AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ‘ਚ 23 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਕੋਟਕਪੂਰਾ ਸ਼ਹਿਰ ਦੇ ਨਿਵਾਸੀਆਂ ਨੂੰ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਚਿਰੋਕਣੀ ਸਮੱਸਿਆਵਾਂ ਤੋਂ ਜਲਦ ਮੁਕਤੀ ਮਿਲਣ ਵਾਲੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਵੀ ਵਾਲਾ ਰੋਡ ਵਿਖੇ 'ਰਾਈਜ਼ਿੰਗ ਮੇਨ' ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ 'ਚ 23 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
Speaker Kultar Singh Sandhwan
sukhjinder-sahota-faridkot
| Published: 23 Feb 2026 18:18 PM IST

ਕੋਟਕਪੂਰਾ ਸ਼ਹਿਰ ਦੇ ਨਿਵਾਸੀਆਂ ਨੂੰ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਚਿਰੋਕਣੀ ਸਮੱਸਿਆਵਾਂ ਤੋਂ ਜਲਦ ਮੁਕਤੀ ਮਿਲਣ ਵਾਲੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਵੀ ਵਾਲਾ ਰੋਡ ਵਿਖੇ ‘ਰਾਈਜ਼ਿੰਗ ਮੇਨ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਪਾਣੀ ਦੀ ਨਿਕਾਸੀ ਨਾਲ ਸਬੰਧਤ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਅਹਿਮ ਪ੍ਰੋਜੈਕਟ ਦੀ ਕੁੱਲ ਲਾਗਤ 23.09 ਕਰੋੜ ਰੁਪਏ ਹੈ, ਜਿਸ ਨੂੰ ਅਗਲੇ 24 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

5 ਕਿਲੋਮੀਟਰ ਲੰਬੀ ਪਾਈਪ ਲਾਈਨ

ਵਰਤਮਾਨ ਵਿੱਚ ਕੋਟਕਪੂਰਾ ਵਿੱਚ ਦੋ ਐਸ.ਟੀ.ਪੀ. (STP) ਕਾਰਜਸ਼ੀਲ ਹਨ ਮੁਕਤਸਰ ਰੋਡ ‘ਤੇ 6 ਐਮ.ਐਲ.ਡੀ. ਅਤੇ ਦੇਵੀ ਵਾਲਾ ਰੋਡ ‘ਤੇ 8 ਐਮ.ਐਲ.ਡੀ.। ਹਾਲਾਂਕਿ 6 ਐਮ.ਐਲ.ਡੀ. ਪਲਾਂਟ ਦਾ ਸੋਧਿਆ ਹੋਇਆ ਪਾਣੀ ਡਰੇਨ ਵਿੱਚ ਚਲਾ ਜਾਂਦਾ ਹੈ, ਪਰ 8 ਐਮ.ਐਲ.ਡੀ. ਪਲਾਂਟ ਅਤੇ ਬਰਸਾਤੀ ਪਾਣੀ ਕਾਰਨ ਖੁੱਲ੍ਹੀ ਡਰੇਨ ਅਕਸਰ ਓਵਰਫਲੋ ਹੋ ਜਾਂਦੀ ਹੈ।

ਇਸ ਕਾਰਨ ਗੰਦਾ ਪਾਣੀ ਕਿਸਾਨਾਂ ਦੀਆਂ ਫਸਲਾਂ ਵਿੱਚ ਵੜ ਜਾਂਦਾ ਹੈ, ਜੋ ਕਿ ਇੱਕ ਵੱਡੀ ਸਮੱਸਿਆ ਸੀ। ਇਸ ਦੇ ਹੱਲ ਲਈ ਹੁਣ 5 ਕਿਲੋਮੀਟਰ ਲੰਬੀ 800 ਐਮ.ਐਮ. ਆਈ.ਡੀ. ਡੀ.ਆਈ.-ਕੇ9 ਰਾਈਜ਼ਿੰਗ ਮੇਨ ਪਾਈਪ ਲਾਈਨ ਵਿਛਾਈ ਜਾਵੇਗੀ। ਇਹ ਪਾਈਪ ਲਾਈਨ ਬਿਨਾਂ ਕਿਸੇ ਲੀਕੇਜ ਦੇ ਸੋਧੇ ਹੋਏ ਪਾਣੀ ਨੂੰ ਸਿੱਧਾ ਦੇਵੀ ਵਾਲਾ ਡਰੇਨ ਤੱਕ ਪਹੁੰਚਾਏਗੀ, ਜਿਸ ਨਾਲ ਸ਼ਹਿਰ ਵਾਸੀਆਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਕਾਸ ਕਾਰਜਾਂ ਦਾ ਭਰੋਸਾ ਅਤੇ ਜਨਤਾ ਨੂੰ ਅਪੀਲ

ਸਪੀਕਰ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਛੱਪੜਾਂ ਦੀ ਸਫਾਈ ਅਤੇ ਬਰਸਾਤੀ ਪਾਣੀ ਦੇ ਸਟੋਰੇਜ ਲਈ ਵੀ ਵਿਸ਼ੇਸ਼ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੇ ਪ੍ਰੋਜੈਕਟਾਂ ਰਾਹੀਂ ਸੂਬੇ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ ਤਾਂ ਜੋ ਇਹ ਸੀਵਰੇਜ ਲਾਈਨਾਂ ਵਿੱਚ ਨਾ ਫਸੇ। ਪੁਰਾਣੀਆਂ ਪਾਈਪ ਲਾਈਨਾਂ ਨੂੰ ਬਦਲਣ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ।

ਖੇਤੀਬਾੜੀ ਲਈ ਹੋਰ ਅਹਿਮ ਪ੍ਰੋਜੈਕਟ

ਸਪੀਕਰ ਨੇ ਇੱਕ ਹੋਰ ਵੱਡੇ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਜਬਾਹੇ ਦੀ ਰੀ-ਲਾਈਨਿੰਗ ਲਈ 12.50 ਕਰੋੜ ਰੁਪਏ ਦਾ ਪ੍ਰੋਜੈਕਟ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾਂ ਸੂਆ ਟੁੱਟਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਸੀ, ਪਰ ਇਸ ਨਵੇਂ ਪ੍ਰੋਜੈਕਟ ਨਾਲ ਪਾਣੀ ਦਾ ਪ੍ਰਬੰਧਨ ਮਜ਼ਬੂਤ ਹੋਵੇਗਾ ਅਤੇ ਖੇਤੀਬਾੜੀ ਨੂੰ ਵੱਡਾ ਲਾਭ ਪਹੁੰਚੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਰਫ਼ ਐਲਾਨਾਂ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...