AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਗੰਭੀਰ ਇਲਜ਼ਾਮਾਂ ਦੇ ਚੱਲਦਿਆਂ ਅਮਰਜੀਤ ਸਿੰਘ ਤੇ ਮਲਕੀਤ ਸਿੰਘ ਪੰਥ ‘ਚੋਂ ਖ਼ਾਰਜ

ਹੁਕਮਨਾਮੇ 'ਚ ਦੱਸਿਆ ਗਿਆ ਕਿ ਪਿਛਲੇ ਦਿਨੀਂ ਇੱਕ ਬੀਬੀ ਵੱਲੋਂ ਮਲਕੀਤ ਸਿੰਘ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਲਕੀਤ ਸਿੰਘ ਸਿੱਖ ਸੰਸਥਾ 'ਚ ਇੱਕ ਜ਼ਿੰਮੇਵਾਰ ਤੇ ਸਤਿਕਾਰਯੋਗ ਅਹੁਦੇ 'ਤੇ ਸੇਵਾ ਨਿਭਾ ਰਿਹਾ ਸੀ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਉਸ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਗੰਭੀਰ ਇਲਜ਼ਾਮਾਂ ਦੇ ਚੱਲਦਿਆਂ ਅਮਰਜੀਤ ਸਿੰਘ ਤੇ ਮਲਕੀਤ ਸਿੰਘ ਪੰਥ 'ਚੋਂ ਖ਼ਾਰਜ
lalit-sharma
| Updated On: 20 Sep 2026 15:09 PM IST
Share

ਸਰਵਉੱਚ ਸਿੱਖ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇੱਕ ਸਖ਼ਤ ਪੰਥਕ ਫ਼ੈਸਲਾ ਸੁਣਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਫ਼ਸੀਲ ‘ਤੇ ਪਹੁੰਚ ਕੇ ਸਿੱਖ ਸੰਗਤ ਦੇ ਸਾਹਮਣੇ ਪੰਥਕ ਹੁਕਮਨਾਮਾ ਜਾਰੀ ਕੀਤਾ। ਇਸ ਤਹਿਤ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਮਲਕੀਤ ਸਿੰਘ ਤੇ ਅਮਰਜੀਤ ਸਿੰਘ ਨੂੰ ਖ਼ਾਲਸਾ ਪੰਥ ‘ਚੋਂ ਖ਼ਾਰਜ ਕਰ ਦਿੱਤਾ ਗਿਆ ਹੈ।

‘ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਕਾਇਮ ਹੋਈਆਂ ਸੰਸਥਾਵਾਂ, ਮਰਿਆਦਾ ਸਰਵਉੱਚ’

ਫ਼ਸੀਲ ਤੋਂ ਸੰਗਤ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਸਿੱਖ ਸੰਸਥਾਵਾਂ ਸ਼ਹੀਦਾਂ ਦੇ ਪਵਿੱਤਰ ਖ਼ੂਨ ਤੇ ਮਹਾਨ ਕੁਰਬਾਨੀਆਂ ਨਾਲ ਕਾਇਮ ਹੋਈਆਂ ਹਨ। ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਭਾਈ ਲਛਮਣ ਸਿੰਘ ਧਾਰੋਵਾਲੀ ਸਮੇਤ ਅਨੇਕਾਂ ਸ਼ਹੀਦਾਂ ਨੇ ਜੰਡ ਦੇ ਦਰੱਖਤਾਂ ਨਾਲ ਬੱਝ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਸ ਤੋਂ ਬਾਅਦ ਇਨ੍ਹਾਂ ਸੰਸਥਾਵਾਂ ਦਾ ਵਜੂਦ ਕਾਇਮ ਹੋਇਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸਿੱਖ ਸੰਸਥਾ ‘ਚ ਸੇਵਾ ਨਿਭਾਉਣ ਵਾਲੇ ਹਰੇਕ ਵਿਅਕਤੀ ਦਾ ਫ਼ਰਜ਼ ਹੈ ਕਿ ਉਹ ਆਪਣੇ ਕਿਰਦਾਰ ਤੇ ਆਚਰਨ ਨੂੰ ਗੁਰੂ ਦੀ ਮਰਿਆਦਾ ਤੇ ਗੁਰਮਤਿ ਦੇ ਅਨੁਸਾਰ ਰੱਖੇ। ਸਿੱਖ ਸੰਸਥਾਵਾਂ ਦੇ ਮਾਣ-ਸਨਮਾਨ ਤੇ ਗੌਰਵ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ।

ਪਹਿਲਾ ਮਤਾ: ਅਮਰਜੀਤ ਸਿੰਘ ਖ਼ਿਲਾਫ਼ ਕਾਰਵਾਈ

ਜਥੇਦਾਰ ਸਾਹਿਬ ਨੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਇੱਕ ਬੀਬੀ ਵੱਲੋਂ SGPC ਮੈਂਬਰ ਅਮਰਜੀਤ ਸਿੰਘ ਖ਼ਿਲਾਫ਼ ਬੇਹੱਦ ਗੰਭੀਰ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਨੁਮਾਇੰਦੇ ਹੋਣ ਦੇ ਨਾਤੇ ਅਜਿਹੇ ਇਲਜ਼ਾਮਾਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਸੰਸਥਾਵਾਂ ਦੀ ਸਾਖ ਨੂੰ ਵੀ ਵੱਡਾ ਝਟਕਾ ਲੱਗਾ ਹੈ।

ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ‘ਚ ਪੂਰੀ ਤਰ੍ਹਾਂ ਬੇਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਨੂੰ ਖ਼ਾਲਸਾ ਪੰਥ ‘ਚੋਂ ਖ਼ਾਰਜ ਰੱਖਿਆ ਜਾਵੇ। ਸਮੁੱਚੀ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਮਾਜਿਕ ਜਾਂ ਧਾਰਮਿਕ ਸਾਂਝ ਨਾ ਰੱਖੇ। ਅਮਰਜੀਤ ਸਿੰਘ ਤੇ ਉਮਰ ਭਰ ਲਈ ਕਿਸੇ ਵੀ ਸਿੱਖ ਸੰਸਥਾ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਕਰਨ ਜਾਂ ਸੇਵਾ ਨਿਭਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਦੂਜਾ ਮਤਾ: ਮਲਕੀਤ ਸਿੰਘ ਖ਼ਿਲਾਫ਼ ਫ਼ੈਸਲਾ

ਇਸੇ ਤਰ੍ਹਾਂ ਦੂਜੇ ਮਾਮਲੇ ‘ਚ ਸਿੱਖ ਸੰਸਥਾ ‘ਚ ਉੱਚੇ ਤੇ ਜ਼ਿੰਮੇਵਾਰ ਅਹੁਦੇ ‘ਤੇ ਸੇਵਾ ਨਿਭਾਅ ਰਹੇ ਮਲਕੀਤ ਸਿੰਘ ਖ਼ਿਲਾਫ਼ ਵੀ ਬੀਬੀ ਵੱਲੋਂ ਲਗਾਏ ਗਏ ਗੰਭੀਰ ਇਲਜ਼ਾਮਾਂ ‘ਤੇ ਵਿਚਾਰ ਕੀਤਾ ਗਿਆ। ਜਥੇਦਾਰ ਸਾਹਿਬ ਨੇ ਸਪੱਸ਼ਟ ਕੀਤਾ ਕਿ SGPC ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਪਰ ਜਦੋਂ ਕੋਈ ਵਿਅਕਤੀ ਇੰਨੇ ਵੱਡੇ ਅਤੇ ਜ਼ਿੰਮੇਵਾਰ ਅਹੁਦੇ ‘ਤੇ ਬੈਠ ਕੇ ਸਿੱਖ ਮਰਿਆਦਾ ਦੇ ਉਲਟ ਆਚਰਨ ਕਰਦਾ ਹੈ ਤਾਂ ਇਹ ਸਮੁੱਚੀ ਕੌਮ ਲਈ ਅਸਹਿਣਯੋਗ ਬਣ ਜਾਂਦਾ ਹੈ।

ਜਾਰੀ ਕੀਤੇ ਗਏ ਹੁਕਮਨਾਮੇ ਅਨੁਸਾਰ ਮਲਕੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਖ਼ਾਲਸਾ ਪੰਥ ‘ਚੋਂ ਖ਼ਾਰਜ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਮੁੱਚੀ ਸਿੱਖ ਸੰਗਤ ਨੂੰ ਸਖ਼ਤ ਆਦੇਸ਼ ਦਿੱਤਾ ਗਿਆ ਹੈ ਕਿ ਮਲਕੀਤ ਸਿੰਘ ਨਾਲ ਕਿਸੇ ਵੀ ਤਰ੍ਹਾਂ ਦੀ ਸਮਾਜਿਕ, ਧਾਰਮਿਕ ਜਾਂ ਪੰਥਕ ਸਾਂਝ ਨਾ ਰੱਖੀ ਜਾਵੇ। ਇਸ ਤੋਂ ਇਲਾਵਾ ਸਿੱਖ ਸੰਸਥਾਵਾਂ ‘ਚ ਉਨ੍ਹਾਂ ਵੱਲੋਂ ਭਵਿੱਖ ‘ਚ ਕਿਸੇ ਵੀ ਤਰ੍ਹਾਂ ਦੀ ਸੇਵਾ ਜਾਂ ਅਹੁਦਾ ਸੰਭਾਲਣ ‘ਤੇ ਉਮਰ ਭਰ ਲਈ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ।

ਦਿੱਲੀ ਤੇ ਮੁੰਬਈ ਦੇ ਮਾਮਲਿਆਂ ‘ਚ ਪ੍ਰਬੰਧਕਾਂ ਨੂੰ ਵੀ ਤਾੜਨਾ

ਇਸ ਦੌਰਾਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਕੁਝ ਹੋਰ ਮਾਮਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕਰਕੇ ਹੁਕਮ ਜਾਰੀ ਕੀਤੇ ਗਏ। ਇਨ੍ਹਾਂ ‘ਚ ਦਿੱਲੀ ਦੇ ਸੁਭਾਸ਼ ਨਗਰ ਗੁਰਦੁਆਰਾ ਸਾਹਿਬ ਤੇ ਮੁੰਬਈ ਨਾਲ ਸਬੰਧਤ ਮਾਮਲੇ ਵੀ ਸ਼ਾਮਲ ਸਨ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸਬੰਧਤ ਪ੍ਰਬੰਧਕਾਂ ਨੂੰ ਸਿੱਖ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਤਾੜਨਾ ਤੇ ਚੇਤਾਵਨੀ ਦਿੱਤੀ ਗਈ।

ਜਥੇਦਾਰ ਸਾਹਿਬ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਸਿੱਖ ਕੌਮ ਅਤੇ ਸਿੱਖ ਸੰਸਥਾਵਾਂ ਦੀ ਮਾਣ-ਮਰਿਆਦਾ ਹਮੇਸ਼ਾ ਬੁਲੰਦ ਰਹੇ ਤੇ ਸਮੁੱਚੀ ਕੌਮ ਚੜ੍ਹਦੀ ਕਲਾ ‘ਚ ਅੱਗੇ ਵਧੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...