AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਦੀ ਜਾਂਚ ਤੇਜ, ਵਿਜੇ ਸਾਂਪਲਾ ਤੇ ਸਾਬਕਾ CM ਬਾਦਲ ਦੇ OSD ਨਾਲ ਹੋਵੇਗੀ ਪੁੱਛਗਿੱਛ

ਪੰਜਾਬ ਵਿੱਚ ਵਾਪਰੀਆਂ ਮੰਦਭਾਗੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਅਤੇ ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਕੋਲੋਂ ਪੁੱਛਗਿੱਛ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ।

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਦੀ ਜਾਂਚ ਤੇਜ, ਵਿਜੇ ਸਾਂਪਲਾ ਤੇ ਸਾਬਕਾ CM ਬਾਦਲ ਦੇ OSD ਨਾਲ ਹੋਵੇਗੀ ਪੁੱਛਗਿੱਛ
amanpreet-kaur
| Updated On: 20 Jun 2026 18:59 PM IST
Share

ਪੰਜਾਬ ਵਿੱਚ ਵਾਪਰੀਆਂ ਮੰਦਭਾਗੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਅਤੇ ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਕੋਲੋਂ ਪੁੱਛਗਿੱਛ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਨੇ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗਪੱਤਰ ਸੌਂਪਿਆ ਸੀ। ਐਸਆਈਟੀ ਵੱਲੋਂ ਹੁਣ ਵਿਜੇ ਸਾਂਪਲਾ ਨੂੰ ਸੱਦ ਕੇ ਉਸੇ ਮੰਗਪੱਤਰ ਵਿੱਚ ਲਗਾਏ ਗਏ ਗੰਭੀਰ ਦੋਸ਼ਾਂ ਅਤੇ ਤੱਥਾਂ ਦੇ ਸਬੰਧ ਵਿੱਚ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ, ਐਸਆਈਟੀ ਵੱਲੋਂ ਫਰੀਦਕੋਟ ਦੇ ਤਤਕਾਲੀ ਡੀਸੀ ਰਹੇ ਸਾਬਕਾ ਆਈਏਐਸ (IAS) ਅਧਿਕਾਰੀ ਮਲਵਿੰਦਰ ਸਿੰਘ ਜੱਗੀ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਵਿੱਚ ਹੁਣ ਤੱਕ ਕਈ ਉੱਚ ਪੱਧਰੀ ਜਾਂਚਾਂ ਹੋ ਚੁੱਕੀਆਂ ਹਨ, ਪਰ ਵਿਜੇ ਸਾਂਪਲਾ ਅਤੇ ਮਲਵਿੰਦਰ ਸਿੰਘ ਜੱਗੀ ਨੂੰ ਪਹਿਲਾਂ ਕਦੇ ਵੀ ਕਿਸੇ ਜਾਂਚ ਟੀਮ ਵੱਲੋਂ ਪੁੱਛਗਿੱਛ ਲਈ ਨਹੀਂ ਬੁਲਾਇਆ ਗਿਆ ਸੀ।

ਸਾਬਕਾ ਮੁੱਖ ਮੰਤਰੀ ਬਾਦਲ ਦੇ OSD ਰਹੇ ਗਗਨਦੀਪ ਬਰਾੜ ਤੋਂ ਫਿਰ ਹੋਵੇਗੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਅਤੇ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ (OSD) ਰਹੇ ਸੀਨੀਅਰ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਕੋਲੋਂ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਐਸਆਈਟੀ ਵੱਲੋਂ ਉਨ੍ਹਾਂ ਨੂੰ ਮੁੜ ਸਵਾਲ-ਜਵਾਬਾਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਦਰਅਸਲ, ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਜਦੋਂ ਇਹ ਮੰਦਭਾਗੀਆਂ ਘਟਨਾਵਾਂ ਅਤੇ ਗੋਲੀਕਾਂਡ ਵਾਪਰਿਆ, ਉਸ ਨਾਜ਼ੁਕ ਸਮੇਂ ਦੌਰਾਨ ਮੁੱਖ ਮੰਤਰੀ ਦਫ਼ਤਰ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਕਿਸ ਤਰ੍ਹਾਂ ਦੀ ਗੱਲਬਾਤ ਅਤੇ ਸੰਵਾਦ ਹੋਇਆ ਸੀ।

ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਦਰਜ ਕਰਵਾਇਆ ਵੱਡਾ ਬਿਆਨ

ਇਸੇ ਜਾਂਚ ਦੇ ਸਿਲਸਿਲੇ ਵਿੱਚ ਇੱਕ ਹੋਰ ਬਹੁਤ ਵੱਡਾ ਅਤੇ ਅਹਿਮ ਮੋੜ ਸਾਮ੍ਹਣੇ ਆਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਮ੍ਹਣੇ ਆਪਣਾ ਅਧਿਕਾਰਤ ਬਿਆਨ ਦਰਜ ਕਰਵਾਇਆ ਹੈ।

ਗਿਆਨੀ ਰਘਬੀਰ ਸਿੰਘ ਨੇ ਐਸਆਈਟੀ ਨੂੰ ਦਿੱਤੇ ਆਪਣੇ ਅਧਿਕਾਰਤ ਬਿਆਨ ਵਿੱਚ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਦਸੰਬਰ 2024 ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇੱਕ ਧਾਰਮਿਕ ਕਾਰਵਾਈ ਦੌਰਾਨ, ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੀ ਨੈਤਿਕ ਜ਼ਿੰਮੇਵਾਰੀ ਨੂੰ ਜਨਤਕ ਰੂਪ ਵਿੱਚ ਸਵੀਕਾਰ ਕੀਤਾ ਸੀ।

ਪੂਰੇ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਵੀ ਮੌਜੂਦ

ਜੱਥੇਦਾਰ ਸਾਹਿਬ ਨੇ ਐਸਆਈਟੀ ਨੂੰ ਇਹ ਵੀ ਸਪਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਭੁੱਲ ਸਵੀਕਾਰ ਕਰਨ ਦਾ ਇਹ ਪੂਰਾ ਘਟਨਾਕ੍ਰਮ ਸਿੰਘ ਸਾਹਿਬਾਨ, ਹਾਜ਼ਰ ਸੰਗਤ ਅਤੇ ਮੀਡੀਆ ਦੇ ਸਾਮ੍ਹਣੇ ਹੋਇਆ ਸੀ। ਇਸ ਪੂਰੇ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਰਿਕਾਰਡ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵਿਸ਼ੇਸ਼ ਜਾਂਚ ਟੀਮ ਹੁਣ ਜੱਥੇਦਾਰ ਸਾਹਿਬ ਦੇ ਇਸ ਤਾਜ਼ਾ ਬਿਆਨ ਦੇ ਆਧਾਰ ‘ਤੇ ਜਾਂਚ ਦੀਆਂ ਅਗਲੀਆਂ ਕੜੀਆਂ ਨੂੰ ਆਪਸ ਵਿੱਚ ਜੋੜਨ ਅਤੇ ਮਾਮਲੇ ਦੀ ਤਹਿ ਤੱਕ ਪਹੁੰਚਣ ਵਿੱਚ ਜੁਟ ਗਈ ਹੈ।

Follow Us
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...