ਪੰਜਾਬ ‘ਚ ਕੱਲ੍ਹ ਤੋਂ SIR ਪ੍ਰਕਿਰਿਆ ਸ਼ੁਰੂ, ਘਰ-ਘਰ ਜਾਣਗੇ BLO; 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਸੂਚੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਭਵਨ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਦੌਰਾਨ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪਾਰਦਰਸ਼ੀ ਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਵੇਗੀ।
ਪੰਜਾਬ ‘ਚ 25 ਜੂਨ ਯਾਨੀ ਕੱਲ੍ਹ ਤੋਂ ਸਪੈਂਸ਼ਲ ਇੰਟੈਂਸਿਵ ਰਿਵਿਜ਼ਨ (SIR) ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਸੂਬੇ ਭਰ ‘ਚ ਵੋਟਰਾਂ ਦੇ ਡਾਟਾ ਦੀ ਤਸਦੀਕ ਕੀਤੀ ਜਾਵੇਗੀ ਤੇ ਡਾਟਾ ਅਪਡੇਟ ਕੀਤਾ ਜਾਵੇਗਾ। , ਮੁੱਖ ਚੋਣ ਦਫ਼ਤਰ ਦੇ ਅਨੁਸਾਰ SIR ਦੀ ਪ੍ਰਕਿਰਿਆ ਤਹਿਤ 24,453 ਬੂਥ ਲੈਵਲ ਅਫਸਰ (ਬੀਐਲਓ) ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਕਰਨਗੇ। ਇਹ ਪੜਾਅ 24 ਜੁਲਾਈ ਤੱਕ ਜਾਰੀ ਰਹੇਗਾ, ਜਿਸ ਤੋਂ ਬਾਅਦ 3 ਅਗਸਤ ਨੂੰ ਡ੍ਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਜਾਰੀ ਕੀਤੀ ਜਾਵੇਗੀ।
2.14 ਕਰੋੜ ਤੋਂ ਵੱਧ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਭਵਨ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਦੌਰਾਨ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪਾਰਦਰਸ਼ੀ ਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਵੇਗੀ।
ਮਹੀਨਾ ਭਰ ਚੱਲਣ ਵਾਲੇ ਪ੍ਰਕਿਰਿਆ ਦੌਰਾਨ, ਬੀਐਲਓ ਫਾਰਮ ਵੰਡਣਗੇ, ਵੋਟਰ ਵੇਰਵਿਆਂ ਦੀ ਪੁਸ਼ਟੀ ਕਰਨਗੇ ਤੇ ਅੱਪਡੇਟ ਕੀਤੀ ਜਾਣਕਾਰੀ ਇਕੱਠੀ ਕਰਨਗੇ। ਪੰਜਾਬ ਭਰ ‘ਚ 2.14 ਕਰੋੜ ਤੋਂ ਵੱਧ ਵੋਟਰਾਂ ਦਾ ਡਾਟਾ ਅੱਪਡੇਟ ਕੀਤਾ ਜਾਵੇਗਾ। ।

ਡ੍ਰਾਫਟ ਸੂਚੀ 3 ਅਗਸਤ ਨੂੰ ਹੋਵੇਗੀ ਜਾਰੀ
ਡ੍ਰਾਫਟ ਵੋਟਰ ਸੂਚੀ 3 ਅਗਸਤ ਨੂੰ ਜਨਤਕ ਕੀਤੀ ਜਾਵੇਗੀ। ਨਾਗਰਿਕ 2 ਸਤੰਬਰ ਤੱਕ ਨਾਮ ਜੋੜਨ, ਹਟਾਉਣ ਜਾਂ ਸੁਧਾਰਾਂ ਸੰਬੰਧੀ ਦਾਅਵੇ ਤੇ ਇਤਰਾਜ਼ ਜਮ੍ਹਾਂ ਕਰਵਾ ਸਕਣਗੇ। ਇਨ੍ਹਾਂ ‘ਤੇ 28 ਸਤੰਬਰ ਤੱਕ ਪ੍ਰਕਿਰਿਆ ਕੀਤੀ ਜਾਵੇਗੀ ਤੇ ਨਿਪਟਾਰਾ ਕੀਤਾ ਜਾਵੇਗਾ, ਜਿਸ ਨਾਲ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਹੋਵੇਗੀ।
86% ਤੋਂ ਵੱਧ ਵੋਟਰ ਮੈਪਿੰਗ ਪੂਰੀ
ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ‘ਚ 86.02% ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਪੂਰੀ ਨਹੀਂ ਹੋ ਸਕੀ, ਉਨ੍ਹਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕਰ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।


