ਫ਼ਰੀਦਕੋਟ ਦੇ ਪਿੰਡਾਂ ‘ਚ ਸਪੀਕਰ ਸੰਧਵਾਂ ਵੱਲੋਂ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ, ਮਿਲਣਗੀਆਂ ਮੁਫ਼ਤ ਦਵਾਈਆਂ

Published: 

28 Nov 2026 20:11 PM IST

ਫ਼ਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਵਾੜਾ ਦਰਾਕਾ ਅਤੇ ਵਾਂਦਰ ਜਟਾਣਾ ਵਿਖੇ ਨਵੇਂ ਬਣੇ ਆਯੁਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ ਕੀਤਾ।

ਫ਼ਰੀਦਕੋਟ ਦੇ ਪਿੰਡਾਂ ਚ ਸਪੀਕਰ ਸੰਧਵਾਂ ਵੱਲੋਂ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ, ਮਿਲਣਗੀਆਂ ਮੁਫ਼ਤ ਦਵਾਈਆਂ

ਫ਼ਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਵਾੜਾ ਦਰਾਕਾ ਅਤੇ ਵਾਂਦਰ ਜਟਾਣਾ ਵਿਖੇ ਨਵੇਂ ਬਣੇ ਆਯੁਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਲੋੜ ਅਨੁਸਾਰ ਵੱਖ-ਵੱਖ ਮੈਡੀਕਲ ਸਹੂਲਤਾਂ ਅਤੇ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਪਿੰਡ ਵਾਸੀਆਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਸ਼ਹਿਰਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਦਾ ਲਗਾਤਾਰ ਇਹੋ ਯਤਨ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਮਿਆਰੀ ਸਿਹਤ ਸਹੂਲਤਾਂ ਅਤੇ ਇਲਾਜ ਤੋਂ ਵਾਂਝਾ ਨਾ ਰਹੇ।

ਪਿੰਡਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਸਰਕਾਰ ਦੀ ਮੁੱਖ ਤਰਜੀਹ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ। ਆਯੁਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਪੇਂਡੂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਬੇਹੱਦ ਅਹਿਮ ਕਦਮ ਹਨ। ਇਨ੍ਹਾਂ ਕੇਂਦਰਾਂ ਰਾਹੀਂ ਲੋਕਾਂ ਨੂੰ ਮੁੱਢਲੀ ਸਿਹਤ ਜਾਂਚ, ਢੁੱਕਵਾਂ ਇਲਾਜ ਅਤੇ ਜ਼ਰੂਰੀ ਦਵਾਈਆਂ ਬਿਨਾਂ ਕਿਸੇ ਖ਼ਰਚੇ ਦੇ ਮਿਲਣਗੀਆਂ।

ਪਿੰਡ ਵਾਸੀਆਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਹੋਵੇਗੀ ਬੱਚਤ

ਉਨ੍ਹਾਂ ਕਿਹਾ ਕਿ ਪਹਿਲਾਂ ਮਾਮੂਲੀ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਵੀ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਹਸਪਤਾਲਾਂ ਦਾ ਰੁਖ਼ ਕਰਨਾ ਪੈਂਦਾ ਸੀ, ਪਰ ਹੁਣ ਆਪਣੇ ਹੀ ਪਿੰਡ ਵਿੱਚ ਮਿਆਰੀ ਸਿਹਤ ਸਹੂਲਤਾਂ ਮਿਲਣ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੋਵਾਂ ਦੀ ਵੱਡੀ ਬੱਚਤ ਹੋਵੇਗੀ। ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ ਅਤੇ ਹਰੇਕ ਪਿੰਡ ਦੇ ਵਸਨੀਕ ਨੂੰ ਬਿਹਤਰ ਸਿਹਤ ਸੇਵਾਵਾਂ ਉਸ ਦੇ ਘਰ ਦੇ ਨੇੜੇ ਹੀ ਉਪਲਬਧ ਹੋਣ।

ਉਦਘਾਟਨ ਸਮਾਰੋਹ ਵਿੱਚ ਇਹ ਸ਼ਖ਼ਸੀਅਤਾਂ ਰਹੀਆਂ ਹਾਜ਼ਰ

ਇਸ ਉਦਘਾਟਨੀ ਸਮਾਗਮ ਦੌਰਾਨ ਡਾ. ਪੁਖਰਾਜ (ਮੈਡੀਕਲ ਅਫ਼ਸਰ), ਮਨੋਜ ਗਰਗ, ਹਰਜਿੰਦਰ ਕੌਰ (ਐੱਲ.ਐੱਚ.ਵੀ.), ਲਖਵਿੰਦਰ ਕੌਰ (ਸੀ.ਐੱਚ.ਓ.), ਸੰਗੀਤਾ ਰਾਣੀ (ਏ.ਐੱਨ.ਐੱਮ.), ਸਰਪੰਚ ਪਰਮਜੀਤ ਕੌਰ, ਸਰਪੰਚ ਅੰਗਰੇਜ਼ ਸਿੰਘ ਅਤੇ ਅਮਨਦੀਪ ਕੌਰ (ਸੀ.ਐੱਚ.ਓ.) ਸਮੇਤ ਇਲਾਕੇ ਦੇ ਹੋਰ ਪਤਵੰਤੇ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Loading...
Unable to load recommendations.
Follow Us