ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਪੇਸ਼ੀ ਲਈ ਬੁਲਾਇਆ, 27 ਨੂੰ ਪੇਸ਼ ਹੋਣ ਦੇ ਹੁਕਮ

Updated On: 

19 Dec 2023 14:03 PM

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ ਮੁੜ ਤੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਐਸਆਈਟੀ ਦੇ ਪਟਿਆਲਾ ਰੇਜ਼ ਸਾਹਮਣੇ ਪੇਸ਼ ਹੋਏ ਸਨ।

ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਪੇਸ਼ੀ ਲਈ ਬੁਲਾਇਆ, 27 ਨੂੰ ਪੇਸ਼ ਹੋਣ ਦੇ ਹੁਕਮ

ਬਿਕਰਮ ਮਜੀਠੀਆ ਨੂੰ ਐਸ ਆਈ ਟੀ ਨੇ ਜਾਰੀ ਕੀਤਾ ਸੰਮਨ

Follow Us On

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ ਮੁੜ ਤੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਐਸਆਈਟੀ ਦੇ ਪਟਿਆਲਾ ਰੇਜ਼ ਸਾਹਮਣੇ ਪੇਸ਼ ਹੋਏ ਸਨ। ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਚ ਦਿਨ ਪਹਿਲਾਂ ਹੀ SIT ਸਾਹਮਣੇ ਪੇਸ਼ ਹੋਣੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 11 ਦਸੰਬਰ ਨੂੰ ਡਰੱਗ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਕਰਦਿਆਂ ਕਿਹਾ ਸੀ ਕਿ ਐਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਮਾਨ ਖੁਦ ਸਿਟ ਦੇ ਮੁਖੀ ਬਣ ਜਾਣ ਅਤੇ ਕੇਜਰੀਵਾਲ ਨੂੰ ਓਐਸਡੀ ਮੈਂਬਰ ਤੇ ਤੌਰ ਵਿੱਚ ਇਸ ਵਿੱਚ ਸ਼ਾਮਲ ਕਰ ਲੈਣ, ਫਿਰ ਉਹ ਸੀਐਮ ਮਾਨ ਨਾਲ ਦੋ-ਦੋ ਹੱਥ ਕਰਨਗੇ। ਉਨ੍ਹਾਂ ਕਿਹਾ ਸੀ ਕਿ ਉਹ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਨ੍ਹਾਂ ਨੂੰ ਕਮਜ਼ੋਰ ਆਗੂ ਨਾ ਸਮਝੋ।

ਕੀ ਹੈ ਪੂਰਾ ਮਾਮਲਾ

ਕਾਂਗਰਸ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਬਿਕਰਸ ਸਿੰਘ ਮਜੀਠੀਆ ਖਿਲਾਫ਼ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ। ਜਿਸ ਦੀ ਪੇਸ਼ੀ 18 ਦਸੰਬਰ ਹੋਏ ਸੀ ਇਸ ਤੋਂ ਪਹਿਲਾਂ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸਨ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਉਹ ਜੇਲ੍ਹ ਚੋਂ ਬਾਹਰ ਆਏ ਸਨ।