ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Sports: ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ, ਖੇਡ ਮੰਤਰੀ ਨੇ ਦਿੱਤੀ ਵਧਾਈ

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ।

Sports: ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ, ਖੇਡ ਮੰਤਰੀ ਨੇ ਦਿੱਤੀ ਵਧਾਈ
Follow Us
tv9-punjabi
| Published: 21 May 2023 22:55 PM IST
ਪੰਜਾਬ ਨਿਊਜ। ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ (Punjab) ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।

‘ਅਵਨੀਤ ਹੋਰਨਾਂ ਖਿਡਾਰੀਆਂ ਲਈ ਮਿਸਾਲ’

ਖੇਡ ਮੰਤਰੀ (Sports Minister) ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ

ਬਠਿੰਡਾ ਦੀ ਰਹਿਣ ਵਾਲੀ ਅਵਨੀਤ ਕੌਰ

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...