Sohan Singh Thandal Join BJP: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਭਾਜਪਾ ਚ ਸ਼ਾਮਿਲ

jarnail-singhtv9-com
Updated On: 

24 Oct 2024 12:36 PM

ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਸਾਬਕਾ ਜੇਲ੍ਹ ਮੰਤਰੀ ਸੋਹਨ ਸਿੰਘ ਠੰਡਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਭਾਜਪਾ ਲੀਡਰ ਵਿਜੇ ਰੁਪਾਣੀ ਦੀ ਅਗੁਵਾਈ ਵਿੱਚ ਭਾਜਪਾ ਦਾ ਪੱਲਾ ਫੜ੍ਹਿਆ। ਉਹ ਜ਼ਿਮਨੀ ਚੋਣ ਵਿੱਚ ਚੱਬੇਵਾਲ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।

Sohan Singh Thandal Join BJP: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਭਾਜਪਾ ਚ ਸ਼ਾਮਿਲ

BJP ਨੇ ਚੱਬੇਵਾਲ ਤੋਂ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ 'ਚ ਸ਼ਾਮਲ

Follow Us On

ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਸੋਹਣ ਸਿੰਘ ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਿਰਕਤ ਕਰ ਰਹੇ ਹਨ। ਜਿੱਥੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੰਭਵ ਹੈ ਕਿ ਭਾਜਪਾ ਅੱਜ ਸ਼ਾਮ ਤੱਕ ਚੱਬੇਵਾਲ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇ।

ਚੱਬੇਵਾਲ ਤੋਂ 4 ਵਾਰ ਰਹੇ ਵਿਧਾਇਕ

ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਚੱਬੇਵਾਲ ਸੀਟ ਤੋਂ 1997 ਤੋਂ 2017 ਤੱਕ ਚਾਰ ਵਾਰ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਸਾਲ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ (ਹੁਣ ਆਮ ਆਦਮੀ ਪਾਰਟੀ ਚ) ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਹੁਸ਼ਿਆਰਪੁਰ ਸੀਟ ਤੋਂ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ ਵੀ ਉਹਨਾਂ ਨੂੰ ਡਾ. ਰਾਜ ਕੁਮਾਰ ਚੱਬੇਵਾਲ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਸਾਲ 2024 ਦੀ ਚੋਣ ਰਾਜ ਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ ਲੜੀ ਸੀ।

ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਲਿਆ ਸੀ ਹਿੱਸਾ

ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਿੱਸਾ ਲਿਆ ਸੀ। ਜਿਸ ਵਿੱਚ ਜ਼ਿਮਨੀ ਚੋਣਾਂ ਤੋਂ ਇਲਾਵਾ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਚਰਚਾ ਹੋਈ ਸੀ।