ਅਨੰਦ ਕਾਰਜ ‘ਤੇ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਹੁਕਮ, ਬੀਚਾਂ ਤੇ ਪਾਰਕਾਂ ‘ਚ ਵਿਆਹ ‘ਤੇ ਪੂਰਨ ਪਾਬੰਦੀ

Updated On: 

28 Dec 2025 14:09 PM IST

ਜਥੇਦਾਰ ਨੇ ਸਾਫ਼ ਕੀਤਾ ਕਿ ਬੀਚਾਂ, ਪਾਰਕਾਂ ਜਾਂ ਹੋਰ ਅਣਉਚਿਤ ਥਾਵਾਂ ਤੇ ਅਨੰਦ ਕਾਰਜ ਕਰਵਾਉਣ ਤੇ ਪੂਰਨ ਪਾਬੰਦੀ ਰਹੇਗੀ। ਅਨੰਦ ਕਾਰਜ ਸਿਰਫ਼ ਮਰਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਹੀ ਕੀਤਾ ਜਾ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਿਸੇ ਵੀ ਹਾਲਤ ਵਿੱਚ ਬਾਹਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿਹੜੇ ਰਾਗੀ ਜਥੇ ਜਾਂ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦੇ ਪਾਏ ਗਏ।

ਅਨੰਦ ਕਾਰਜ ਤੇ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਹੁਕਮ, ਬੀਚਾਂ ਤੇ ਪਾਰਕਾਂ ਚ ਵਿਆਹ ਤੇ ਪੂਰਨ ਪਾਬੰਦੀ
Follow Us On

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ। ਜਿਸ ਤੋਂ ਬਾਅਦ ਜੱਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਕੇ ਕਈ ਅਹਿਮ ਅਤੇ ਸਖ਼ਤ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਜਥੇਦਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਥਕ ਮਸਲਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਾਹਰ ਲਿਜਾਣ ਤੇ ਪੂਰਨ ਪਾਬੰਦੀ

ਜਥੇਦਾਰ ਨੇ ਸਾਫ਼ ਕੀਤਾ ਕਿ ਬੀਚਾਂ, ਪਾਰਕਾਂ ਜਾਂ ਹੋਰ ਅਣਉਚਿਤ ਥਾਵਾਂ ਤੇ ਅਨੰਦ ਕਾਰਜ ਕਰਵਾਉਣ ਤੇ ਪੂਰਨ ਪਾਬੰਦੀ ਰਹੇਗੀ। ਅਨੰਦ ਕਾਰਜ ਸਿਰਫ਼ ਮਰਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਹੀ ਕੀਤਾ ਜਾ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਿਸੇ ਵੀ ਹਾਲਤ ਵਿੱਚ ਬਾਹਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿਹੜੇ ਰਾਗੀ ਜਥੇ ਜਾਂ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦੇ ਪਾਏ ਗਏ।

ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੱਥੇਦਾਰ ਨੇ ਦੱਸਿਆ ਕਿ ਇਹ ਹੁਕਮ ਅੱਜ ਤੋਂ ਹੀ ਲਾਗੂ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਹੁਕਮ ਪਹਿਲਾਂ ਵੀ ਜਾਰੀ ਹੋ ਚੁੱਕੇ ਹਨ, ਪਰ ਹੁਣ ਇਨ੍ਹਾਂ ਦੀ ਉਲੰਘਣਾ ਤੇ ਅਮਲਦਾਰੀ ਕਾਰਵਾਈ ਵੀ ਹੋਵੇਗੀ। ਖ਼ਾਸ ਕਰਕੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋ ਰਹੇ ਅਨੰਦ ਕਾਰਜਾਂ ਤੇ ਨਜ਼ਰ ਰੱਖੀ ਜਾਵੇਗੀ।

AI ਫ਼ਿਲਮਾਂ ਤੇ ਲਗਾਈ ਰੋਕ

ਮੀਟਿੰਗ ਵਿੱਚ ਆਧੁਨਿਕ ਤਕਨੀਕ ਨਾਲ ਬਣ ਰਹੀਆਂ AI ਵੀਡੀਓਆਂ ਅਤੇ ਕ੍ਰਿਤ੍ਰਿਮ ਫ਼ਿਲਮਾਂ ਤੇ ਵੀ ਚਰਚਾ ਕੀਤੀ ਗਈ। ਜਥੇਦਾਰ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਵੀਡੀਓ ਵਿੱਚ ਗੁਰੂ ਸਾਹਿਬਾਨ ਜਾਂ ਉਨ੍ਹਾਂ ਦੇ ਪਰਿਵਾਰ ਦੀ ਛਵੀ ਦਰਸਾਉਣ ਦੀ ਮਨਾਹੀ ਹੈ। ਇਹ ਫ਼ੈਸਲਾ ਸਿੱਖ ਮਰਯਾਦਾ ਅਤੇ ਪੰਥਕ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

328 ਪਾਵਨ ਸਰੂਪਾਂ ਦੇ ਮਾਮਲੇ ਤੇ ਵੀ ਗੰਭੀਰ ਚਿੰਤਾ ਜਤਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸਿੱਖ ਰਿਹਤ ਮਰਯਾਦਾ ਅਨੁਸਾਰ ਕਿਸੇ ਵੀ ਸਰਕਾਰ ਨੂੰ ਪੰਥਕ ਮਸਲਿਆਂ ਵਿੱਚ ਦਖ਼ਲ ਦੇਣ ਦਾ ਹੱਕ ਨਹੀਂ, ਪਰ ਮੌਜੂਦਾ ਸਰਕਾਰ ਪੁਲਿਸ ਦੇ ਜ਼ਰੀਏ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਕੋਲ ਐਸਜੀਪੀਸੀ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤ ਫੈਲਾਉਣ ਸੰਬੰਧੀ ਕਈ ਸ਼ਿਕਾਇਤਾਂ ਮੌਜੂਦ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰੀ ਦਖ਼ਲਅੰਦਾਜ਼ੀ ਨਾ ਰੁਕੀ ਤਾਂ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।

5 ਜਨਵਰੀ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੂੰ ਸੱਦਿਆ

ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮਾਮਲੇ ਤੇ ਵੀ ਵਿਚਾਰ ਕੀਤਾ ਗਿਆ। ਜੱਥੇਦਾਰ ਗੜਗੱਜ ਨੇ ਦੱਸਿਆ ਕਿ 5 ਜਨਵਰੀ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੂੰ ਸੱਦਿਆ ਗਿਆ ਹੈ। ਜਿੱਥੇ ਉਹ ਮੈਂਬਰਾਂ ਦੀ ਸੂਚੀ ਪੇਸ਼ ਕਰਨਗੇ। ਜਿਨ੍ਹਾਂ ਮੈਂਬਰਾਂ ਨੇ ਅੰਮ੍ਰਿਤ ਛਕਿਆ ਹੋਵੇਗਾ,ਉਹੀ ਮੈਂਬਰਸ਼ਿਪ ਦੇ ਹਕਦਾਰ ਹੋਣਗੇ। ਅੰਮ੍ਰਿਤ ਪਾਨ ਨਾ ਕਰਨ ਵਾਲਿਆਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।