AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ਸਿਰਜਣਾ ਦਿਵਸ, ਜਥੇਦਾਰ ਵੱਲੋਂ ਇਕਜੁੱਟ ਰਹਿਣ ਦਾ ਸੱਦਾ

ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਮੰਨਦਿਆਂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਿਰਜਣਾ ਦਿਵਸ, ਜਥੇਦਾਰ ਵੱਲੋਂ ਇਕਜੁੱਟ ਰਹਿਣ ਦਾ ਸੱਦਾ
ਸ੍ਰੀ ਅਕਾਲ ਤਖ਼ਤ ਸਾਹਿਬ ਸਿਰਜਣਾ ਦਿਵਸ, ਜਥੇਦਾਰ ਵੱਲੋਂ ਇਕਜੁੱਟ ਰਹਿਣ ਦਾ ਸੱਦਾ
lalit-sharma
| Updated On: 05 Jul 2026 10:58 AM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ, ਖਾਲਸਾ ਪੰਥ ਤੇ ਵਿਸ਼ਵ ਭਰ ਦੀ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਨ 1606 ਈਸਵੀ ‘ਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜਦੋਂ ਦਿੱਲੀ ਦਾ ਤਖ਼ਤ ਜਬਰ ਤੇ ਜ਼ੁਲਮ ਦਾ ਪ੍ਰਤੀਕ ਬਣਿਆ ਹੋਇਆ ਸੀ ਤੇ ਲੋਕਾਂ ਦੀ ਦੁਨਿਆਵੀ ਤਖ਼ਤਾਂ ਤੋਂ ਇਨਸਾਫ਼ ਦੀ ਉਮੀਦ ਖ਼ਤਮ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਾ ਮਕਸਦ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਪੱਖੋਂ ਸਹੀ ਦਿਸ਼ਾ ਤੇ ਅਗਵਾਈ ਪ੍ਰਦਾਨ ਕਰਨਾ ਸੀ।

“ਰੂਹਾਨੀਅਤ ਤੇ ਸੰਸਾਰਕ ਜ਼ਿੰਮੇਵਾਰੀਆਂ ਦੋਵੇਂ ਇੱਕਸਾਰ ਮਹੱਤਵ”

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖ ਕੌਮ ਦਾ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਹੱਕ, ਸੱਚ ਤੇ ਇਨਸਾਫ਼ ਦਾ ਪ੍ਰਤੀਕ ਹੈ। ਇੱਥੇ ਹਰ ਫ਼ਰਿਆਦੀ ਦੀ ਗੱਲ ਸੁਣੀ ਜਾਂਦੀ ਹੈ ਤੇ ਇਨਸਾਫ਼ ਦੇ ਅਸੂਲਾਂ ‘ਤੇ ਫ਼ੈਸਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਝੂਲਦੇ ਨਿਸ਼ਾਨ ਸਾਹਿਬ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਸਿੱਖ ਧਰਮ ‘ਚ ਰੂਹਾਨੀਅਤ ਤੇ ਸੰਸਾਰਕ ਜ਼ਿੰਮੇਵਾਰੀਆਂ ਦੋਵੇਂ ਇੱਕਸਾਰ ਮਹੱਤਵ ਰੱਖਦੀਆਂ ਹਨ।

ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਮੰਨਦਿਆਂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਹਰ ਹਾਲਤ ‘ਚ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ: ਜਥੇਦਾਰ

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਈ ਵਾਰ ਦੁਨਿਆਵੀ ਅਦਾਲਤਾਂ ਤੇ ਪ੍ਰਣਾਲੀਆਂ ਇਨਸਾਫ਼ ਦੇਣ ਵਿੱਚ ਦੇਰੀ ਕਰਦੀਆਂ ਹਨ ਜਾਂ ਨਾਕਾਮ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿਰਦੋਸ਼ ਨਾਲ ਜ਼ੁਲਮ ਕਰਨਾ ਜਾਂ ਫ਼ਰਜ਼ੀ ਮੁਕਾਬਲਿਆਂ ਰਾਹੀਂ ਜਾਨ ਲੈਣਾ ਮਨੁੱਖਤਾ ਦੇ ਖ਼ਿਲਾਫ਼ ਹੈ ਤੇ ਹਰ ਹਾਲਤ ‘ਚ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਮਨੁੱਖਤਾ ਨੂੰ ਭਾਈਚਾਰੇ, ਆਪਸੀ ਪਿਆਰ ਤੇ “ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੇ ਸਿਧਾਂਤ ‘ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਯਤਨ ਕਰਨ ਦੀ ਅਪੀਲ ਕੀਤੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...