AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬੀਆਂ ਨੂੰ ਦੋ-ਤਿੰਨ ਬੱਚੇ ਕਰਨੇ ਚਾਹੀਦੇ ਹਨ ਪੈਦਾ… ਸਪੀਕਰ ਸੰਧਵਾਂ ਬੋਲੇ- ਨਹੀਂ ਤਾਂ ਖੜ੍ਹੀਆਂ ਹੋ ਜਾਣਗੀਆਂ ਗੰਭੀਰ ਸਮੱਸਿਆਵਾਂ

Sandhwa on Children: ਸਪੀਕਰ ਨੇ ਕਿਹਾ ਅੱਜ-ਕੱਲ੍ਹ ਲੋਕਾਂ ਦਾ ਇੱਕ-ਇੱਕ ਬੱਚਾ ਹੈ, ਉਹ ਵੀ ਵਿਦੇਸ਼ ਚਲੇ ਜਾਂਦਾ ਹੈ ਤੇ ਮਗਰੋਂ ਮਾਂ-ਬਾਪ ਇਕੱਲੇ ਰਹਿ ਜਾਂਦੇ ਹਨ। ਉਨ੍ਹਾਂ ਲਈ ਇਹ ਜ਼ਿੰਦਗੀ ਨਰਕ ਤੋਂ ਘੱਟ ਨਹੀਂ ਰਹਿ ਜਾਂਦੀ। ਪੰਜਾਬੀਆਂ ਨੂੰ ਇਹ ਸੋਚਣਾ ਪਵੇਗਾ ਨਹੀਂ ਤਾਂ ਉਨ੍ਹਾਂ ਲਈ ਚੁਣੌਤੀਆਂ ਪੈਦਾ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਿਆ ਦੇ ਪ੍ਰਚਲਨ ਦੇ ਪਿੱਛੇ ਵੀ ਇੱਕ ਬੱਚਾ ਦਾ ਹੋਣਾ ਤੇ ਉਸ ਨਾਲ ਲਾਡ ਕਰਦੇ ਰਹਿਣਾ ਵੀ ਹੈ।

ਪੰਜਾਬੀਆਂ ਨੂੰ ਦੋ-ਤਿੰਨ ਬੱਚੇ ਕਰਨੇ ਚਾਹੀਦੇ ਹਨ ਪੈਦਾ... ਸਪੀਕਰ ਸੰਧਵਾਂ ਬੋਲੇ- ਨਹੀਂ ਤਾਂ ਖੜ੍ਹੀਆਂ ਹੋ ਜਾਣਗੀਆਂ ਗੰਭੀਰ ਸਮੱਸਿਆਵਾਂ
ਪੰਜਾਬੀਆਂ ਨੂੰ ਦੋ-ਦੋ, ਤਿੰਨ-ਤਿੰਨ ਕਰਨੇ ਚਾਹੀਦੇ ਪੈਦਾ… ਸਪੀਕਰ ਸੰਧਵਾਂ ਬੋਲੇ- ਨਹੀਂ ਤਾਂ ਖੜ੍ਹੀਆਂ ਹੋ ਜਾਣਗੀਆਂ ਗੰਭੀਰ ਸਮੱਸਿਆਵਾਂ
sukhjinder-sahota-faridkot
| Updated On: 18 Nov 2025 10:46 AM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇੱਕ ਬਿਆਨ ਚਰਚਾ ਦਾ ਵਿਸ਼ਾ ਬਣ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਇੱਕ ਬੱਚਾ ਪੈਦਾ ਕਰਨ ਦੇ ਪ੍ਰਚਲਨ ਨੂੰ ਤਿਆਗ ਦੇਣਾ ਚਾਹੀਦਾ ਹੈ। ਪੰਜਾਬੀਆਂ ਨੂੰ ਦੋ-ਦੋ, ਤਿੰਨ-ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਹੈ। ਜਿਵੇਂ ਪੰਜਾਬ ਨੂੰ ਹਰਿਆ-ਭਰਿਆ ਰੱਖਣ ਵਾਸਤੇ ਦਰੱਖਤ ਚਾਹੀਦੇ ਹਨ ਤੇ ਹਰਿਆਲੀ ਚਾਹੀਦੀ ਹੈ, ਉਸੇ ਤਰ੍ਹਾਂ ਹਰ ਇੱਕ ਪੰਜਾਬੀ ਦੇ ਦੋ-ਦੋ ਤੇ ਤਿੰਨ-ਤਿੰਨ ਬੱਚੇ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ‘ਚ ਇਹ ਸੋਚ ਹੈ ਕਿ ਇੱਕ ਬੱਚਾ ਹੀ ਕਾਫ਼ੀ ਹੈ, ਪਰ ਇਹ ਗਲਤ ਹੈ।

