AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਰੀਦਕੋਟ ਜੇਲ੍ਹ ਵਿਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜਮ ਕੋਲੋਂ ਸਮਾਰਟ ਫੋਨ ਬਰਾਮਦ

ਮੋਨੂੰ ਡਾਗਰ ਜੇਲ੍ਹ ਦੇ ਹਾਈ ਸਿਕਊਰਟੀ ਜੋਨ ਵਿਚ ਬੰਦ ਹੈ। ਮੋਨੂੰ ਡਾਗਰ ਸਮੇਤ 4 ਹਵਾਲਾਤੀਆਂ , 2 ਕੈਦੀਆਂ ਅਤੇ ਕੁਝ ਅਣਪਛਾਤੇ ਲੋਕਾਂ ਤੇ ਥਾਨਾਂ ਸਿਟੀ ਫਰੀਦਕੋਟ ਵਿਚ ਮੁਕੱਦਮਾਂ ਦਰਜ ਹੋਇਆ ਹੈ।

ਫਰੀਦਕੋਟ ਜੇਲ੍ਹ ਵਿਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜਮ ਕੋਲੋਂ ਸਮਾਰਟ ਫੋਨ ਬਰਾਮਦ
sukhjinder-sahota-faridkot
| Published: 06 Feb 2023 16:32 PM IST
Share
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਕਥਿਤ ਦੋਸ਼ੀ ਗੈਂਗਸਟਰ ਮੋਨੂੰ ਡਾਗਰ ਤੋਂ ਸਮਾਰਟ ਫੋਨ ਬਰਾਮਦ ਹੋਇਆ ਹੈ। ਮੋਨੂੰ ਜੇਲ੍ਹ ਦੇ ਹਾਈ ਸਿਕਊਰਟੀ ਜੋਨ ਵਿਚ ਬੰਦ ਹੈ। ਮੋਨੂੰ ਡਾਗਰ ਸਮੇਤ 4 ਹਵਾਲਾਤੀਆਂ , 2 ਕੈਦੀਆਂ ਅਤੇ ਕੁਝ ਅਣਪਛਾਤੇ ਲੋਕਾਂ ਤੇ ਥਾਨਾਂ ਸਿਟੀ ਫਰੀਦਕੋਟ ਵਿਚ ਮੁਕੱਦਮਾਂ ਦਰਜ ਹੋਇਆ ਹੈ।

ਹਾਈ ਸਿਕਊਰਟੀ ਜੇਲ੍ਹ ਚ ਬੰਦ ਹੈ ਮੋਨੂੰ ਡਾਗਰ

ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਇੱਕ ਵਾਰ ਮੁੱੜ ਤੋ ਸਵਾਲਾਂ ਚ ਹੈ। ਇਥੋਂ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜਮ ਹਰਿਆਣਾ ਵਾਸੀ ਗੈਂਗਸਟਰ ਮੋਨੂੰ ਡਾਗਰ ਕੋਲੋਂ ਜੇਲ੍ਹ ਗਾਰਡਾਂ ਨੇ ਤਲਾਸ਼ੀ ਦੌਰਾਨ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਉਸ ਕੋਲ੍ਹੋਂ ਕੁੱਲ 14 ਸਮਾਰਟ ਅਤੇ ਕੀਪੈਡ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ, ਮੋਨੂੰ ਡਾਗਰ ਜੇਲ੍ਹ ਦੇ ਅੰਦਰੋਂ ਹੀ ਆਪਣਾ ਨੈੱਟਵਰਕ ਆਸਾਨੀ ਨਾਲ ਚਲਾ ਰਿਹਾ ਹੈ।

ਲਗਾਤਾਰ ਬਰਾਮਦ ਹੋ ਰਹੇ ਹਨ ਮੋਬਾਈਲ ਫੋਨ

ਜ਼ਿਕਰਯੋਗ ਹੈ ਕਿ ਜੇਲ੍ਹ ‘ਚੋਂ ਦਿਨ-ਰਾਤ ਤਲਾਸ਼ੀ ਦੌਰਾਨ ਵੱਡੀ ਗਿਣਤੀ ‘ਚ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ। ਪਰ ਜੇਲ੍ਹ ਪ੍ਰਸ਼ਾਸਨ ਇਨ੍ਹਾਂ ਨੂੰ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ। ਬੀਤੇ ਦਿਨ ਵੀ ਜੇਲ ਅੰਦਰ ਤਲਾਸ਼ੀ ਦੌਰਾਨ 4 ਹਵਾਲਾਤੀਆਂ ਅਤੇ 2 ਕੈਦੀਆਂ ਤੋਂ ਫੋਨ ਬਰਾਮਦ ਹੋਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਛੁਪਾ ਕੇ ਰੱਖੇ ਗਏ ਫੋਨ ਵੀ ਬਰਾਮਦ ਕੀਤੇ ਗਏ ਸਨ। ਇੰਨਾ ਹੀ ਨਹੀਂ ਜੇਲ੍ਹ ਵਿੱਚ ਫ਼ੋਨ ਤੋਂ ਇਲਾਵਾ ਹੋਰ ਇਤਰਾਜਯੋ ਸਾਮਾਨ ਜਿਵੇਂ ਬੀੜੀ-ਜਰਦਾ, ਹੈੱਡਫ਼ੋਨ ਆਦਿ ਵੀ ਵੱਡੀ ਗਿਣਤੀ ਵਿੱਚ ਬਰਾਮਦ ਹੋਏ ਹਨ। ਦੱਸ ਦੇਈਏ ਕਿ ਮੋਨੂੰ ਡਾਗਰ ਜੇਲ੍ਹ ਦੇ ਹਾਈ ਸਿਕਊਰਿਟੀ ਜ਼ੋਨ ‘ਚ ਬੰਦ ਹੈ। ਪਰ ਫਿਰ ਵੀ ਉਸ ਕੋਲੋਂ ਮੋਬਾਈਲ ਫੋਨ ਬਰਾਮਦ ਹੋਣਾ ਆਪਣੇ ਆਪ ਵਿੱਚ ਵੱਡਾ ਸਵਾਲ ਖੜ੍ਹਾ ਕਰਦਾ ਹੈ। ਦੱਸ ਦੇਈਏ ਕਿ ਹਾਲ ਹੀ ਚ ਜੇਲ੍ਹ ਦੇ ਬਾਹਰੋਂ ਸੁੱਟੀਆਂ ਗੇਂਦਾਂ ਵਿੱਚੋਂ ਚਾਰ ਫ਼ੋਨ ਅਤੇ ਬੀੜੀ-ਜ਼ਰਦਾ ਆਦਿ ਬਰਾਮਦ ਹੋਇਆ ਹੈ।ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੋਂ ਬਾਅਦ ਮੋਨੂੰ ਡਾਗਰ ਸਮੇਤ ਚਾਰ ਹਵਾਲਾਤੀ ਅਤੇ ਦੋ ਕੈਦੀਆਂ ਅਤੇ ਕੁੱਝ ਅਣਪਛਾਤੇ ਕੈਦੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...