Sukhbir Badal: ਜੱਥੇਦਾਰਾਂ ਦੀ ਹੋਈ ਅਹਿਮ ਮੀਟਿੰਗ, ਸੁਖਬੀਰ ਬਾਦਲ ਦੇ ਅਸਤੀਫੇ ਤੇ ਨਹੀਂ ਹੋਈ ਚਰਚਾ
Jathedar Meeting: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਉਹਨਾਂ ਨੂੰ ਲੱਗਣ ਵਾਲੀ ਤਨਖਾਹ (ਧਾਰਮਿਕ ਸਜ਼ਾ) ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਇੱਕ ਅਹਿਮ ਬੈਠਕ ਕੀਤੀ। ਹਾਲਾਂਕਿ ਇਸ ਬੈਠਕ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੇ ਕੋਈ ਚਰਚਾ ਨਹੀਂ ਕੀਤੀ ਗਈ।
ਅੰਮ੍ਰਿਤਸਰ ਸਥਿਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਅਹਿਮ ਬੈਠਕ ਹੋਈ। ਜਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ 3 ਤਖ਼ਤ ਸਾਹਿਬਾਨਾਂ ਦੇ ਜੱਥੇਦਾਰ ਮੌਜੂਦ ਰਹੇ।
ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੈਠਕ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈਕੇ ਕੋਈ ਚਰਚਾ ਨਹੀਂ ਹੋਈ।
16 ਨਵੰਬਰ ਦਿੱਤਾ ਸੀ ਅਸਤੀਫਾ
ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸਾਰੀ ਜ਼ਿੰਮੇਵਾਰੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਮੌਢਿਆਂ ਤੇ ਆ ਗਈ ਸੀ। 18 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਾਰਜਕਾਰਨੀ ਦੀ ਅਹਿਮ ਬੈਠਕ ਵੀ ਕੀਤੀ ਗਈ ਸੀ।
ਖ਼ਬਰ ਅਪਡੇਟ ਹੋ ਰਹੀ ਹੈ…