ਕੋਟਕਪੂਰਾ ਦੇ ਪਿੰਡ ਖਾਰਾ ਪਹੁੰਚੇ ਸਪੀਕਰ ਸੰਧਵਾਂ, ਸਰਕਾਰੀ ਸਕੂਲ ਦਾ ਲਿਆ ਜਾਇਜ਼ਾ; RO ਪਲਾਂਟ ਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Updated On: 

26 Aug 2026 21:35 PM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਕੋਟਕਪੂਰਾ ਅਧੀਨ ਪੈਂਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿੱਦਿਅਕ ਮਾਹੌਲ ਦਾ ਜਾਇਜ਼ਾ ਲਿਆ।

ਕੋਟਕਪੂਰਾ ਦੇ ਪਿੰਡ ਖਾਰਾ ਪਹੁੰਚੇ ਸਪੀਕਰ ਸੰਧਵਾਂ, ਸਰਕਾਰੀ ਸਕੂਲ ਦਾ ਲਿਆ ਜਾਇਜ਼ਾ; RO ਪਲਾਂਟ ਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਕੋਟਕਪੂਰਾ ਅਧੀਨ ਪੈਂਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿੱਦਿਅਕ ਮਾਹੌਲ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਕੋਲੋਂ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਬੱਚਿਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਉੱਚ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਸੰਵਾਰਨ ਲਈ ਪ੍ਰੇਰਿਤ ਕੀਤਾ।

A

ਸਰਕਾਰੀ ਸਕੂਲਾਂ ਨੂੰ ਬਣਾਇਆ ਜਾ ਰਿਹਾ ਹੈ ਬਿਹਤਰੀਨ: ਸਪੀਕਰ ਸੰਧਵਾਂ

ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਵਿਧਾਨ ਸਭਾ ਸਪੀਕਰ ਨੇ ਸਕੂਲ ਦੀਆਂ ਬੁਨਿਆਦੀ ਲੋੜਾਂ ਅਤੇ ਬੱਚਿਆਂ ਦੀ ਪੜ੍ਹਾਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮਿਲ ਸਕਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕਿਸੇ ਵੀ ਤਰੱਕੀਪਸੰਦ ਸਮਾਜ ਦੀ ਨੀਂਹ ਹੁੰਦੀ ਹੈ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਬਰਾਬਰ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਸਰਗਰਮੀਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਪਿੰਡ ਖਾਰਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਸਕੂਲ ਦੇ ਦੌਰੇ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਦੇ ਵਸਨੀਕਾਂ ਨੂੰ ਸਾਫ਼ ਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਨਵੇਂ ਆਰਓ (RO) ਪਲਾਂਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਗਲੀਆਂ-ਨਾਲੀਆਂ ਦੇ ਪੱਕੇ ਨਿਰਮਾਣ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਦੀ ਸਹੂਲਤ ਲਈ 21 ਲੱਖ 28 ਹਜ਼ਾਰ ਰੁਪਏ ਦੀ ਲਾਗਤ ਨਾਲ 100 ਫ਼ੀਸਦੀ ਸਬਸਿਡੀ ਅਧੀਨ ਵਿਛਾਈ ਜਾਣ ਵਾਲੀ ਪਾਈਪਲਾਈਨ ਦੇ ਵਿਕਾਸ ਕਾਰਜ ਦਾ ਵੀ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਜਗਤਾਰ ਸਿੰਘ ਬਰਾੜ, ਸਮੂਹ ਪੰਚਾਇਤ ਮੈਂਬਰ, ਇਲਾਕੇ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Loading...
Unable to load recommendations.
Follow Us