CM ਭਗਵੰਤ ਮਾਨ ਅੱਜ 10ਵਾਂ ਟੋਲ ਪਲਾਜ਼ਾ ਕਰਵਾਉਣਗੇ ਬੰਦ, ਰੋਜ਼ਾਨਾ 4.50 ਲੱਖ ਰੁਪਏ ਦੀ ਹੋਵੇਗੀ ਬੱਚਤ, ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਵਾਏਗੀ। ਇਸ ਦੌਰਾਨ ਸੀਐੱਮ ਭਗਵੰਤ ਮਾਨ ਖੁਦ ਮੌਜੂਦ ਰਹਿਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ 'ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ 'ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ।
ਇੱਕ ਹੋਰ ਖੁਸ਼ਖਬਰੀ ਕੱਲ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ…ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ….ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ…ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਕੱਲ
— Bhagwant Mann (@BhagwantMann) July 4, 2023
