ਇੱਕ ਵਾਰ ਫਿਰ ਚਰਚਾ ‘ਚ ਕੈਪਟਨ ਅਮਰਿੰਦਰ ਸਿੰਘ, ਕੀ ਹੋਵੇਗੀ ਕਾਂਗਰਸ ‘ਚ ਵਾਪਸੀ? ਦਿੱਤਾ ਇਹ ਜਵਾਬ

Updated On: 

17 Nov 2026 08:18 AM IST

ਨਵੀਂ ਦਿੱਲੀ ਦੇ ਆਈਟੀਸੀ ਮੌਰਿਆ ਹੋਟਲ 'ਚ ਹੋਏ ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਕਤਾਰ 'ਚ ਬੈਠੇ ਨਜ਼ਰ ਆਏ। ਖਾਸ ਗੱਲ ਇਹ ਰਹੀ ਕਿ ਉਹ ਇਸ ਸਮਾਗਮ 'ਚ ਸ਼ਾਮਲ ਹੋਣ ਵਾਲੇ ਇਕਲੌਤੇ ਭਾਜਪਾ ਆਗੂ ਸਨ। ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਵੱਡੇ ਵਿਰੋਧੀ ਆਗੂ ਵੀ ਮੌਜੂਦ ਸਨ।

ਇੱਕ ਵਾਰ ਫਿਰ ਚਰਚਾ ਚ ਕੈਪਟਨ ਅਮਰਿੰਦਰ ਸਿੰਘ, ਕੀ ਹੋਵੇਗੀ ਕਾਂਗਰਸ ਚ ਵਾਪਸੀ? ਦਿੱਤਾ ਇਹ ਜਵਾਬ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਚਰਚਾ ‘ਚ ਆ ਗਏ ਹਨ। ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਦੇ ਲਾਂਚ ਸਮਾਗਮ ‘ਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਕਾਂਗਰਸ ‘ਚ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ। ਹਾਲਾਂਕਿ, ਕੈਪਟਨ ਨੇ ਇਨ੍ਹਾਂ ਚਰਚਾਵਾਂ ‘ਤੇ ਜਵਾਬ ਦਿੰਦਿਆਂ ਕਾਂਗਰਸ ‘ਚ ਮੁੜ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

16 ਨਵੰਬਰ ਨੂੰ ਨਵੀਂ ਦਿੱਲੀ ਦੇ ਆਈਟੀਸੀ ਮੌਰਿਆ ਹੋਟਲ ‘ਚ ਹੋਏ ਇਸ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਕਤਾਰ ‘ਚ ਬੈਠੇ ਨਜ਼ਰ ਆਏ। ਖਾਸ ਗੱਲ ਇਹ ਰਹੀ ਕਿ ਉਹ ਇਸ ਸਮਾਗਮ ‘ਚ ਸ਼ਾਮਲ ਹੋਣ ਵਾਲੇ ਇਕਲੌਤੇ ਭਾਜਪਾ ਆਗੂ ਸਨ। ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਵੱਡੇ ਵਿਰੋਧੀ ਆਗੂ ਵੀ ਮੌਜੂਦ ਸਨ।

ਕਾਂਗਰਸ ‘ਚ ਵਾਪਸੀ ਬਾਰੇ ਪੁੱਛੇ ਸਵਾਲ ‘ਤੇ ਕੀ ਬੋਲੇ ਕੈਪਟਨ?

ਜਦੋਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਗਿਆ ਕਿ ਕੀ ਉਹ ਮੁੜ ਕਾਂਗਰਸ ‘ਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ‘ਨਹੀਂ’ ਕਿਹਾ। ਉਨ੍ਹਾਂ ਦੱਸਿਆ ਕਿ ਉਹ ਸਿਰਫ਼ ਇੱਕ ਸਮਾਜਿਕ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਸਨ।

