Sohan Singh Thandal Join BJP: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਭਾਜਪਾ ਚ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਸਾਬਕਾ ਜੇਲ੍ਹ ਮੰਤਰੀ ਸੋਹਨ ਸਿੰਘ ਠੰਡਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਭਾਜਪਾ ਲੀਡਰ ਵਿਜੇ ਰੁਪਾਣੀ ਦੀ ਅਗੁਵਾਈ ਵਿੱਚ ਭਾਜਪਾ ਦਾ ਪੱਲਾ ਫੜ੍ਹਿਆ। ਉਹ ਜ਼ਿਮਨੀ ਚੋਣ ਵਿੱਚ ਚੱਬੇਵਾਲ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।

BJP ਨੇ ਚੱਬੇਵਾਲ ਤੋਂ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ ‘ਚ ਸ਼ਾਮਲ
ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਸੋਹਣ ਸਿੰਘ ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਿਰਕਤ ਕਰ ਰਹੇ ਹਨ। ਜਿੱਥੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੰਭਵ ਹੈ ਕਿ ਭਾਜਪਾ ਅੱਜ ਸ਼ਾਮ ਤੱਕ ਚੱਬੇਵਾਲ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇ।