AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ

22 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਇਹ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ 'ਚ ਦਾਖ਼ਲ ਹੋਵੇਗਾ ਤੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਯਾਤਰਾ ਪੂਰੀ ਕਰਨ ਤੋਂ ਬਾਅਦ 1 ਦਸੰਬਰ ਨੂੰ ਜਥਾ ਵਾਪਸ ਭਾਰਤ ਪਰਤੇਗਾ।

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ
lalit-sharma
| Published: 21 Nov 2026 13:18 PM IST
Share

ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭੇਜੇ ਗਏ 1828 ਪਾਸਪੋਰਟਾਂ ‘ਚੋਂ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਗਿਆ ਹੈ, ਜਦਕਿ 6 ਸ਼ਰਧਾਲੂਆਂ ਦੇ ਵੀਜ਼ੇ ਕਿਸੇ ਕਾਰਨ ਨਹੀਂ ਲੱਗ ਸਕੇ। ਵੀਜ਼ਾ ਮਿਲਣ ਤੋਂ ਬਾਅਦ ਅੱਜ ਵੱਡੀ ਗਿਣਤੀ ‘ਚ ਸ਼ਰਧਾਲੂ ਆਪਣੇ ਪਾਸਪੋਰਟ ਲੈਣ ਲਈ ਐਸਜੀਪੀਸੀ ਦਫ਼ਤਰ ਪਹੁੰਚੇ।

ਜਾਣਕਾਰੀ ਅਨੁਸਾਰ, 22 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਇਹ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ‘ਚ ਦਾਖ਼ਲ ਹੋਵੇਗਾ ਤੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਯਾਤਰਾ ਪੂਰੀ ਕਰਨ ਤੋਂ ਬਾਅਦ 1 ਦਸੰਬਰ ਨੂੰ ਜਥਾ ਵਾਪਸ ਭਾਰਤ ਪਰਤੇਗਾ।

ਸ੍ਰੀ ਨਨਕਾਣਾ ਸਾਹਿਬ ਸਮੇਤ ਇਨ੍ਹਾਂ ਗੁਰਧਾਮਾਂ ਦੇ ਕਰਨਗੇ ਦਰਸ਼ਨ

ਪਾਕਿਸਤਾਨ ਯਾਤਰਾ ਦੌਰਾਨ ਸਿੱਖ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਤੇ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।

ਐਸਜੀਪੀਸੀ ਵੱਲੋਂ ਜਥੇ ਦੀ ਰਵਾਨਗੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਵਾਨਗੀ ਤੋਂ ਪਹਿਲਾਂ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ ਤੇ ਸ਼ਰਧਾਲੂਆਂ ਨੂੰ ਸਿਰੋਪਾਓ ਭੇਟ ਕਰਕੇ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।

ਪਹਿਲੀ ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ

ਵੀਜ਼ਾ ਲੱਗੇ ਪਾਸਪੋਰਟ ਲੈਣ ਪਹੁੰਚੇ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਖੁਸ਼ੀ ਤੇ ਭਾਵੁਕਤਾ ਦੇਖਣ ਨੂੰ ਮਿਲੀ। ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਚਮਿਆਰੀ ਤੋਂ ਆਏ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਪੂਰੀ ਹੋਣ ਜਾ ਰਹੀ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਨੇੜਲੇ ਪਿੰਡ ਜੈਮਲ ਵਾਲਾ ਤੋਂ ਪਹੁੰਚੇ ਸ਼ਰਧਾਲੂ ਗੁਰਮੀਤ ਸਿੰਘ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਬਚਪਨ ਤੋਂ ਹੀ ਉਨ੍ਹਾਂ ਦੀ ਇੱਛਾ ਸੀ ਕਿ ਉਹ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ। ਉਨ੍ਹਾਂ ਨੇ ਵੀਜ਼ਾ ਨਾ ਮਿਲਣ ਵਾਲੇ ਸ਼ਰਧਾਲੂਆਂ ਲਈ ਵੀ ਅਰਦਾਸ ਕੀਤੀ ਕਿ ਅਗਲੀ ਵਾਰ ਉਨ੍ਹਾਂ ਨੂੰ ਵੀ ਇਹ ਮੌਕਾ ਮਿਲੇ।

ਕਰਤਾਰਪੁਰ ਲਾਂਘਾ ਖੋਲ੍ਹਣ ਤੇ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਇਸ ਮੌਕੇ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਆਧਾਰ ਕਾਰਡ ਰਾਹੀਂ ਜਾਣ ਦੀ ਸਹੂਲਤ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂ ਘਰਾਂ ਦੇ ਦਰਸ਼ਨ ਕਰ ਸਕੇ।

ਪਟਿਆਲਾ ਤੋਂ ਆਏ ਸ਼ਰਧਾਲੂ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਾਸਪੋਰਟ ‘ਤੇ ਉਨ੍ਹਾਂ ਸਾਰੇ ਪ੍ਰਮੁੱਖ ਗੁਰਧਾਮਾਂ ਦੇ ਨਾਮ ਦਰਜ ਹਨ, ਜਿੱਥੇ ਜਥੇ ਨੂੰ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ ਦਾ ਸਮਰਥਨ ਕੀਤਾ।

ਇੱਕ ਹੋਰ ਸ਼ਰਧਾਲੂ ਨੇ ਆਪਣਾ ਭਾਵੁਕ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਪਾਸਪੋਰਟ ਦੀ ਵੈਧਤਾ ਘੱਟ ਹੋਣ ਕਾਰਨ ਸ਼ੁਰੂ ‘ਚ ਉਨ੍ਹਾਂ ਦਾ ਨਾਮ ਸੂਚੀ ‘ਚੋਂ ਬਾਹਰ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਨਾ ਕੋਈ ਫੋਨ ਆਇਆ ਤੇ ਨਾ ਹੀ ਉਨ੍ਹਾਂ ਨੇ ਆਪਣੀ ਫੋਟੋ ਜਮ੍ਹਾਂ ਕਰਵਾਈ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਵੀਜ਼ਾ ਲੱਗ ਗਿਆ। ਉਨ੍ਹਾਂ ਇਸ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਵਿਸ਼ੇਸ਼ ਕਿਰਪਾ ਦੱਸਿਆ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...