ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

rajinder-arora-ludhiana
Updated On: 

05 Jun 2025 16:29 PM

ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸੋਹਨ ਸਿੰਘ ਠੰਡਲ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ

ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ਚ ਵਾਪਸੀ
Follow Us On

ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਸੋਹਨ ਸਿੰਘ ਠੰਡਲ ਨੇ ਮੁੜ ਸ਼੍ਰੋਮਣੀ ਅਕਾਲੀ ਵਿੱਚ ਵਾਪਸੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਲੁਧਿਆਣਾ ਪਹੁੰਚ ਕੇ ਸੋਹਨ ਸਿੰਘ ਠੰਡਲ ਨੂੰ ਅਕਾਲੀ ਦਲ ਬਾਦਲ ਦੀ ਮੈਂਬਰਸ਼ਿਪ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਕਈ ਅਕਾਲੀ ਆਗੂ ਮੌਜੂਦ ਸਨ।

ਅਕਾਲੀ ਦਲ ਛੱਡ ਬੀਜੇਪੀ ਵਿੱਚ ਹੋਏ ਸਨ ਸ਼ਾਮਲ

ਬੀਤੇ ਸਾਲ 13 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਛੱਡ ਹੋਸ਼ਿਆਰਪੁਰ ਤੋਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਇਹ ਅਕਾਲੀ ਦਲ ਲਈ ਵੱਡਾ ਝਟਕਾ ਸੀ। ਸੋਹਣ ਸਿੰਘ ਨੂੰ ਪੰਜਾਬ ਭਾਜਪਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੀਜੇਪੀ ਦੀ ਮੈਂਬਰਸ਼ਿਪ ਦਿੱਤੀ ਸੀ।

ਜਾਣੋ ਕੌਣ ਹਨ ਸੋਹਣ ਸਿੰਘ ਠੰਡਲ

ਸੋਹਨ ਸਿੰਘ ਠੰਡਲ ਦੇ ਰਾਜਨੀਤਿਕ ਕਰੀਅਰ ਦੀ ਗੱਲ ਕਰੀਏ ਤਾਂ ਉਹ ਚੱਬੇਵਾਲ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। 2012 ਵਿੱਚ ਸੋਹਨ ਸਿੰਘ ਠੰਡਲ ਨੇ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਇਸ ਤੋਂ ਪਹਿਲਾਂ, ਸੋਹਣ ਸਿੰਘ 2007, 2002 ਅਤੇ 1997 ਵਿੱਚ ਚੱਬੇਵਾਲ (ਪਹਿਲਾਂ ਮਾਹਿਲਪੁਰ) ਤੋਂ ਵਿਧਾਇਕ ਸਨ। ਉਹ 2014 ਤੋਂ 2017 ਤੱਕ ਪੰਜਾਬ ਦੇ ਸੈਰ-ਸਪਾਟਾ ਮੰਤਰੀ ਵੀ ਰਹਿ ਚੁੱਕੇ ਹਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਨੇ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸੋਹਣ ਸਿੰਘ ਦਾ ਨਾਮ ਵੀ ਵਿਵਾਦਾਂ ਵਿੱਚ ਘਿਰਿਆ ਰਿਹਾ ਹੈ।