ਫਿਲਹਾਲ ਅੰਦੋਲਨ ‘ਚ ਸ਼ਾਮਲ ਨਹੀਂ ਹੋਵੇਗਾ SKM, ਮੀਟਿੰਗ ਤੋਂ ਬਾਅਦ ਲਿਆ ਫੈਸਲਾ

Updated On: 

18 Dec 2024 20:27 PM

ਇਹ ਫੈਸਲਾ ਚੰਡੀਗੜ੍ਹ 'ਚ ਹੋਈ ਮੀਟਿੰਗ 'ਚ ਲਿਆ ਗਿਆ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਨਹੀਂ ਕਰਨਗੇ ਅਤੇ ਇਹ ਉਨ੍ਹਾਂ ਦਾ ਫੈਸਲਾ ਹੈ। ਕਿਸਾਨ ਆਗੂ ਨੇ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ 'ਚ SKM ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।

ਫਿਲਹਾਲ ਅੰਦੋਲਨ ਚ ਸ਼ਾਮਲ ਨਹੀਂ ਹੋਵੇਗਾ SKM, ਮੀਟਿੰਗ ਤੋਂ ਬਾਅਦ ਲਿਆ ਫੈਸਲਾ

ਸੰਕੇਤਕ ਤਸਵੀਰ

Follow Us On

ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਤੋਂ ਬਾਅਦ ਇੱਕ ਵੱਡਾ ਫੈਸਲਾ ਲਿਆ ਹੈ। ਐਸਕੇਐਮ ਦੇ ਕਿਸਾਨ ਆਗੂਆਂ ਨੇ ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਹਿੱਸਾ ਨਹੀਂ ਲੈਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਚੰਡੀਗੜ੍ਹ ‘ਚ ਹੋਈ ਮੀਟਿੰਗ ‘ਚ ਲਿਆ ਗਿਆ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਨਹੀਂ ਕਰਨਗੇ ਅਤੇ ਇਹ ਉਨ੍ਹਾਂ ਦਾ ਫੈਸਲਾ ਹੈ।

ਕਿਸਾਨ ਆਗੂ ਨੇ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ‘ਚ SKM ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।

ਕਿਸਾਨ ਅੰਦੋਲਨ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ ਹਨ ਜਾਂ ਆਪਣੇ ਨੁਮਾਇੰਦੇ ਭੇਜ ਸਕਦੇ ਹਨ।

ਸੁਪਰੀਮ ਕੋਰਟ ਨੇ ਲਿਆ ਡੱਲੇਵਾਲ ‘ਤੇ ਜਵਾਬ

ਸੁਪਰੀਮ ਕੋਰਟ ਨੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਵੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ, “ਡੱਲੇਵਾਲ ਨਾਲ ਗੱਲਬਾਤ ਹੋਈ ਹੈ। ਉਸ ਨੇ ਆਪਣਾ ਮੈਡੀਕਲ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਦੇ ਸਾਰੇ ਜ਼ਰੂਰੀ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਹਨ।”

ਸੁਪਰੀਮ ਕੋਰਟ ਨੇ ਹੁਕਮਾਂ ਵਿੱਚ ਕਿਹਾ, “ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਅਤੇ ਦੋਸ਼ ਲਾਏ ਜਾਂਦੇ ਹਨ ਤਾਂ ਇਹ ਰਾਜ ਸਰਕਾਰ ਲਈ ਚੰਗਾ ਨਹੀਂ ਹੋਵੇਗਾ। ਰਾਜ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਸ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਮਿਲਣ।”

ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲ ਕਰਨ ਤੋਂ ਇਨਕਾਰ

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਉਹ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਗੱਲ ਕਰਨ ਤੋਂ ਇਨਕਾਰ ਕਰ ਰਹੇ ਹਨ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਇਹ ਜਾਣਕਾਰੀ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਕਮੇਟੀ ਨੇ ਕਿਸਾਨਾਂ ਨੂੰ 17 ਦਸੰਬਰ ਨੂੰ ਗੱਲਬਾਤ ਲਈ ਸੱਦਿਆ ਸੀ ਪਰ ਕਿਸਾਨ ਆਗੂਆਂ ਨੇ ਕਮੇਟੀ ਨਾਲ ਕੋਈ ਗੱਲਬਾਤ ਨਹੀਂ ਕੀਤੀ।