Speaker Alert: ‘ਸਰਕਾਰ ਵਿਧਾਨ ਸਭਾ ਨੂੰ ਜਵਾਬਦੇਹ, ਪ੍ਰੋਟੋਕਲ ਦੀ ਉਲੰਘਣਾ ਬਰਦਸ਼ਤ ਨਹੀਂ’
Congress on CM: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਫ਼ਰ ਕਾਲ ਵਿੱਚ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦੀ ਘਟਨਾ ਲਈ ਮੁਆਫ਼ੀ ਨਹੀਂ ਮੰਗਦੇ ਤਾਂ ਕਾਂਗਰਸ ਸਦਨ ਵਿੱਚ ਉਨ੍ਹਾਂ ਦਾ ਬਾਈਕਾਟ ਕਰੇਗੀ।

ਪੰਜਾਬ ਨਿਊਜ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਤੀਜੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwa)ਨੇ ਅਫਸਰਸ਼ਾਹੀ ਨੂੰ ਸੁਚੇਤ ਕਰਦਿਆ ਕਿਹਾ ਕਿ ਸਰਕਾਰ ਵਿਧਾਨ ਸਭਾ ਨੂੰ ਜਵਾਬਦੇਹ ਹੈ। ਪ੍ਰੋਟੋਕਲ ਦੀ ਉਲੰਘਣਾ ਬਰਦਸ਼ਤ ਨਹੀਂ ਕੀਤੀ ਜਾਵੇਗੀ। ਸੰਧਵਾਂ ਨੇ ਦੱਸਿਆ ਕਿ ਉਤਰ ਪ੍ਰਦੇਸ਼ ਸਰਕਾਰ ਨੇ ਕੁੱਝ ਅਫਸਰਾਂ ਨੂੰ ਇਕ ਦਿਨ ਦੀ ਕੈਦ ਕੀਤੀ ਸੀ। ਉਹਨਾਂ ਸੰਸਦੀ ਮਾਮਲਿਆਂ ਦੇ ਮੰਤਰੀ ਨੂੰ ਕਿਹਾ ਕਿ ਵਿਧਾਇਕਾਂ ਦੇ ਸਨਮਾਨ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਦਨ ਦੀ ਮਰਿਆਦਾ ਭੰਗ ਕਰਨ ਲਈ ਮੁਆਫੀ ਮੰਗਣ ਮੁੱਖ ਮੰਤਰੀ – ਬਾਜਵਾ
ਸਦਨ ਦੀ ਕਾਰਵਾਈ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਗ਼ਲਤ ਟਵੀਟ ਕਰਨ ਦੇ ਮਾਮਲੇ ਵਿਚ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ ਸਾਇਬਰ ਸੈੱਲ ਨੂੰ ਸ਼ਿਕਾਇਤ ਕਰੇ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਕਿ ਜੇ ਮੁੱਖ ਮੰਤਰੀ ਸਦਨ ਵਿੱਚ ਬਣੇ ਰਹਿੰਦੇ ਹਨ ਤਾਂ ਕਾਂਗਰਸ ਸਦਨ ਦਾ ਬਾਈਕਾਟ ਕਰੇਗੀ। ਬਾਜਵਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਸਦਨ ‘ਚ ਆਉਣਗੇ ਤਾਂ ਕਾਂਗਰਸ ਸਦਨ ਦੀ ਕਾਰਵਾਈ ‘ਚ ਹਿੱਸਾ ਨਹੀਂ ਲਵੇਗੀ। ਦੱਸ ਦੇਈਏ ਕਿ ਸਦਨ ਦੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਜ਼ਿਕਰਯੋਗ ਹੈ ਕਿ ਸਦਨ ‘ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫੀ ਗਰਮਾ-ਗਰਮੀ ਹੋ ਗਈ, ਹਾਲਾਂਕਿ, ਸਦਨ ਦੀ ਕਾਰਵਾਈ ਜਾਰੀ ਰਹੀ।