AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ, ਇੰਦੌਰ ਘਟਨਾ ਦੀ ਹੋਵੇਗੀ ਜਾਂਚ

ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ।

ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ, ਇੰਦੌਰ ਘਟਨਾ ਦੀ ਹੋਵੇਗੀ ਜਾਂਚ
ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ, ਇੰਦੌਰ ਘਟਨਾ ਦੀ ਹੋਵੇਗੀ ਜਾਂਚ (सोशल मीडियो)
tv9-punjabi
| Updated On: 17 Jan 2023 19:02 PM IST
Share
ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ। ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਹੋਣ ਕਾਰਨ ਬਹੁਤ ਸਾਰੇ ਸਿੰਧੀ ਪਰਿਵਾਰਾਂ ਨੇ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਕੀਤੇ ਹੋਏ ਹਨ। ਭਾਈ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕੁਝ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਇੰਦੌਰ ਵਿਚ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਸਿੰਧੀ ਸਮਾਜ ਨਾਲ ਸਬੰਧਤ ਗੁਰੂ ਘਰਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣੇ ਹਰਗਿਜ਼ ਠੀਕ ਨਹੀਂ ਹੈ। ਇਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਥਾਨਕ ਪੱਧਰ ਤੇ ਸਿੰਧੀ ਸਿੱਖਾਂ ਨੂੰ ਮਿਲੀ ਹੈ। ਇਸ ਟੀਮ ਵੱਲੋਂ ਸਿੰਧੀ ਸਿੱਖਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿੱਖੀ ਪ੍ਰਤੀ ਆਸਥਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ।ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਹੀ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਚਾਰਕ ਜਥਾ ਸਿੰਧੀ ਸਿੱਖਾਂ ਪਾਸ ਭੇਜਿਆ ਜਾਵੇਗਾ ਜੋ ਉਥੋਂ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ, ਸੇਵਾ-ਸੰਭਾਲ ਅਤੇ ਸਿੱਖ ਮਰਯਾਦਾ ਬਾਰੇ ਜਾਗਰੂਕ ਕਰੇਗਾ।

ਇੰਦੌਰ ਘਟਨਾ ਦੀ ਹੋਵੇਗੀ ਜਾਂਚ

ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਦੀ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਬਾਰੇ ਜਾਗਰੂਕ ਕਰਨਾ ਬਿਨ੍ਹਾਂ ਸ਼ੱਕ ਜ਼ਰੂਰੀ ਹੈ ਅਤੇ ਇਹ ਕੀਤਾ ਵੀ ਜਾਵੇਗਾ, ਪਰੰਤੂ ਇਸ ਮੁੱਦੇ ਨੂੰ ਜਾਣਬੁਝ ਕੇ ਵਿਵਾਦਤ ਬਣਾਉਣ ਦੇ ਹਾਮੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦਾ ਸਤਿਕਾਰਤ ਅੰਗ ਸਿੰਧੀ ਸਿੱਖਾਂ ਦੀ ਗੁਰੂ ਸਾਹਿਬ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਧਿਕਾਰੀਆਂ ਦਾ ਇਕ ਵਫਦ ਵੀ ਉਥੇ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਗੁਰੂ ਨਾਨਕ ਨਾਮ ਲੇਵਾ ਪੰਥ ਦੇ ਨਾਲ ਸਬੰਧਤ ਭਾਈਚਾਰਿਆਂ ਨੂੰ ਕਲਾਵੇ ਚ ਲੈਣ ਲਈ ਕਾਰਜ ਕਰੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...