AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਭਗਵੰਤ ਮਾਨ ਅੱਜ 10ਵਾਂ ਟੋਲ ਪਲਾਜ਼ਾ ਕਰਵਾਉਣਗੇ ਬੰਦ, ਰੋਜ਼ਾਨਾ 4.50 ਲੱਖ ਰੁਪਏ ਦੀ ਹੋਵੇਗੀ ਬੱਚਤ, ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਵਾਏਗੀ। ਇਸ ਦੌਰਾਨ ਸੀਐੱਮ ਭਗਵੰਤ ਮਾਨ ਖੁਦ ਮੌਜੂਦ ਰਹਿਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ 'ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ 'ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ।

CM ਭਗਵੰਤ ਮਾਨ ਅੱਜ 10ਵਾਂ ਟੋਲ ਪਲਾਜ਼ਾ ਕਰਵਾਉਣਗੇ ਬੰਦ, ਰੋਜ਼ਾਨਾ 4.50 ਲੱਖ ਰੁਪਏ ਦੀ ਹੋਵੇਗੀ ਬੱਚਤ, ਟਵੀਟ ਕਰਕੇ ਦਿੱਤੀ ਜਾਣਕਾਰੀ
tv9-punjabi
| Updated On: 05 Jul 2023 11:24 AM IST
Share
ਪੰਜਾਬ ਨਿਊਜ। ਪੰਜਾਬ ਸਰਕਾਰ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ (Toll Plaza) ਬੰਦ ਕਰੇਗੀ। ਇਹ ਦਸਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੌਜੂਦ ਰਹਿਣਗੇ। ਉਨਾਂ ਨੇ ਟਵੀਟ ਕਰਕੇ ਖੁਦ ਇਸਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਹਾ ਕਿ ਉਹ ਹੁਣ ਤੱਕ 9 ਟੋਲ ਪਲਾਜੇ ਬੰਦ ਕਰਵਾ ਚੁੱਕੇ ਹਨ ਤੇ ਬੁੱਧਵਾਰ ਨੂੰ 10 ਟੋਲ ਪਲਾਜਾ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ। ਇਸ ਸਬੰਧੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਭਾਵੇਂ ਟੋਲ ਪਲਾਜ਼ਾ 21 ਜੁਲਾਈ ਨੂੰ ਬੰਦ ਹੋ ਰਿਹਾ ਸੀ ਪਰ ਸਰਕਾਰ ਇਸ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਵਾਉਣ ਜਾ ਰਹੀ ਹੈ।

ਮੈਂ 9 ਟੋਲ ਪਲਾਜੇ ਬੰਦ ਕਰਵਾ ਚੁੱਕਿਆ ਹਾਂ-ਸੀਐੱਮ

ਸੀਐੱਮ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ…ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ। ਉਨਾ ਨੇ ਕਿਹਾ ਕਿ ਉਹ ਹੁਣ ਤੱਕ 9 ਟੋਲ ਪਲਾਜ਼ਾ ਬੰਦ ਕਰਵਾ ਚੁੱਕੇ ਹਨ। ਇਹ 10ਵਾਂ ਟੋਲ ਹੈ ਜੋ ਹੁਣ ਬੰਦ ਹੋਵੇਗਾ। ਇਸ ਨਾਲ ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਟੋਲ ਪਲਾਜ਼ਾ ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...