ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ 'ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।
ਅੱਜ, 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ। ਦਰਿਆ ਦੇ ਕੰਢੇ ਹੋਣ ਵਾਲੇ ਇਸ ਸਮਾਗਮ ‘ਚ ਗੁਰਬਾਣੀ ਪਾਠ, ਕੀਰਤਨ ਤੇ ਸਮੂਹਿਕ ਅਰਦਾਸ ਹੋਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ ‘ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।
ਪੀੜਤ ਪਰਿਵਾਰਾਂ ਨੂੰ ਹਿੱਸਾ ਲੈਣ ਦੀ ਅਪੀਲ
ਜਥੇਦਾਰ ਨੇ 1984 ਤੇ ਉਸ ਤੋਂ ਬਾਅਦ ਦੇ ਸਾਲਾਂ ‘ਚ ਕਥਿਤ ਸਰਕਾਰੀ ਤੇ ਪੁਲਿਸ ਕਾਰਵਾਈਆਂ ਤੋਂ ਪੀੜਤ ਪਰਿਵਾਰਾਂ ਦੇ ਨਾਲ ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਸਮਾਜਿਕ ਸੰਗਠਨਾਂ ਨੂੰ ਇਸ ਇਕੱਠ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਅਰਦਾਸ ਸਮਾਗਮ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ‘ਚ ਹੋਵੇਗਾ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਪਰਮਜੀਤ ਕੌਰ ਖਾਲੜਾ ਨੇ ਐਸਜੀਪੀਸੀ ਨੂੰ ਕੀਤੀ ਮੰਗ
ਸਮਾਗਮ ਤੋਂ ਪਹਿਲਾਂ ਜਾਰੀ ਇੱਕ ਲਿਖਤੀ ਸੰਦੇਸ਼ ‘ਚ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਤਿੰਨ ਮੁੱਖ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ 1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਤੌਰ ‘ਤੇ ਲਾਪਤਾ ਵਿਅਕਤੀਆਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਤੇ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਉਨ੍ਹਾਂ ਮੰਗ ਕੀਤੀ ਕਿ ਜਸਵੰਤ ਸਿੰਘ ਖਾਲੜਾ ਦੁਆਰਾ ਪਛਾਣੀਆਂ ਗਈਆਂ ਅਣਪਛਾਤੀਆਂ ਲਾਸ਼ਾਂ ਦੀ ਯਾਦ ਨੂੰ ਕੇਂਦਰੀ ਸਿੱਖ ਅਜਾਇਬ ਘਰ ‘ਚ ਸਨਮਾਨਯੋਗ ਸਥਾਨ ਦਿੱਤਾ ਜਾਵੇ ਤੇ ਐਸਜੀਪੀਸੀ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇ।
