ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ, ਇੰਦੌਰ ਘਟਨਾ ਦੀ ਹੋਵੇਗੀ ਜਾਂਚ
ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ।
ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ, ਇੰਦੌਰ ਘਟਨਾ ਦੀ ਹੋਵੇਗੀ ਜਾਂਚ (सोशल मीडियो)
ਇੰਦੌਰ ਘਟਨਾ ਦੀ ਹੋਵੇਗੀ ਜਾਂਚ
ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਦੀ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਬਾਰੇ ਜਾਗਰੂਕ ਕਰਨਾ ਬਿਨ੍ਹਾਂ ਸ਼ੱਕ ਜ਼ਰੂਰੀ ਹੈ ਅਤੇ ਇਹ ਕੀਤਾ ਵੀ ਜਾਵੇਗਾ, ਪਰੰਤੂ ਇਸ ਮੁੱਦੇ ਨੂੰ ਜਾਣਬੁਝ ਕੇ ਵਿਵਾਦਤ ਬਣਾਉਣ ਦੇ ਹਾਮੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦਾ ਸਤਿਕਾਰਤ ਅੰਗ ਸਿੰਧੀ ਸਿੱਖਾਂ ਦੀ ਗੁਰੂ ਸਾਹਿਬ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਧਿਕਾਰੀਆਂ ਦਾ ਇਕ ਵਫਦ ਵੀ ਉਥੇ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਗੁਰੂ ਨਾਨਕ ਨਾਮ ਲੇਵਾ ਪੰਥ ਦੇ ਨਾਲ ਸਬੰਧਤ ਭਾਈਚਾਰਿਆਂ ਨੂੰ ਕਲਾਵੇ ਚ ਲੈਣ ਲਈ ਕਾਰਜ ਕਰੇਗਾ।
Follow Us
