AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਬਕਾਰੀ ਅਧਿਕਾਰੀ ਨਾਕਿਆਂ ਦੌਰਾਨ ਪਹਿਨਣਗੇ ਵਿਸ਼ੇਸ ਜੈਕਟ

ਬੁਲਾਰੇ ਨੇ ਅੱਗੇ ਕਿਹਾ ਕਿ ਆਬਕਾਰੀ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਸਰਕਾਰੀ ਜੈਕਟਾਂ ਜਾਂ ਪਹਿਰਾਵੇ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸਨ।

ਆਬਕਾਰੀ ਅਧਿਕਾਰੀ ਨਾਕਿਆਂ ਦੌਰਾਨ ਪਹਿਨਣਗੇ ਵਿਸ਼ੇਸ ਜੈਕਟ
ਆਬਕਾਰੀ ਅਧਿਕਾਰੀ ਨਾਕਿਆਂ ਦੌਰਾਨ ਪਹਿਨਣਗੇ ਵਿਸ਼ੇਸ ਜੈਕਟ
tv9-punjabi
| Updated On: 22 Jan 2023 18:09 PM IST
Share
ਚੰਡੀਗੜ੍ਹ। ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਜੈਕਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸ.ਓ.ਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ ਪਾਸੇ ਵਿਭਾਗ ਦਾ ਨਾਮ ਲਿਖਿਆ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਾਕਿਆਂ ਜਾਂ ਛਾਪੇਮਾਰੀ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਜੈਕਟਾਂ ‘ਤੇ ਰਿਫਲੈਕਟਿਵ ਪੱਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਦੌਰਾਨ ਖਾਸ ਤੌਰ ‘ਤੇ ਰਾਤ ਦੇ ਸਮੇਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸਰਕਾਰੀ ਪਹਿਰਾਵੇ ਦੀ ਅਣਹੋਂਦ ਕਾਰਨ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਸਮੇਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਆਬਕਾਰੀ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਸਰਕਾਰੀ ਜੈਕਟਾਂ ਜਾਂ ਪਹਿਰਾਵੇ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸਰਕਾਰੀ ਜੈਕਟ ਨੂੰ ਲਾਂਚ ਕਰਕੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਧਿਕਾਰੀਆਂ ਦੁਆਰਾ ਨਿਰਵਿਘਨ ਘੇਰਾਬੰਦੀ, ਤਲਾਸ਼ੀ ਅਤੇ ਜ਼ਬਤ ਕਾਰਵਾਈਆਂ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਹਾਇਕ ਸਾਬਿਤ ਹੋ ਰਹੀ ਹੈ ਅਤੇ ਜਿੱਥੋਂ ਤੱਕ ਇਨਫੋਰਸਮੈਂਟ ਗਤੀਵਿਧੀਆਂ ਦਾ ਸਬੰਧ ਹੈ ਇਹ ਯਕੀਨੀ ਤੌਰ ‘ਤੇ ਵਿਭਾਗ ਦੀ ਪੇਸ਼ੇਵਰ ਕੁਸ਼ਲਤਾ ਵਿੱਚ ਵਾਧਾ ਕਰੇਗੀ । ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਆਬਕਾਰੀ ਮਾਲੀਆ ਟੀਚਿਆਂ ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰਨ ਦੇ ਨਾਲ-ਨਾਲ ਗੁਆਂਡੀ ਸੂਬਿਆਂ ਤੋਂ ਸੂਬੇ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਤੇ ਨਜਾਇਜ ਸ਼ਹਾਬ ਦੇ ਉਤਪਾਦਨ ਅਤੇ ਵਿਕਰੀ ਤੇ ਰੋਕ ਲਗਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...