ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਪੇਸ਼ੀ ਲਈ ਬੁਲਾਇਆ, 27 ਨੂੰ ਪੇਸ਼ ਹੋਣ ਦੇ ਹੁਕਮ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ ਮੁੜ ਤੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਐਸਆਈਟੀ ਦੇ ਪਟਿਆਲਾ ਰੇਜ਼ ਸਾਹਮਣੇ ਪੇਸ਼ ਹੋਏ ਸਨ।

ਬਿਕਰਮ ਮਜੀਠੀਆ ਨੂੰ ਐਸ ਆਈ ਟੀ ਨੇ ਜਾਰੀ ਕੀਤਾ ਸੰਮਨ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ ਮੁੜ ਤੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਐਸਆਈਟੀ ਦੇ ਪਟਿਆਲਾ ਰੇਜ਼ ਸਾਹਮਣੇ ਪੇਸ਼ ਹੋਏ ਸਨ। ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਚ ਦਿਨ ਪਹਿਲਾਂ ਹੀ SIT ਸਾਹਮਣੇ ਪੇਸ਼ ਹੋਣੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 11 ਦਸੰਬਰ ਨੂੰ ਡਰੱਗ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਕਰਦਿਆਂ ਕਿਹਾ ਸੀ ਕਿ ਐਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਮਾਨ ਖੁਦ ਸਿਟ ਦੇ ਮੁਖੀ ਬਣ ਜਾਣ ਅਤੇ ਕੇਜਰੀਵਾਲ ਨੂੰ ਓਐਸਡੀ ਮੈਂਬਰ ਤੇ ਤੌਰ ਵਿੱਚ ਇਸ ਵਿੱਚ ਸ਼ਾਮਲ ਕਰ ਲੈਣ, ਫਿਰ ਉਹ ਸੀਐਮ ਮਾਨ ਨਾਲ ਦੋ-ਦੋ ਹੱਥ ਕਰਨਗੇ। ਉਨ੍ਹਾਂ ਕਿਹਾ ਸੀ ਕਿ ਉਹ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਨ੍ਹਾਂ ਨੂੰ ਕਮਜ਼ੋਰ ਆਗੂ ਨਾ ਸਮਝੋ।