AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜ ਕੁੰਦਰਾ ਦੀ ਮੂਵੀ ਨੂੰ ਅਕਾਲ ਤਖ਼ਤ ਤੋਂ ਮਨਜ਼ੂਰੀ ਨਹੀਂ, ਸਕੱਤਰੇਤ ਇੰਚਾਰਜ ਬੋਲੇ- ਦਾਅਵਾ ਬਿਲਕੁਲ ਗ਼ਲਤ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਫ਼ਿਲਮ ਨੂੰ ਕੋਈ ਵੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਗ਼ਲਤ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ।

ਰਾਜ ਕੁੰਦਰਾ ਦੀ ਮੂਵੀ ਨੂੰ ਅਕਾਲ ਤਖ਼ਤ ਤੋਂ ਮਨਜ਼ੂਰੀ ਨਹੀਂ, ਸਕੱਤਰੇਤ ਇੰਚਾਰਜ ਬੋਲੇ- ਦਾਅਵਾ ਬਿਲਕੁਲ ਗ਼ਲਤ
tv9-punjabi
| Updated On: 20 Nov 2026 16:08 PM IST
Share

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਫ਼ਿਲਮ ਨੂੰ ਕੋਈ ਵੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਗ਼ਲਤ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ।

ਦਰਅਸਲ, ਰਾਜ ਕੁੰਦਰਾ ਨੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਜਥੇਦਾਰ ਸਾਹਿਬ ਨਾਲ ਹੋਈ ਮੁਲਾਕਾਤ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਪੋਸਟਾਂ ਰਾਹੀਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਇਹ ਫ਼ਿਲਮ ਬਣਾਉਣ ਦੀ ਇਜਾਜ਼ਤ ਮਿਲ ਗਈ ਹੈ।

28 ਦਸੰਬਰ 2025 ਦੇ ਹੁਕਮ ਦੀ ਕਾਪੀ ਰਾਜ ਕੁੰਦਰਾ ਨੂੰ ਸੌਂਪੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕੁੰਦਰਾ ਬੀਤੇ ਸਮੇਂ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਸਾਂਝੇ ਕੀਤੇ ਸਨ।

ਫ਼ਿਲਮ ਨੂੰ ਲੈ ਕੇ ਕੋਈ ਮਨਜ਼ੂਰੀ ਨਹੀਂ ਦਿੱਤੀ

ਬਗੀਚਾ ਸਿੰਘ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ, ਪਰ ਫ਼ਿਲਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ। ਮੁਲਾਕਾਤ ਦੌਰਾਨ ਰਾਜ ਕੁੰਦਰਾ ਨੂੰ 28 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮ ਦੀ ਕਾਪੀ ਵੀ ਸੌਂਪੀ ਗਈ ਸੀ।

ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਅਜਿਹੀਆਂ ਪੇਸ਼ਕਾਰੀਆਂ ‘ਤੇ ਰੋਕ

ਇਸ ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੀ ਨਕਲ ਕਰਕੇ ਫ਼ਿਲਮਾਂ, ਐਨੀਮੇਸ਼ਨ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵੀਡੀਓਜ਼ ਨਹੀਂ ਬਣਾਏ ਜਾ ਸਕਦੇ। ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਇਸ ਤਰ੍ਹਾਂ ਦੀਆਂ ਪੇਸ਼ਕਾਰੀਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ।

ਸਿਧਾਂਤਾਂ ਅਤੇ ਦਰਸ਼ਨ ਨੂੰ ਵੱਡੀਆਂ ਚੁਣੌਤੀਆਂ ਮਿਲ ਰਹੀਆਂ ਹਨ

ਹੁਕਮਨਾਮੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਤਕਨੀਕ ਦੇ ਦੌਰ ਵਿੱਚ ਸਿੱਖ ਪਛਾਣ, ਪਰੰਪਰਾਵਾਂ, ਸਿਧਾਂਤਾਂ ਅਤੇ ਦਰਸ਼ਨ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ ਅਤੇ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਧਾਰਮਿਕ ਪ੍ਰਚਾਰ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ।

ਪੁਰਾਣੇ ਫ਼ੈਸਲਿਆਂ ਤੋਂ ਕਰਵਾਇਆ ਜਾਣੂ

ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪੁਰਾਣੇ ਮਤਿਆਂ ਅਤੇ ਫ਼ੈਸਲਿਆਂ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ ਸਨ, ਤਾਂ ਜੋ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਣ।

ਸਬੰਧਤ ਸੋਸ਼ਲ ਮੀਡੀਆ ਅਕਾਊਂਟਾਂ ਖ਼ਿਲਾਫ਼ ਕਾਰਵਾਈ ਜਾਰੀ

ਉਨ੍ਹਾਂ ਅੱਗੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕੁਝ ਅਣਅਧਿਕਾਰਤ ਅਕਾਊਂਟਾਂ ਰਾਹੀਂ ਜਥੇਦਾਰ ਸਾਹਿਬ ਵੱਲੋਂ ਫ਼ਿਲਮ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਝੂਠੀ ਗੱਲ ਫੈਲਾਈ ਜਾ ਰਹੀ ਹੈ। ਅਜਿਹੀਆਂ ਪੋਸਟਾਂ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ਲਤ ਹਨ। ਇਨ੍ਹਾਂ ਪੋਸਟਾਂ ਦੀ ਪਛਾਣ ਕਰਕੇ ਸਬੰਧਤ ਅਕਾਊਂਟਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...