Sports: ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ, ਖੇਡ ਮੰਤਰੀ ਨੇ ਦਿੱਤੀ ਵਧਾਈ
ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ।
‘ਅਵਨੀਤ ਹੋਰਨਾਂ ਖਿਡਾਰੀਆਂ ਲਈ ਮਿਸਾਲ’
ਖੇਡ ਮੰਤਰੀ (Sports Minister) ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈਬਠਿੰਡਾ ਦੀ ਰਹਿਣ ਵਾਲੀ ਅਵਨੀਤ ਕੌਰ
ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
