ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ SKM ਤੇ KKM ਵਿਚਕਾਰ ਮਤਭੇਦ, ਭਲਕੇ ਪੰਧੇਰ ਸਮਰਥਕ ਕਰਨਗੇ ਪ੍ਰਦਰਸ਼ਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸੰਸਥਾ SKM (ਗੈਰ-ਰਾਜਨੀਤਿਕ) ਨੇ ਇਸ ਹੋਣ ਵਾਲੇ ਪ੍ਰਦਰਸ਼ਨ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। SKM ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਹੋਣਗੇ। ਜਿਸ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਦੋਵਾਂ ਸੰਗਠਨਾਂ ਵਿਚਕਾਰ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਗੱਠਜੋੜ ਹੁਣ ਟੁੱਟ ਗਿਆ ਹੈ।

ਪੰਜਾਬ ‘ਚ SKM ਤੇ KKM ਵਿਚਕਾਰ ਮਤਭੇਦ, ਭਲਕੇ ਪੰਧੇਰ ਸਮਰਥਕ ਕਰਨਗੇ ਪ੍ਰਦਰਸ਼ਨ
ਭਲਕੇ KKM ਵੱਲੋਂ ਵਿਰੋਧ ਪ੍ਰਦਰਸ਼ਨ
Follow Us
lalit-sharma
| Updated On: 30 Mar 2025 16:45 PM

ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਤੇ ਕਿਸਾਨ ਮਜ਼ਦੂਰ ਸੰਗਠਨ (KMM) ਵਿਚਕਾਰ ਮਤਭੇਦ ਉਭਰ ਕੇ ਸਾਹਮਣੇ ਆਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਸਮਰਥਨ ਕਰਨ ਵਾਲੀ ਸੰਸਥਾ ਕਿਸਾਨ ਮਜ਼ਦੂਰ ਸੰਗਠਨ ਨੇ ਕੱਲ੍ਹ ਯਾਨੀ ਸੋਮਵਾਰ, 31 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸੰਸਥਾ SKM (ਗੈਰ-ਰਾਜਨੀਤਿਕ) ਨੇ ਇਸ ਹੋਣ ਵਾਲੇ ਪ੍ਰਦਰਸ਼ਨ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। SKM ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਹੋਣਗੇ। ਜਿਸ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਦੋਵਾਂ ਸੰਗਠਨਾਂ ਵਿਚਕਾਰ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਗੱਠਜੋੜ ਹੁਣ ਟੁੱਟ ਗਿਆ ਹੈ।

31 ਮਾਰਚ ਨੂੰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਨੂੰ ਘੇਰਾਓ ਦਾ ਐਲਾਨ

ਕੇਐਮਐਮ ਨੇ 31 ਮਾਰਚ ਨੂੰ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਸਰਵਣ ਸਿੰਘ ਪੰਧੇਰ ਨੇ ਜ਼ਿਲ੍ਹਿਆਂ ਵਿੱਚ ਕੀਤੇ ਜਾਣ ਵਾਲੇ ਘੇਰਾਬੰਦੀਆਂ ਦੀ ਸੂਚੀ ਜਾਰੀ ਕੀਤੀ ਹੈ-

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ

  • ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ 12 ਮੰਗਾਂ ਦਾ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।
  • ਪੰਜਾਬ ਸਰਕਾਰ ਨੂੰ 19 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਇਸ ਵਿੱਚ ਚੋਰੀ ਹੋਇਆ ਸਾਮਾਨ ਵੀ ਸ਼ਾਮਲ ਹੈ।
  • ਕਿਸਾਨਾਂ ਦੇ ਮੋਰਚਿਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਹਿੰਸਾ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
  • 20 ਮਾਰਚ ਨੂੰ ਸ਼ੰਭੂ ਬਾਰਡਰ ‘ਤੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ‘ਤੇ ਲਾਠੀਚਾਰਜ ਕਰਨ ਵਾਲੇ ਸ਼ੰਭੂ ਪੁਲਿਸ ਸਟੇਸ਼ਨ ਦੇ ਐਸਐਚਓ ਹਰਪ੍ਰੀਤ ਸਿੰਘ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
  • ਸਰਕਾਰ ਦੇ ਸਹਿਯੋਗ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ’ਤੇ ਚੋਰੀ ਤੇ ਡਕੈਤੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
  • ਟਰੈਕਟਰ-ਟਰਾਲੀਆਂ ਤੇ ਹੋਰ ਸਾਮਾਨ ਚੋਰੀ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਵਿਧਾਇਕ ਗੁਰਲਾਲ ਘਨੌਰ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ।

ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...