ਜਥੇਦਾਰ ਗੜਗੱਜ ਦੇ ਨਿਰਣੈ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ

lalit-sharma
Updated On: 

07 Jul 2025 11:11 AM

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਜੀ ਦੇ ਸਬੰਧ ਵਿੱਚ ਨਿਰਣੈ ਲੈਣ ਦਾ ਧਾਰਮਿਕ ਅਤੇ ਸੰਵਿਧਾਨਿਕ ਅਧਿਕਾਰ ਨਹੀਂ ਹੈ।

ਜਥੇਦਾਰ ਗੜਗੱਜ ਦੇ ਨਿਰਣੈ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ
Follow Us On

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ‘ਚ ਲਏ ਗਏ ਨਿਰਣੈ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ‘ਚ ਲਏ ਗਏ ਫੈਸਲੇ ਨੂੰ ਗੈਰ ਸੰਵਿਧਾਨਿਕ ਦੱਸਦੇ ਹੋਏ, ਇਸ ਹੁਕਮ ਨੂੰ ਸੁਖਬੀਰ ਬਾਦਲ ਨੂੰ ਬਚਾਉਣ ਲਈ ਸ਼ਾਜ਼ਿਸ਼ ਕਰਾਰ ਦਿੱਤਾ।

ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ) ਦੀ ਇਕੱਤਰਤਾ ‘ਚ ਲਿਆ ਗਿਆ ਸੀ ਫੈਸਲਾ

ਦੱਸ ਦੇਈਏ ਕਿ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ, ਮੁੱਖ ਸ਼ਾਜ਼ਿਸਕਰਤਾ ਵਜੋਂ ਵਿਵਾਦ ਪੈਦਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ (ਜੌਹਲ) ਅਤੇ ਡਾ. ਗੁਰਮੀਤ ਸਿੰਘ ਨੂੰ ਪੰਥਕ ਇਕਤਾ ਦੇ ਖ਼ਿਲਾਫ਼ ਕੰਮ ਕਰਨ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ।

ਗੜਗੱਜ ਪਹਿਲੇ ਹੀ ਤਨਖ਼ਾਹੀਆ ਕਰਾਰ, ਫੈਸਲਾ ਲੈਣ ਦਾ ਹੱਕ ਨਹੀਂ: ਤਖ਼ਤ ਸ੍ਰੀ ਪਟਨਾ ਸਾਹਿਬ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਜੀ ਦੇ ਸਬੰਧ ਵਿੱਚ ਨਿਰਣੈ ਲੈਣ ਦਾ ਧਾਰਮਿਕ ਅਤੇ ਸੰਵਿਧਾਨਿਕ ਅਧਿਕਾਰ ਨਹੀਂ ਹੈ।

ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗੰਭੀਰ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਨਿਰਣੈ ਨੂੰ ਮੁੱਢੋਂ ਹੀ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਜੇਕਰ ਅਕਾਲ ਤਖ਼ਤ ਹੋਏ ਪੇਸ਼ ਤਾ ਪੰਥਕ ਰਵਾਇਤਾਂ ਅਨੁਸਾਰ ਹੋਵੇਗੀ ਕਾਰਵਾਈ

ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਾ ਜਾਵੇ ਤੇ ਨਾ ਹੀ ਪੇਸ਼ ਹੋਵੇ ਜੇਕਰ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਪੇਸ਼ ਹੋਵੇਗਾ ਤਾਂ ਉਹ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਪੱਕਾ ਤਨਖਾਹੀਆ ਮੰਨਿਆ ਜਾਵੇਗਾ ਅਤੇ ਪੰਥਕ ਰਵਾਇਤ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।