ਪਰਾਲੀ ਸਾੜਣ 'ਤੇ SC ਦੇ ਨਿਰਦੇਸ਼ਾਂ ਤੋਂ ਬਾਅਦ ਪ੍ਰਸ਼ਾਸਨ ਸਖਤ, ਸਪੈਸ਼ਲ DGP ਨੇ ਕੀਤਾ ਵੱਖ-ਵੱਖ ਜ਼ਿਲ੍ਹਿਆ ਦਾ ਦੌਰਾ | special dgp arpit shukla visit hoshiarpur and sbs nagar in case of stubble burning know full detail in punjabi Punjabi news - TV9 Punjabi

ਪਰਾਲੀ ਸਾੜਣ ‘ਤੇ SC ਦੇ ਨਿਰਦੇਸ਼ਾਂ ਤੋਂ ਬਾਅਦ ਪ੍ਰਸ਼ਾਸਨ ਸਖਤ, ਸਪੈਸ਼ਲ DGP ਨੇ ਕੀਤਾ ਵੱਖ-ਵੱਖ ਜ਼ਿਲ੍ਹਿਆ ਦਾ ਦੌਰਾ

Updated On: 

15 Nov 2023 22:17 PM

ਹੁਸ਼ਿਆਰਪੁਰ ਤੇ ਐੱਸ.ਬੀ.ਐੱਸ. ਨਗਰ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਲੈ ਕੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਦੌਰਾ ਕੀਤਾ ਹੈ। ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਸਹਿਯੋਗ ਕਰਨ ਅਤੇ ਪਰਾਲੀ ਨਾ ਸਾੜਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਖਿਲਾਫ਼ ਕਾਰਵਾਈ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।

ਪਰਾਲੀ ਸਾੜਣ ਤੇ SC ਦੇ ਨਿਰਦੇਸ਼ਾਂ ਤੋਂ ਬਾਅਦ ਪ੍ਰਸ਼ਾਸਨ ਸਖਤ, ਸਪੈਸ਼ਲ DGP ਨੇ ਕੀਤਾ ਵੱਖ-ਵੱਖ ਜ਼ਿਲ੍ਹਿਆ ਦਾ ਦੌਰਾ

Photo Credit: Tv9 Hindi.com

Follow Us On

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਹੁਸ਼ਿਆਰਪੁਰ (Hoshiarpur) ਤੇ ਐੱਸ.ਬੀ.ਐੱਸ. ਨਗਰ ‘ਚ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਲੈ ਕੇ ਦੌਰਾ ਕੀਤਾ ਹੈ। ਪਰਾਲੀ ਸਾੜਣ ਦੇ ਮਾਮਲਿਆਂ ‘ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਸਾੜਨ ਦੇ ਨੁਕਸਾਨ ਤੋਂ ਜਾਣੂ ਕਰਵਾਇਆ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਸਮੇਤ ਵੱਖ-ਵੱਖ ਸਬੰਧਤ ਧਿਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿਹਾ ਇੱਥੇ ਸਭ ਨੂੰ ਸੁਚਿਤ ਕੀਤਾ ਗਿਆ ਹੈ ਕੀ ਇਹ ਕਾਨੂੰਨ ਦੀ ਵੀ ਉਲੰਘਣਾ ਹੈ ਅਤੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਸਹਿਯੋਗ ਕਰਨ ਅਤੇ ਪਰਾਲੀ ਨਾ ਸਾੜਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ।

ਅਰਪਿਤ ਸ਼ੁਕਲਾ ਹੁਸ਼ਿਆਰਪੁਰ ਤੇ ਐੱਸ.ਬੀ.ਐੱਸ. ਨਗਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਆਏ ਹੋਏ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਾਰੇ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨੂੰ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਸ਼ਹਿਰੀ ਲੋਕਾਂ ਲਈ ਹੀ ਨਹੀਂ ਸਗੋਂ ਹਰ ਵਿਅਕਤੀ ਲਈ ਵੱਡੀ ਸਮੱਸਿਆ ਬਣ ਗਈ ਹੈ।

ਜਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਖਿਲਾਫ਼ ਕਾਰਵਾਈ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।

Exit mobile version