ਬਿਕਰਮ ਮਜੀਠੀਆ ਤੋਂ ਬਾਅਦ SIT ਦਾ BJP ਆਗੂ ਨੂੰ ਸੰਮਨ, ਅੱਜ 2 ਵਜੇ ਪੇਸ਼ ਹੋਣ ਦੇ ਦਿੱਤੇ ਹੁਕਮ
ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਭਾਜਪਾ ਆਗੂ ਅਮਰਪਾਲ ਬੋਨੀ ਅਜਨਾਲ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਬੁੱਧਵਾਰ, 13 ਦਸੰਬਰ ਨੂੰ ਪਟਿਆਲਾ ਰੇਂਜ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਤੋਂ ਬਾਅਦ ਭਾਜਪਾ ਆਗੂ ਅਮਰਪਾਲ ਬੋਨੀ ਅਜਨਾਲ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ 2021 ਦੇ ਐਨਡੀਪੀਸ ਐਕਟ ਤਹਿਤ ਦਰਜ ਮਾਮਲੇ ਚ ਸੰਮਨ ਕੀਤਾ ਗਿਆ ਸੀ। ਇਸ ਵਿੱਚ ਉਨ੍ਹਾਂ 13 ਦਸੰਬਰ ਨੂੰ ਪਟਿਆਲਾ ਰੇਂਜ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਬੋਨੀ ਅਜਨਾਲਾ ਨੇ ਇਸ ਸਾਲ ਹੀ ਭਾਜਪਾ ਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਚ ਸਨ। ਉਨ੍ਹਾਂ ਤੇ 2021 ਨੂੰ ਐਨਡੀਪੀਸੀ ਐਕਤ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਦੱਸ ਦਈਏ ਕੀ ਜਾਰੀ ਕੀਤੇ ਗਏ ਨੋਟਿਸ ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਬੁੱਧਵਾਰ, 13 ਦਸੰਬਰ ਨੂੰ ਪਟਿਆਲਾ ਰੇਂਜ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਦੇ ਪੇਸ਼ ਹੋਣ ਦਾ ਸਮਾਂ ਦੁਪਹਿਰ 2 ਵਜੇ ਰੱਖਿਆ ਗਿਆ ਹੈ। ਇਸ ਮਾਮਲੇ ਚ ਰਣਜੀਤ ਅਵੈਨਿਊ ਨੇ ਥਾਣਾ ਇੰਚਾਰਜ ਨੂੰ ਕਿਹਾ ਗਿਆ ਹੈ ਇਹ ਨੋਟਿਸ ਉਨ੍ਹਾਂ ਨੂੰ ਦਿੱਤਾ ਜਾਵੇ।
ਮਜੀਠੀਆ ਨੂੰ ਨੋਟਿਸ
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਭੇਜਿਆ ਸੀ। ਇਸ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਹ ਸੰਮਨ ਭੇਜਿਆ ਸੀ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਜਾਰੀ ਕਰਕੇ ਦੱਸਿਆ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਚ ਉਨ੍ਹਾਂ ਦੀ ਪਤਨੀ ਤੇ ਦਰਜ ਕੇਸ ਤੇ ਸਟੇਅ ਦੇ ਦਿੱਤੀ ਹੈ।