ਅੱਜ SKM ਦੀ ਅਹਿਮ ਬੈਠਕ, ਸ਼ੰਭੂ- ਖਨੌਰੀ ਮੋਰਚੇ ਨੂੰ ਸਮਰਥਨ ਦੇਣ ‘ਤੇ ਚੰਡੀਗੜ੍ਹ ‘ਚ ਹੋਵੇਗੀ ਚਰਚਾ
Farmer Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29 ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸ਼ੰਭੂ- ਖਨੌਰੀ ਮੋਰਚੇ ਨੂੰ ਸਮਰਥਨ ਦੇਣ 'ਤੇ SKM ਵੱਲੋਂ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਗਈ ਹੈ। ਉਥੇ ਹੀ ਐਸਕੇਐਮ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।
ਪੰਜਾਬ- ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਇਹ ਧਰਨਾ ਬੀਤੇ 10 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਸੰਯੂਕਤ ਕਿਸਾਨ ਮੋਰਚਾ ਦੀ ਚੰਡੀਗੜ੍ਹ ਕਿਸਾਨ ਭਵਨ ਵਿੱਚ ਬੈਠਕ ਹੋਵੇਗੀ। ਇਸ ਬੈਠਕ ਵਿੱਚ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਬੈਠਕ ਕਿਸਾਨਾਂ ਨੂੰ ਸਮਰਥਨ ਦੇਣ ‘ਤੇ ਚਰਚਾ ਹੋਵੇਗੀ।
SKM ਅਤੇ SKM ਗੈਰ-ਸਿਆਸੀ ਵਿਚਾਲੇ ਇਹ ਇੱਕ ਹਫਤੇ ਵਿੱਚ ਦੂਜੀ ਬੈਠਕ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਦੱਸ ਦਈਏ ਕਿ 18 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਐਸ.ਕੇ.ਐਮ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਰਚਾ ਇਸ ਅੰਦੋਲਨ ਵਿੱਚ ਸਿੱਧੇ ਤੌਰ ‘ਤੇ ਸ਼ਮੂਲੀਅਤ ਨਹੀਂ ਕਰੇਗਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29 ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਸ਼ਾਮ ਸਾਢੇ 5 ਵਜੇ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਾਵੇ।
30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ
ਐਸਕੇਐਮ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ 26 ਦਸੰਬਰ ਨੂੰ ਖਨੌਰੀ ਵਿਖੇ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁਝ ਬੰਦ ਰਹੇਗਾ।
ਕੀ ਹਨ ਕਿਸਾਨਾਂ ਦੀਆਂ ਮੰਗਾਂ?
ਕਿਸਾਨ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ, ਫ਼ਸਲਾਂ ਦੇ ਭਾਅ ਤੈਅ ਕਰਨ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਵਿਸ਼ਵ ਵਪਾਰ ਸੰਸਥਾ ਤੋਂ ਖੇਤੀ ਨੂੰ ਬਾਹਰ ਕਰਨ ਅਤੇ ਕੁਝ ਹੋਰ ਮੰਗਾਂ ਲਈ ਅੰਦੋਲਨ ਕਰ ਰਹੇ ਹਨ। ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਦੀ ਵੀ ਮੰਗ ਹੈ। ਇਸ ਦੇ ਨਾਲ ਹੀ ਬਿਜਲੀ ਦਰਾਂ ਵਿੱਚ ਵਾਧਾ ਨਾ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