ਪੰਜਾਬ ਦੇ ਖੇਡ ਮੰਤਰੀ ਨੇ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਇਸੇ ਦਾ ਹਿੱਸਾ ਹੈ।
ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ।


