ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਸਪੀਕਰ ਕੁਲਤਾਰ ਸੰਧਵਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਇਸ ਤੋਂ ਪਹਿਲਾਂ ਸਪੀਕਰ ਸਾਹਿਬ ਨੇ ਦੀਵਾਨ ਟੋਡਰਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਮੁੜ ਸੁਰਜੀਤ ਕੀਤੀ ਜਾ ਰਹੀ ਦੀਵਾਨ ਟੋਡਰ ਮੱਲ ਜੀ ਦੀ ਇਤਿਹਾਸਕ ਜਹਾਜੀ ਹਵੇਲੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਪੀਕਰ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ-ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ,
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਮੱਥਾ ਟੇਕਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਪਰਿਵਾਰ ਸਮੇਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਓਐਸਡੀ ਸ. ਮਨਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਸਪੀਕਰ ਸਾਹਿਬ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਸ਼ਾਂਤੀ ਅਤੇ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਸਾਹਿਬਾਨ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਦੀ ਅਪੀਲ ਕੀਤੀ।
ਦੀਵਾਨ ਟੋਡਰ ਮੱਲ ਜੀ ਦੀ ਜਹਾਜੀ ਹਵੇਲੀ ਦਾ ਦੌਰਾ
ਇਸ ਤੋਂ ਪਹਿਲਾਂ ਸਪੀਕਰ ਸਾਹਿਬ ਨੇ ਦੀਵਾਨ ਟੋਡਰਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਮੁੜ ਸੁਰਜੀਤ ਕੀਤੀ ਜਾ ਰਹੀ ਦੀਵਾਨ ਟੋਡਰ ਮੱਲ ਜੀ ਦੀ ਇਤਿਹਾਸਕ ਜਹਾਜੀ ਹਵੇਲੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਪੀਕਰ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ-ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ, ਜਿਸ ਤੇ ਲਗਭਗ 9 ਕਰੋੜ ਰੁਪਏ ਦੀ ਲਾਗਤ ਆਈ ਹੈ। ਦੂਜੇ ਪੜਾਅ ਤਹਿਤ 6 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਫਾਊਂਡੇਸ਼ਨ ਵੱਲੋਂ ਇਸ ਪੂਰੇ ਪ੍ਰੋਜੈਕਟ ਲਈ ਕੁੱਲ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਵਿਰਾਸਤ ਸੰਭਾਲਣ ਲਈ ਸਾਂਝੀ ਅਪੀਲ
ਉਨ੍ਹਾਂ ਨੇ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸਕ ਅਤੇ ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਅੱਗੇ ਆਉਣ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਿਆ ਜਾ ਸਕੇ। ਇਸ ਮੌਕੇ ਦੀਵਾਨ ਟੋਡਰਮੱਲ ਵਿਰਾਸਤੀ ਫਾਊਂਡੇਸ਼ਨ ਦੇ ਸਾਰੇ ਮੈਂਬਰ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਸਨਮਾਨ ਵੀ ਕੀਤਾ ਗਿਆ