ਕੈਪਟਨ ਨੇ ਕਿਹਾ ਕਿ ਉਹ ਗਾਂਧੀ ਪਰਿਵਾਰ ਨੂੰ ਕਈ ਸਾਲਾਂ ਤੋਂ ਜਾਣਦੇ ਹਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਨਜ਼ਦੀਕੀ ਸਬੰਧ ਹਨ। ਉਨ੍ਹਾਂ ਮੁਤਾਬਕ, ਜਦੋਂ ਉਨ੍ਹਾਂ ਨੇ ਆਪਣੀਆਂ ਕਿਤਾਬਾਂ ਲਾਂਚ ਕੀਤੀਆਂ ਸਨ ਤਾਂ ਸੋਨੀਆ ਗਾਂਧੀ ਵੀ ਤਿੰਨ ਵਾਰ ਉਨ੍ਹਾਂ ਦੇ ਸਮਾਗਮਾਂ ‘ਚ ਸ਼ਾਮਲ ਹੋਏ ਸਨ। ਇਸ ਲਈ ਉਹ ਵੀ ਸੋਨੀਆ ਗਾਂਧੀ ਦੀ ਕਿਤਾਬ ਦੇ ਲਾਂਚ ਸਮਾਗਮ ‘ਚ ਪਹੁੰਚੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੇ ਉਨ੍ਹਾਂ ਨੂੰ ਕਾਂਗਰਸ ‘ਚ ਵਾਪਸ ਆਉਣ ਲਈ ਨਹੀਂ ਕਿਹਾ ਤੇ ਨਾ ਹੀ ਇਸ ਦੇ ਉਲਟ ਕੋਈ ਸਲਾਹ ਦਿੱਤੀ ਹੈ। ਉਨ੍ਹਾਂ ਦੇ ਮੁਤਾਬਕ, ਗਾਂਧੀ ਪਰਿਵਾਰ ਨਾਲ ਉਨ੍ਹਾਂ ਦੀ ਗੱਲਬਾਤ ਨਿੱਜੀ ਤੇ ਸਮਾਜਿਕ ਸਬੰਧਾਂ ਤੱਕ ਹੀ ਸੀਮਤ ਰਹੀ ਹੈ।

ਰਾਹੁਲ ਗਾਂਧੀ ਨੇ ਵੀ ਕੀਤਾ ਕੈਪਟਨ ਦਾ ਜ਼ਿਕਰ

ਇਸ ਸਮਾਗਮ ਦੌਰਾਨ ਰਾਹੁਲ ਗਾਂਧੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਆਪਣੇ ਪਿਤਾ ਰਾਜੀਵ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਨਾਲ ਜੁੜਿਆ ਇੱਕ ਪੁਰਾਣਾ ਕਿੱਸਾ ਸਾਂਝਾ ਕੀਤਾ। ਰਾਹੁਲ ਨੇ ਦੱਸਿਆ ਕਿ ਉਨ੍ਹਾਂ ਤੇ ਪ੍ਰਿਯੰਕਾ ਨੇ ਆਪਣੇ ਮਾਪਿਆਂ ਨੂੰ ਸਿਰਫ਼ ਇੱਕ ਵਾਰ ਬਹਿਸ ਕਰਦੇ ਦੇਖਿਆ ਸੀ। ਇਤਫ਼ਾਕ ਨਾਲ ਉਸ ਸਮੇਂ ਰਾਜੀਵ ਗਾਂਧੀ ਫੋਨ ‘ਤੇ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰ ਰਹੇ ਸਨ। ਰਾਹੁਲ ਵੱਲੋਂ ਮੰਚ ਤੋਂ ਕੈਪਟਨ ਦਾ ਜ਼ਿਕਰ ਕੀਤੇ ਜਾਣ ਨੂੰ ਵੀ ਸਿਆਸੀ ਹਲਕਿਆਂ ‘ਚ ਅਹਿਮ ਮੰਨਿਆ ਜਾ ਰਿਹਾ ਹੈ।

2021 ‘ਚ ਛੱਡੀ ਸੀ ਕਾਂਗਰਸ, 2022 ‘ਚ ਭਾਜਪਾ ‘ਚ ਹੋਏ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਨਾਲ ਲੰਬਾ ਸਿਆਸੀ ਸਫ਼ਰ ਰਿਹਾ ਹੈ। ਸਾਲ 2021 ‘ਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੇ ਪਾਰਟੀ ਅੰਦਰਲੇ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਤੇ ਸਾਲ 2022 ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਬਾਅਦ ‘ਚ ਉਨ੍ਹਾਂ ਦੀ ਪਾਰਟੀ ਦਾ ਭਾਜਪਾ ‘ਚ ਰਲੇਵਾਂ ਹੋ ਗਿਆ।

ਹਾਲ ਹੀ ‘ਚ ਰਾਹੁਲ ਗਾਂਧੀ ਵੱਲੋਂ ਵੀ ਇੱਕ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪਸੰਦੀਦਾ ਭਾਜਪਾ ਆਗੂ ਦੱਸੇ ਜਾਣ ਤੋਂ ਬਾਅਦ ਦੋਵਾਂ ਵਿਚਕਾਰ ਪੁਰਾਣੇ ਸਬੰਧਾਂ ਨੂੰ ਲੈ ਕੇ ਚਰਚਾ ਹੋਈ ਸੀ। ਇਸ ਤੋਂ ਇਲਾਵਾ ਕਾਂਗਰਸ ਆਗੂ ਸਚਿਨ ਪਾਇਲਟ ਨੇ ਵੀ ਕੈਪਟਨ ਦੀ ਵਾਪਸੀ ਬਾਰੇ ਸਵਾਲ ‘ਤੇ ਕਿਹਾ ਸੀ ਕਿ ਸਿਆਸਤ ‘ਚ ਕੁਝ ਵੀ ਸੰਭਵ ਹੈ।

Loading...
Unable to load recommendations.
Follow Us