ਸੋਨੀਆ ਗਾਂਧੀ ਦੀ ਕਿਤਾਬ ਦਾ ਲਾਂਚਿੰਗ ਪ੍ਰੋਗਰਾਮ, ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪਰਿਵਾਰ ਦੇ ਨਾਲ ਨਿੱਜੀ ਰਿਸ਼ਤੇ ਹਨ। ਕੈਪਟਨ ਅਮਰਿੰਦਰ ਸਿੰਘ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦੋਸਤ ਸਨ। ਵਿਰੋਧੀ ਧੀਰ ਦੇ ਨੇਤਾ ਰਾਹੁਲ ਗਾਂਧੀ ਅਕਸਰ ਆਪਣੇ ਵੀਡਿਓ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਅੰਕਲ ਕੈਪਟਨ ਕਰ ਕੇ ਸੰਬੋਧਿਤ ਕਰਦੇ ਹਨ। ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਾਫੀ ਚਰਚਾਵਾਂ ਸਨ।
ਸੋਨੀਆ ਗਾਂਧੀ ਦੀ ਕਿਤਾਬ (Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ ਹੋ ਰਹੀ ਹੈ। ਇਹ ਸਮਾਗਮ ਹੋਟਲ ਮੌਰਿਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਕਾਂਗਰਸ ਸ਼ਾਸਿਤ ਰਾਜਾਂ ਕੇਰਲ, ਤੇਲੰਗਾਨਾ ਅਤੇ ਕਰਨਾਟਕ ਦੇ ਮੁੱਖ ਮੰਤਰੀ ਸ਼ਾਮਲ ਹਨ। ਇਸ ਰਿਲੀਜ਼ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹੁੰਚੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਬੀਜੇਪੀ ‘ਚ ਜਾਣ ਦੇ ਕਿਆਸ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪਰਿਵਾਰ ਦੇ ਨਾਲ ਨਿੱਜੀ ਰਿਸ਼ਤੇ ਹਨ। ਕੈਪਟਨ ਅਮਰਿੰਦਰ ਸਿੰਘ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦੋਸਤ ਸਨ। ਵਿਰੋਧੀ ਧੀਰ ਦੇ ਨੇਤਾ ਰਾਹੁਲ ਗਾਂਧੀ ਅਕਸਰ ਆਪਣੇ ਵੀਡਿਓ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਅੰਕਲ ਕੈਪਟਨ ਕਰ ਕੇ ਸੰਬੋਧਿਤ ਕਰਦੇ ਹਨ। ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਾਫੀ ਚਰਚਾਵਾਂ ਸਨ।
#WATCH | Delhi: Former Punjab CM Captain Amarinder Singh arrives to attend the launch event of Sonia Gandhi’s memoir, ‘Belonging: A Journey of Love’. https://t.co/BXlKdf6ogr
— ANI (@ANI) November 16, 2026
ਹਲਾਂਕਿ, ਚੱਲ ਰਹੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਭਾਰਤੀ ਜਨਤਾ ਪਾਰਟੀ ਦੀ ਆਗੂ ਜੈਇੰਦਰ ਕੌਰ ਨੇ ਵਿਰਾਮ ਲਗਾ ਦਿੱਤਾ। ਉਨ੍ਹਾਂ ਨੇ ਇਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ (BJP) ਵਿੱਚ ਹੀ ਹਨ ਅਤੇ ਉਹ ਕਿਤੇ ਨਹੀਂ ਜਾ ਰਹੇ।
ਇਹ ਵੀ ਪੜ੍ਹੋ
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਕੈਪਟਨ ਅਮਰਿੰਦਰ ਸਿੰਘ ਬੀਜੀਪੀ ਤੋਂ ਨਾਰਾਜ਼ ਹਨ। ਜਿਸ ਦੇ ਚੱਲਦਿਆਂ ਸਿਆਸੀ ਗਲਿਆਰਿਆਂ ‘ਚ ਇਹ ਚਰਚਾ ਜ਼ੋਰਾਂ ‘ਤੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਆਪਣੀ ਪੁਰਾਣੀ ਪਾਰਟੀ ਕਾਂਗਰਸ ‘ਚ ਘਰ ਵਾਪਸੀ ਕਰ ਸਕਦੇ ਹਨ। ਇਸ ਤਰ੍ਹਾਂ ਸੋਨਿਆ ਗਾਂਧੀ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਾ ਕਈ ਸੰਦੇਸ਼ ਦੇ ਰਿਹਾ ਹੈ। ਕੈਪਨਟ ਨੂੰ ਲੈ ਕੇ ਹਾਲੇ ਤੱਕ ਬੀਜੇਪੀ ਵੱਲੋਂ ਕੋਈ ਵੀ ਪ੍ਰਤਿਕਿਰਿਆ ਸਾਹਮਣੇ ਨਹੀਂ ਆਈ ਹੈ।


