AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SIR: ਪੰਜਾਬ ਭਰ ‘ਚ ਅੱਜ ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ, ਦਸਤਾਵੇਜ਼ ਲੈ ਕੇ ਪਹੁੰਚ ਰਹੇ ਲੋਕ

SIR-2026 ਤਹਿਤ ਪੁਰਾਣੇ ਰਿਕਾਰਡ ਨਾਲ ਡਾਟਾ ਮੈਚ ਨਾ ਹੋਣ, ਨਾਮ ਜਾਂ ਹੋਰ ਵੇਰਵਿਆਂ 'ਚ ਗੜਬੜ ਪਾਏ ਜਾਣ ਜਾਂ ਤਸਦੀਕ ਦੀ ਲੋੜ ਹੋਣ 'ਤੇ ਸਬੰਧਤ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸੇ ਪ੍ਰਕਿਰਿਆ ਨੂੰ ਅੱਗੇ ਵਧਾਉਂਦਿਆਂ ਅੱਜ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਬੂਥ ਕੈਂਪ ਲਗਾਇਆ ਗਿਆ।

SIR: ਪੰਜਾਬ ਭਰ 'ਚ ਅੱਜ ਸਾਰੇ ਬੂਥਾਂ 'ਤੇ ਵਿਸ਼ੇਸ਼ ਕੈਂਪ, ਦਸਤਾਵੇਜ਼ ਲੈ ਕੇ ਪਹੁੰਚ ਰਹੇ ਲੋਕ
SIR: ਪੰਜਾਬ ਭਰ ‘ਚ ਅੱਜ ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ, ਦਸਤਾਵੇਜ਼ ਲੈ ਕੇ ਪਹੁੰਚ ਰਹੇ ਲੋਕ
shailesh-kumar-shaheed-bhagat-singh-nagar
| Updated On: 06 Sep 2026 15:47 PM IST
Share

ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਰੀ ਸੁਧਾਈ, 2026 (SIR- Special Intensive Revision) ਤਹਿਤ ਅੱਜ ਬੂਥ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵੋਟਰਾਂ ਨੂੰ SIR ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਨੋਟਿਸ ਪ੍ਰਾਪਤ ਕਰਨ ਵਾਲੇ ਲੋਕਾਂ ਦੇ ਦਸਤਾਵੇਜ਼ਾਂ ਤੇ ਵੋਟਰ ਸੂਚੀ ਨਾਲ ਸਬੰਧਤ ਵੇਰਵਿਆਂ ਦੀ ਜਾਂਚ ਕੀਤੀ ਗਈ। ਲੋਕ ਆਪਣੇ ਇਤਰਾਜ਼ ਦੂਰ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਵਾਸਤੇ ਬੂਥਾਂ ‘ਤੇ ਪਹੁੰਚ ਰਹੇ ਹਨ।

ਇਹ ਵਿਸ਼ੇਸ਼ ਕੈਂਪ ਚੋਣ ਕਮਿਸ਼ਨ ਪੰਜਾਬ ਵੱਲੋਂ ਪੂਰੇ ਪੰਜਾਬ ‘ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲਗਾਏ ਜਾ ਰਹੇ ਹਨ। SIR-2026 ਤਹਿਤ ਪੁਰਾਣੇ ਰਿਕਾਰਡ ਨਾਲ ਡਾਟਾ ਮੈਚ ਨਾ ਹੋਣ, ਨਾਮ ਜਾਂ ਹੋਰ ਵੇਰਵਿਆਂ ‘ਚ ਗੜਬੜ ਪਾਏ ਜਾਣ ਜਾਂ ਤਸਦੀਕ ਦੀ ਲੋੜ ਹੋਣ ‘ਤੇ ਸਬੰਧਤ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸੇ ਪ੍ਰਕਿਰਿਆ ਨੂੰ ਅੱਗੇ ਵਧਾਉਂਦਿਆਂ ਅੱਜ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਬੂਥ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਨਾਇਬ ਤਹਿਸੀਲਦਾਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ (AERO) ਤੇ ਬੂਥ ਲੈਵਲ ਅਫ਼ਸਰ (BLO) ਵੱਲੋਂ ਵੋਟਰਾਂ ਦੇ ਪਤੇ, ਪਛਾਣ ਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਸਦੀਕ ਕਰਨਗੇ। ਅਧਿਕਾਰੀਆਂ ਨੇ ਵੋਟਰਾਂ ਨੂੰ SIR ਨਾਲ ਸਬੰਧਤ ਨੋਟਿਸ, ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਤੇ ਵੋਟਰ ਸੂਚੀ ‘ਚ ਨਾਮ ਨਾਲ ਜੁੜੇ ਮਾਮਲਿਆਂ ਬਾਰੇ ਜਾਣਕਾਰੀ ਦੇਣਗੇ।

ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰ ਨੋਟਿਸ ‘ਚ ਮੰਗੇ ਗਏ ਲੋੜੀਂਦੇ ਦਸਤਾਵੇਜ਼, ਜਿਵੇਂ ਜਨਮ ਸਰਟੀਫਿਕੇਟ, ਪਾਸਪੋਰਟ ਤੇ ਹੋਰ ਨਿਰਧਾਰਤ ਦਸਤਾਵੇਜ਼, BLO ਕੋਲ ਜਮ੍ਹਾਂ ਕਰਵਾ ਰਹੇ ਹਨ।

ਵੋਟਰਾਂ ਨੂੰ ਇਹ ਵੀ ਦੱਸਿਆ ਗਿਆ ਕਿ ਜਨਮ ਮਿਤੀ ਦੇ ਆਧਾਰ ‘ਤੇ ਦਸਤਾਵੇਜ਼ਾਂ ਦੀ ਲੋੜ ਵੱਖ-ਵੱਖ ਹੋ ਸਕਦੀ ਹੈ। 1 ਜੁਲਾਈ 1987 ਤੋਂ ਪਹਿਲਾਂ ਜਨਮੇ ਵੋਟਰ ਨੂੰ ਆਪਣਾ ਇੱਕ ਨਿਰਧਾਰਤ ਵੈਧ ਦਸਤਾਵੇਜ਼ ਦੇਣਾ ਹੋਵੇਗਾ। 1 ਜੁਲਾਈ 1987 ਤੋਂ 2 ਦਸੰਬਰ 2004 ਦੇ ਵਿਚਕਾਰ ਜਨਮੇ ਵੋਟਰ ਨੂੰ ਆਪਣਾ ਦਸਤਾਵੇਜ਼ ਤੇ ਮਾਤਾ ਜਾਂ ਪਿਤਾ ‘ਚੋਂ ਕਿਸੇ ਇੱਕ ਦਾ ਨਿਰਧਾਰਤ ਦਸਤਾਵੇਜ਼ ਦੇਣਾ ਹੋਵੇਗਾ। ਉੱਥੇ ਹੀ 2 ਦਸੰਬਰ 2004 ਤੋਂ ਬਾਅਦ ਜਨਮੇ ਵੋਟਰ ਨੂੰ ਆਪਣਾ ਦਸਤਾਵੇਜ਼ ਤੇ ਮਾਤਾ-ਪਿਤਾ ਦੋਵਾਂ ਦੇ ਨਿਰਧਾਰਤ ਦਸਤਾਵੇਜ਼ ਦੇਣੇ ਹੋਣਗੇ।

BLO ਨੇ ਦੱਸਿਆ ਕਿ ਜੇਕਰ ਕਿਸੇ ਵੋਟਰ ਦਾ ਨਾਮ ਡਰਾਫਟ ਵੋਟਰ ਸੂਚੀ ‘ਚ ਸ਼ਾਮਲ ਨਹੀਂ ਹੈ ਤਾਂ ਉਹ ਫਾਰਮ-6 ਰਾਹੀਂ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਉੱਥੇ ਹੀ ਨਾਮ, ਪਤਾ ਜਾਂ ਹੋਰ ਵੇਰਵਿਆਂ ਵਿੱਚ ਸੋਧ ਲਈ ਫਾਰਮ-8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਕੈਂਪ ਦੌਰਾਨ ਵੋਟਰਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ SIR ਪ੍ਰਕਿਰਿਆ ਤਹਿਤ ਵੋਟਰ ਸੂਚੀ ‘ਚ ਉਨ੍ਹਾਂ ਦੇ ਵੇਰਵੇ ਸਹੀ ਢੰਗ ਨਾਲ ਦਰਜ ਕੀਤੇ ਜਾ ਸਕਣ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...