AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਾ ਕੋਈ ਪਹਿਲਾਂ ਅੜਿਆ ਤੇ ਨਾ ਕੋਈ ਅੜ ਸਕਦਾ: ਜਥੇਦਾਰ ਗੜਗੱਜ

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੀਟਿੰਗ 'ਚ ਕੌਮ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੀਆਂ ਇਤਰਾਜ਼ਯੋਗ ਧਾਰਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਾ ਕੋਈ ਪਹਿਲਾਂ ਅੜਿਆ ਤੇ ਨਾ ਕੋਈ ਅੜ ਸਕਦਾ: ਜਥੇਦਾਰ ਗੜਗੱਜ
ਜਥੇਦਾਰ ਕੁਲਦੀਪ ਸਿੰਘ ਗੜਗੱਜ
lalit-sharma
| Published: 15 Jun 2026 11:44 AM IST
Share

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੀਆਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ‘ਚ ਸਮੁੱਚੀਆਂ ਸਿੱਖ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਫੈਡਰੇਸ਼ਨਾਂ, ਸਿੱਖ ਵਿਦਵਾਨਾਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੀਟਿੰਗ ‘ਚ ਕੌਮ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੀਆਂ ਇਤਰਾਜ਼ਯੋਗ ਧਾਰਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਪੰਥ ਦੇ ਸਾਹਮਣੇ ਕਈ ਚੁਣੌਤੀਆਂ ਖੜ੍ਹੀਆਂ ਹਨ ਤੇ ਇਨ੍ਹਾਂ ਦਾ ਮੁਕਾਬਲਾ ਸਿਰਫ਼ ਆਪਸੀ ਏਕਤਾ ਤੇ ਮਿਲ ਬੈਠ ਕੇ ਕੀਤੇ ਗਏ ਫੈਸਲਿਆਂ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਆਸ ਜਤਾਈ ਕਿ ਗੁਰੂ ਮਹਾਰਾਜ ਦੀ ਕਿਰਪਾ ਨਾਲ ਸਮੁੱਚਾ ਪੰਥ ਇਕਜੁੱਟ ਹੋ ਕੇ ਕੌਮ ਦੇ ਚੰਗੇ ਭਵਿੱਖ ਲਈ ਸਾਂਝੀ ਰਣਨੀਤੀ ਤਿਆਰ ਕਰੇਗਾ।

ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਤੇ ਇਸ ਦੀ ਮਰਿਆਦਾ, ਸ਼ਾਨ ਤੇ ਸੁਤੰਤਰਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਾ ਕੋਈ ਪਹਿਲਾਂ ਅੜਿਆ ਹੈ ਤੇ ਨਾ ਹੀ ਕੋਈ ਇਸ ਦੀ ਮਰਿਆਦਾ ਨੂੰ ਝੁਕਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਸਦੀਵੀ ਤਖ਼ਤ ਹੈ ਤੇ ਇਸ ਦੇ ਸਨਮਾਨ ਦੀ ਰੱਖਿਆ ਲਈ ਪੂਰਾ ਪੰਥ ਹਮੇਸ਼ਾ ਇੱਕਜੁੱਟ ਰਹੇਗਾ। ਉਨ੍ਹਾਂ ਸਮੁੱਚੀ ਸੰਗਤ ਨੂੰ ਪੰਥਕ ਏਕਤਾ ਬਣਾਈ ਰੱਖਣ ਅਤੇ ਕੌਮ ਦੇ ਹਿੱਤਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...