AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਤੋਂ SIR, 2 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ; 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ

ਸਿਖਲਾਈ ਤੇ ਸੋਧ ਨਾਲ ਜੁੜੀਆਂ ਗਤੀਵਿਧੀਆਂ ਨਾਲ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ 24 ਜੂਨ ਤੱਕ ਜਾਰੀ ਰਹੇਗੀ। 25 ਜੂਨ ਤੋਂ 24 ਜੁਲਾਈ ਤੱਕ, BLOs ਲੋੜੀਂਦੇ ਫਾਰਮ ਭਰਨ 'ਚ ਵੋਟਰਾਂ ਦੀ ਸਹਾਇਤਾ ਲਈ ਘਰ-ਘਰ ਜਾ ਕੇ ਦੌਰਾ ਕਰਨਗੇ। ਹਰੇਕ BLO ਨੂੰ ਤਸਦੀਕ ਲਈ ਔਸਤਨ 300 ਘਰਾਂ ਤੇ ਲਗਭਗ 1,200 ਵੋਟਰਾਂ ਜਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਵੋਟਰਾਂ ਨੂੰ ਤਸਦੀਕ ਪ੍ਰਕਿਰਿਆ ਦੌਰਾਨ BLOs ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ 'ਚ ਅੱਜ ਤੋਂ SIR, 2 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ; 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ
ਪੰਜਾਬ ‘ਚ ਅੱਜ ਤੋਂ SIR, 2 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ
tv9-punjabi
| Published: 15 Jun 2026 14:13 PM IST
Share

ਪੰਜਾਬ ਨੇ ਅੱਜ ਤੋਂ ਵੋਟਰ ਸੂਚੀਆਂ ਦੀ ਸਪੈਸ਼ਨ ਇੰਟੈਂਸਿਵ ਰਿਵਿਜ਼ਨ (SIR) ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੂਬੇ ਭਰ ‘ਚ 2 ਕਰੋੜ ਤੋਂ ਵੀ ਵੱਧ ਰਜਿਸਟਰਡ ਵੋਟਰਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਵੋਟਰ ਸੂਚੀਆਂ ‘ਚੋਂ ਜਾਅਲੀ, ਡੁਪਲੀਕੇਟ ਤੇ ਮ੍ਰਿਤਕ ਵੋਟਰਾਂ ਦੇ ਨਾਮ ਹਟਾ ਦਿੱਤੇ ਜਾਣਗੇ ਤੇ ਵੋਟਰ ਰਿਕਾਰਡਾਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਤਸਦੀਕ ਤੇ ਸੋਧ ਪ੍ਰਕਿਰਿਆ ਦੇ ਪੂਰਾ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ।

BLO ਸਿਖਲਾਈ ਤੇ ਤਿਆਰੀ ਗਤੀਵਿਧੀਆਂ ਜਾਰੀ

ਸਿਖਲਾਈ ਤੇ ਸੋਧ ਨਾਲ ਜੁੜੀਆਂ ਗਤੀਵਿਧੀਆਂ ਨਾਲ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ 24 ਜੂਨ ਤੱਕ ਜਾਰੀ ਰਹੇਗੀ। 25 ਜੂਨ ਤੋਂ 24 ਜੁਲਾਈ ਤੱਕ, BLOs ਲੋੜੀਂਦੇ ਫਾਰਮ ਭਰਨ ‘ਚ ਵੋਟਰਾਂ ਦੀ ਸਹਾਇਤਾ ਲਈ ਘਰ-ਘਰ ਜਾ ਕੇ ਦੌਰਾ ਕਰਨਗੇ। ਹਰੇਕ BLO ਨੂੰ ਤਸਦੀਕ ਲਈ ਔਸਤਨ 300 ਘਰਾਂ ਤੇ ਲਗਭਗ 1,200 ਵੋਟਰਾਂ ਜਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਵੋਟਰਾਂ ਨੂੰ ਤਸਦੀਕ ਪ੍ਰਕਿਰਿਆ ਦੌਰਾਨ BLOs ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ

ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਦੇ ਪ੍ਰਕਾਸ਼ਨ ਤੋਂ ਬਾਅਦ, ਵੋਟਰ 3 ਅਗਸਤ ਤੋਂ 2 ਸਤੰਬਰ ਦੇ ਵਿਚਕਾਰ ਦਾਅਵੇ ਤੇ ਇਤਰਾਜ਼ ਜਮ੍ਹਾ ਕਰਵਾ ਸਕਣਗੇ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਆਧਾਰ ਕਾਰਡਾਂ ਨੂੰ SIR ਦੀ ਪ੍ਰਕਿਰਿਆ ਦੌਰਾਨ ਸਿਰਫ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ ਤੇ ਪਛਾਣ ਦਾ ਅੰਤਿਮ ਸਬੂਤ ਨਹੀਂ ਮੰਨਿਆ ਜਾਵੇਗਾ।

ਫਾਰਮ ਵੰਡਣ ਤੋਂ ਬਾਅਦ, BLO ਪੂਰੇ ਕੀਤੇ ਦਸਤਾਵੇਜ਼ ਇਕੱਠੇ ਕਰਨ ਲਈ ਤਿੰਨ ਵਾਰ ਵੋਟਰਾਂ ਨਾਲ ਸੰਪਰਕ ਕਰਨਗੇ। ਤਸਦੀਕ ਦੌਰਾਨ, ਅਧਿਕਾਰੀ ਵੋਟਰਾਂ ਦੀਆਂ ਜਨਮ ਮਿਤੀਆਂ ਤੇ ਪਰਿਵਾਰਕ ਰਿਕਾਰਡ ਕਰਾਸ ਚੈੱਕ ਕਰਨਗੇ। ਜਿਨ੍ਹਾਂ ਵਿਅਕਤੀਆਂ ਦੇ ਨਾਮ 2003 ਦੀ ਵੋਟਰ ਸੂਚੀ टਚ ਸ਼ਾਮਲ ਨਹੀਂ ਸਨ, ਪਰ ਜਿਨ੍ਹਾਂ ਦੇ ਮਾਪਿਆਂ ਜਾਂ ਦਾਦਾ-ਦਾਦੀ ਦੇ ਨਾਮ ਦਰਜ ਸਨ, ਉਨ੍ਹਾਂ ਨੂੰ ਵੀ ਤਸਦੀਕ ਲਈ ਦਸਤਾਵੇਜ਼ ਪ੍ਰਦਾਨ ਕਰਨ ਦੀ ਲੋੜ ਹੋਵੇਗੀ।

ਪਿਛਲੇ ਰਿਕਾਰਡਾਂ ਤੱਕ ਔਨਲਾਈਨ ਪਹੁੰਚ

ਵੋਟਰ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਆਪਣੇ ਪਿਛਲੇ ਚੋਣ ਰਿਕਾਰਡਾਂ ਦੀ ਜਾਂਚ ਕਰ ਸਕਣਗੇ। ਕਮਿਸ਼ਨ ਦੇ ਅਨੁਸਾਰ, ਵੋਟਰ ਸੂਚੀ ਵਿੱਚੋਂ ਆਪਣੇ ਨਾਮ ਹਟਾਉਣ ਦੀ ਮੰਗ ਕਰਨ ਵਾਲੇ ਵਿਅਕਤੀਆਂ ਨੂੰ ਫਾਰਮ 7 ਜਮ੍ਹਾ ਕਰਨਾ ਪਵੇਗਾ। ਐਨਆਰਆਈ ਜਿਨ੍ਹਾਂ ਨੇ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਪ੍ਰਾਪਤ ਨਹੀਂ ਕੀਤੀ ਹੈ, ਉਹ ਫਾਰਮ 6A ਜਮ੍ਹਾ ਕਰਕੇ ਵੋਟਰ ਸੂਚੀ ‘ਚ ਸ਼ਾਮਲ ਕਰਨ ਲਈ ਅਰਜ਼ੀ ਦੇ ਸਕਦੇ ਹਨ। ਤਸਦੀਕ, ਦਾਅਵਿਆਂ ਤੇ ਇਤਰਾਜ਼ਾਂ ਦੇ ਪੂਰਾ ਹੋਣ ਤੋਂ ਬਾਅਦ, ਪੰਜਾਬ ਲਈ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Follow Us
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...
ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ਦੇ ਇਲਜ਼ਾਮ, SIT ਜਾਂਚ ਦੀ ਮੰਗ
ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ਦੇ ਇਲਜ਼ਾਮ, SIT ਜਾਂਚ ਦੀ ਮੰਗ...
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...