AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿਮਰਨਜੀਤ ਮਾਨ ਦੇ ਦੋਹਤੇ ਨੇ ਜਥੇਦਾਰ ਨੂੰ ਸੌਂਪਿਆ ਮੁਆਫ਼ੀਨਾਮਾ, ਅਕਾਲ ਤਖ਼ਤ ਸਾਹਿਬ ਪਹੁੰਚ ਕੇ ਕੀਤੀ ਖਿਮਾ ਯਾਚਨਾ

Govind Singh Sandhu apologies to Akal Takhat Sahib: ਗੋਵਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿੱਚ ਖਿਮਾ ਯਾਚਨਾ ਸੌਂਪੀ। ਗੋਵਿੰਦ ਸਿੰਘ ਸੰਧੂ ਨੇ ਕਿਹਾ ਕਿ ਉਹ ਸਿੱਖ ਮਰਯਾਦਾ ਦੀ ਪੂਰੀ ਕਦਰ ਕਰਦੇ ਹਨ ਅਤੇ ਅਣਜਾਣੇ ਵਿੱਚ ਹੋਈ ਗਲਤੀ ਲਈ ਸਿੱਖ ਸੰਗਤ ਤੋਂ ਮਾਫ਼ੀ ਚਾਹੁੰਦੇ ਹਨ।

ਸਿਮਰਨਜੀਤ ਮਾਨ ਦੇ ਦੋਹਤੇ ਨੇ ਜਥੇਦਾਰ ਨੂੰ ਸੌਂਪਿਆ ਮੁਆਫ਼ੀਨਾਮਾ, ਅਕਾਲ ਤਖ਼ਤ ਸਾਹਿਬ ਪਹੁੰਚ ਕੇ ਕੀਤੀ ਖਿਮਾ ਯਾਚਨਾ
lalit-sharma
| Updated On: 02 Feb 2026 18:07 PM IST
Share

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਏ। ਦਰਅਸਲ, ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਅਤੇ ਛਤਰ ਝੁਲਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਅਕਾਲੀ ਆਗੂ ਵੱਲੋਂ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ।

ਇਸ ਦੌਰਾਨ ਗੋਵਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿੱਚ ਖਿਮਾ ਯਾਚਨਾ ਸੌਂਪੀ। ਗੋਵਿੰਦ ਸਿੰਘ ਸੰਧੂ ਨੇ ਕਿਹਾ ਕਿ ਉਹ ਸਿੱਖ ਮਰਯਾਦਾ ਦੀ ਪੂਰੀ ਕਦਰ ਕਰਦੇ ਹਨ ਅਤੇ ਅਣਜਾਣੇ ਵਿੱਚ ਹੋਈ ਗਲਤੀ ਲਈ ਸਿੱਖ ਸੰਗਤ ਤੋਂ ਮਾਫ਼ੀ ਚਾਹੁੰਦੇ ਹਨ।

ਆਪਣੇ ਬਿਆਨ ਵਿੱਚ ਉਨ੍ਹਾਂ ਨੇ ਸਾਫ਼ ਕੀਤਾ ਕਿ ਇਸ ਪੂਰੇ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਪੂਰਵ ਸਲਾਹ ਨਹੀਂ ਹੋਈ। ਜਿਸ ਕਰਕੇ ਗਲਤ ਫਹਮੀ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦੇ ਕਈ ਆਗੂ ਅਤੇ ਸਾਥੀ ਉਨ੍ਹਾਂ ਨਾਲ ਨਾਰਾਜ਼ ਹਨ, ਜੋ ਕਿ ਵਾਜਬ ਹੈ ਅਤੇ ਉਹ ਸਾਰਿਆਂ ਤੋਂ ਦਿਲੋਂ ਮਾਫ਼ੀ ਮੰਗਦੇ ਹਨ। ਉਨ੍ਹਾਂ ਨੇ ਆਖਿਆ ਕਿ ਗੁਰੂ ਮਹਾਰਾਜ ਬਖ਼ਸ਼ਣ ਹਾਰ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸੱਚੀ ਨੀਅਤ ਦੇ ਨਾਲ ਕੀਤੀ ਮਾਫ਼ੀ ਕਬੂਲ ਕੀਤੀ ਜਾਵੇਗੀ।

ਆਗੂ ਨੇ ਸਪਸ਼ਟ ਕੀਤਾ ਕਿ ਗੁਰੂ ਮਰਿਆਦਾ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਅਤੇ ਸ਼ਾਨ ਨੂੰ ਠੇਸ ਪਹੁੰਚਾਉਣ ਦਾ ਉਨ੍ਹਾਂ ਦਾ ਕੋਈ ਵੀ ਇਰਾਦਾ ਨਹੀਂ ਸੀ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਦੀ ਗੱਲ ਕੀਤੀ ਜਾ ਰਹੀ ਹੈ, ਉਸ ਰਾਤ ਦੀ ਬਰਾਤ ਦੌਰਾਨ ਗੁਰੂ ਮਹਾਰਾਜ ਬਿਰਾਜਮਾਨ ਨਹੀਂ ਸਨ। ਇਸ ਸਬੰਧੀ ਸਾਰੀਆਂ ਵੀਡੀਓਆਂ ਅਤੇ ਫੋਟੋਆਂ ਮੀਡੀਆ ਦੇ ਸਾਹਮਣੇ ਰੱਖੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਕਿਸਮ ਦਾ ਸੰਦੇਹ ਨਾ ਰਹੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਮਲੇ ਵਿੱਚ ਚੌਰ ਦੀ ਵਰਤੋਂ ਹੋਈ ਸੀ, ਪਰ ਚੌਰ ਸਾਹਿਬ ਜਾਂ ਛਤਰ ਸਾਹਿਬ ਵਰਗੇ ਪਵਿੱਤਰ ਸ਼ਬਦਾਂ ਦੀ ਗਲਤ ਵਿਆਖਿਆ ਕਰਨਾ ਠੀਕ ਨਹੀਂ। ਉਨ੍ਹਾਂ ਨੇ ਦੋਹਰਾਇਆ ਕਿ ਗੁਰੂ ਸਾਹਿਬ ਦੀ ਕਿਸੇ ਵੀ ਦਰਬਾਰ ਵਿੱਚ ਅਦਬ ਅਤੇ ਮਰਿਆਦਾ ਸਦਾ ਸਰਵੋਪਰ ਰਹੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਗਲਤੀ ਉਨ੍ਹਾਂ ਲਈ ਇੱਕ ਸਿਖਲਾਈ ਹੈ ਅਤੇ ਭਵਿੱਖ ਵਿੱਚ ਹਰ ਫੈਸਲਾ ਪੂਰੀ ਸਲਾਹ-ਮਸ਼ਵਰੇ ਅਤੇ ਮਰਿਆਦਾ ਦੇ ਅਨੁਸਾਰ ਹੀ ਕੀਤਾ ਜਾਵੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...