ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁਲਾਈ ਬੈਠਕ, ਅਕਾਲੀ ਦਲ ਪ੍ਰਧਾਨ ਸਮੇਤ 2007-17 ਦੇ ਮੰਤਰੀਆਂ ਨੂੰ ਕੀਤਾ ਤਲਬ, ਸੁਖਬੀਰ ਬਾਦਲ ਦੀ ਸਜ਼ਾ ਦਾ ਹੋ ਸਕਦਾ ਐਲਾਨ

Updated On: 

26 Nov 2024 08:29 AM

ਜਥੇਦਾਰ ਵੱਲੋਂ ਸੱਦੀ ਗਈ ਇਸ ਮੀਟਿੰਗ ਤੋਂ ਬਾਅਦ ਅਟਕਲਾਂ ਹਨ ਕਿ ਇਸ ਮੀਟਿੰਗ 'ਚ ਸੁਖਬੀਰ ਬਾਦਲ ਤੇ 2007 ਤੋਂ 2017 ਦੌਰਾਨ ਅਕਾਲੀ ਦਲ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਕੁੱਝ ਦਿਨ ਪਹਿਲਾਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਨ ਤੇ ਉਨ੍ਹਾਂ ਨੇ ਜਥੇਦਾਰ ਅੱਗੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਹੋਏ ਕਾਫੀ ਸਮਾਂ ਹੋ ਗਿਆ ਹੈ ਤੇ ਉਨ੍ਹਾਂ ਨੂੰ ਜ਼ਲਦੀ ਸਜ਼ਾ ਸੁਣਾਈ ਜਾਵੇ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁਲਾਈ ਬੈਠਕ, ਅਕਾਲੀ ਦਲ ਪ੍ਰਧਾਨ ਸਮੇਤ 2007-17 ਦੇ ਮੰਤਰੀਆਂ ਨੂੰ ਕੀਤਾ ਤਲਬ, ਸੁਖਬੀਰ ਬਾਦਲ ਦੀ ਸਜ਼ਾ ਦਾ ਹੋ ਸਕਦਾ ਐਲਾਨ

ਜਥੇਦਾਰ ਗਿਆਨੀ ਰਘਬੀਰ ਸਿੰਘ

Follow Us On

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਦੀ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਸੱਦੀ ਹੈ। ਇਸ ਬੈਠਕ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ 2007 ਤੋਂ 2017 ਦੇ ਦੌਰਾਨ ਅਹੁਦੇ ‘ਤੇ ਰਹੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰਾਂ ਤੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।

ਜਥੇਦਾਰ ਵੱਲੋਂ ਸੱਦੀ ਗਈ ਇਸ ਮੀਟਿੰਗ ਤੋਂ ਬਾਅਦ ਅਟਕਲਾਂ ਹਨ ਕਿ ਇਸ ਮੀਟਿੰਗ ‘ਚ ਸੁਖਬੀਰ ਬਾਦਲ ਤੇ 2007 ਤੋਂ 2017 ਦੌਰਾਨ ਅਕਾਲੀ ਦਲ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਕੁੱਝ ਦਿਨ ਪਹਿਲਾਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਨ ਤੇ ਉਨ੍ਹਾਂ ਨੇ ਜਥੇਦਾਰ ਅੱਗੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਹੋਏ ਕਾਫੀ ਸਮਾਂ ਹੋ ਗਿਆ ਹੈ ਤੇ ਉਨ੍ਹਾਂ ਨੂੰ ਜ਼ਲਦੀ ਸਜ਼ਾ ਸੁਣਾਈ ਜਾਵੇ।

ਸੁਖਬੀਰ ਬਾਦਲ ਨੇ ਦਿੱਤੀ ਸੀ ਲਿਖਤੀ ਦਰਖ਼ਾਸਤ

ਸੁਖਬੀਰ ਬਾਅਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਲਿਖਤੀ ਦਰਖ਼ਾਸਤ ਵਿੱਚ ਕਿਹਾ ਸੀ ਕਿ ਸਾਡੀ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਵਿਸ਼ੇਸ਼ ਹਾਲਾਤਾਂ ਦੇ ਚੁੱਲਦੇ ਮੈਨੂੰ ਜ਼ਿਮਨੀ ਚੋਣ ਲੜਨੀ ਚਾਹੀਦੀ ਹੈ ਤੇ ਪ੍ਰਚਾਰ ਦੀ ਇਜਾਜ਼ਤ ਦਿੱਤੀ ਜਾਵੇ।

ਜ਼ਿਮਨੀ ਚੋਣਾਂ ਨਾ ਲੜ ਪਾਉਣ ਕਾਰਨ ਪੰਥ ਤੇ ਪੰਜਾਬ ਦਾ ਬਹੁੱਤ ਨੁਕਸਾਨ ਹੋਇਆ ਹੈ, ਪਰ ਅਕਾਲ ਪੁਰਖ ਦੀ ਰਜ਼ਾ ‘ਚ ਉਨ੍ਹਾਂ ਨੇ ਨੁਕਸਾਨ ਝੱਲਿਆ ਹੈ। ਇਸ ਲਈ ਸਜ਼ਾ ‘ਤੇ ਜ਼ਲਦ ਤੋਂ ਜ਼ਲਦ ਫੈਸਲਾ ਲਿਆ ਜਾਵੇ ਤੇ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾਵੇ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰ ਸਕਣ।

ਜਥੇਦਾਰ ਨੇ ਸੁਣਾਈ ਸੀ ਧਾਰਮਿਕ ਸਜ਼ਾ

ਸੁਖਬੀਰ ਬਾਦਲ ਨੂੰ ਜੁਲਾਈ ਮਹੀਨੇ ਧਾਰਮਿਕ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ‘ਤੇ ਉਨ੍ਹਾਂ ਦੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਤੋਂ ਇਲਾਵਾ ਸੁਮੇਧ ਸੈਣੀ ਨੂੰ ਡੀਜਪੀ ਨਿਯੁਕਤ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਕਾਰਵਾਈ ਨਾ ਕਰਨ ਦੇ ਆਰੋਪ ਲਗਾਏ ਗਏ ਸਨ।

Exit mobile version