਦੁਨੀਆ ਦੇ ਕਿਸੇ ਵੀ ਕੋਣੇ ‘ਤੇ ਵਸੇ ਤਾਂ ਉਹ ਵਾਸੀ ਸ੍ਰੀ ਅਨੰਦਪੁਰ ਸਾਹਿਬ ਦਾ ਹੈ ਤੇ ਜਨਮ ਸਾਡਾ ਸ੍ਰੀ ਕੇਸਗੜ੍ਹ ਸਾਹਿਬ ਦਾ ਹੈ। ਅਸੀਂ ਸਭ ਪਰਿਵਾਰ ਹਾਂ। ਉਨ੍ਹਾਂ ਨੇ ਇਸ ਦੌਰਾਨ ਸਾਰੇ ਵਿਧਾਇਕਾਂ ਨੂੰ ਆਪਣੀ ਸ਼ਬਦਾਵਲੀ ‘ਤੇ ਗੌਰ ਕਰਕੇ ਬੋਲਣ ਲਈ ਕਿਹਾ।

ਜਥੇਦਾਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਪਰਗਟ ਸਿੰਘ, ਆਮ ਆਦਮੀ ਪਾਰਟੀ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਸਮੇਤ ਵੱਖ-ਵੱਖ ਆਗੂਆਂ ਤੋਂ ਇਸ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ।

Follow Us