ਸਪੀਕਰ ਨੇ ਕਿਹਾ ਅੱਜ-ਕੱਲ੍ਹ ਲੋਕਾਂ ਦਾ ਇੱਕ-ਇੱਕ ਬੱਚਾ ਹੈ, ਉਹ ਵੀ ਵਿਦੇਸ਼ ਚਲਿਆ ਜਾਂਦਾ ਹੈ ਤੇ ਮਗਰੋਂ ਮਾਂ-ਬਾਪ ਇਕੱਲੇ ਰਹਿ ਜਾਂਦੇ ਹਨ। ਉਨ੍ਹਾਂ ਲਈ ਇਹ ਜ਼ਿੰਦਗੀ ਨਰਕ ਤੋਂ ਘੱਟ ਨਹੀਂ ਰਹਿ ਜਾਂਦੀ। ਪੰਜਾਬੀਆਂ ਨੂੰ ਇਸ ‘ਤੇ ਵਿਚਾਰ ਕਰਨਾ ਪਵੇਗਾ ਨਹੀਂ ਤਾਂ ਉਨ੍ਹਾਂ ਲਈ ਚੁਣੌਤੀਆਂ ਪੈਦਾ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆ ਦੇ ਪ੍ਰਚਲਨ ਦੇ ਪਿੱਛੇ ਵੀ ਇੱਕ ਬੱਚਾ ਦਾ ਹੋਣਾ ਤੇ ਉਸ ਨਾਲ ਲਾਡ ਕਰਦੇ ਰਹਿਣਾ ਵੀ ਹੈ।

ਕੁਲਤਾਰ ਸੰਧਵਾਂ ਨੇ ਕਿਹਾ ਪੰਜਾਬ ‘ਚ ਨਸ਼ਿਆਂ ਦੇ ਪ੍ਰਚਲਨ ਵਧਣ ਦਾ ਇੱਕ ਕਾਰਨ ਬੱਚਿਆਂ ਨੂੰ ਬਹੁਤਾ ਲਾਡਲਾ ਰੱਖਣਾ ਵੀ ਹੈ, ਕਿਉਂਕਿ ਅਸੀਂ ਇੱਕੋ-ਇੱਕ ਬੱਚੇ ਨੂੰ ਬਹੁਤ ਲਾਡ ਨਾਲ ਰੱਖਦੇ ਹਾਂ। ਇਸ ਦੇ ਨਾਲ ਹੀ ਬੱਚਿਆਂ ‘ਚ ਵਿਦੇਸ਼ ਜਾਣ ਦਾ ਪ੍ਰਚਲਣ ਵਧਿਆ ਹੈ, ਜਿਸ ਨਾਲ ਪੰਜਾਬੀਆਂ ਦੀ ਪੰਜਾਬ ਵਿਚਲੀ ਜਨਸੰਖਿਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਆਉਣ ਵਾਲੇ ਸਮੇਂ ‘ਚ ਗੰਭੀਰ ਸਥਾਨਿਕ ਸਮੱਸਿਆਵਾਂ ਦਾ ਰੂਪ ਧਾਰਨਗੀਆਂ। ਸਮੇਂ ਦੀ ਲੋੜ ਹੈ ਕਿ ਪੰਜਾਬੀ ਇੱਕ ਬੱਚੇ ਵਾਲੀ ਸੋਚ ਤਿਆਗਣ, ਨਸਲਾਂ ਬਚਾਉਣ ਲਈ ਇੱਕ ਜੋੜੇ ਦੇ, ਦੋ ਜਾਂ ਤਿੰਨ ਬੱਚੇ ਹੋਣੇ ਜ਼ਰੂਰੀ ਹਨ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...