ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ 'ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਲਾਇਆ ਤਿਲਕ | Sri Akal Takht Sahib young man sacrilege complaint know in Punjabi Punjabi news - TV9 Punjabi

ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ

Updated On: 

16 Sep 2024 19:27 PM

ਸ਼ਿਕਾਇਤ ਲੈ ਕੇ ਆਏ ਸੰਗਰੂਰ ਦੇ ਗੁਰਜੀਤ ਸਿੰਘ ਨੇ ਦੱਸਿਆ ਕਿ 2008 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਸਮਾਗਮ ਕਰਵਾਇਆ ਗਿਆ ਸੀ। ਦੁਨੀਆਂ ਭਰ ਦੇ ਸਾਰੇ ਸਿੱਖਾਂ ਵੱਲੋਂ ਵੱਡੇ ਪੱਧਰ ਤੇ ਸਮਾਗਮ ਕਰਵਾਏ ਗਏ।

ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਲਾਇਆ ਤਿਲਕ
Follow Us On

2008 ਵਿੱਚ ਵਾਪਰੀ ਬੇਅਦਬੀ ਕਾਂਡ ਦੀ ਸ਼ਿਕਾਇਤ ਲੈ ਕੇ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇਹ ਬੇਅਦਬੀ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਆਗੂਆਂ ਨੇ ਕੀਤੀ। ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਤਿਲਕ ਲਗਾਇਆ ਸੀ ਜੋ ਸਿੱਖ ਮਰਿਆਦਾ ਅਨੁਸਾਰ ਪ੍ਰਵਾਨ ਨਹੀਂ ਹੈ।

ਸ਼ਿਕਾਇਤ ਲੈ ਕੇ ਆਏ ਸੰਗਰੂਰ ਦੇ ਗੁਰਜੀਤ ਸਿੰਘ ਨੇ ਦੱਸਿਆ ਕਿ 2008 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਸਮਾਗਮ ਕਰਵਾਇਆ ਗਿਆ ਸੀ। ਦੁਨੀਆਂ ਭਰ ਦੇ ਸਾਰੇ ਸਿੱਖਾਂ ਵੱਲੋਂ ਵੱਡੇ ਪੱਧਰ ਤੇ ਸਮਾਗਮ ਕਰਵਾਏ ਗਏ। ਉਸ ਸਮੇਂ ਇੱਕ ਨਿੱਜੀ ਡੇਰੇ ਦੇ ਬਾਬਾ ਬਲਵੰਤ ਸਿੰਘ ਸਿਹੋੜੇ ਨੇ ਆਪਣੇ ਇੱਕ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਸਰੂਪ ਦੇਖ ਕੇ ਗੁਰੂ ਘਰ ਦੀ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ।

ਕਈ ਆਗੂਆਂ ਦੇ ਹੱਥੋਂ ਤਿਲਕ ਲਾਇਆ

ਇਸ ਸਮਾਗਮ ‘ਚ ਬਾਬਾ ਬਲਵੰਤ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ‘ਤੇ ਕਈ ਸ਼ਖ਼ਸੀਅਤਾਂ ਤੇ ਆਗੂਆਂ ਦੇ ਹੱਥੋਂ ਤਿਲਕ ਲਗਾਇਆ ਗਿਆ। ਜੋ ਗੁਰੂ ਸਾਹਿਬ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਬਾਬੇ ਦੇ ਕਹਿਣ ‘ਤੇ ਕਈ ਮੰਤਰੀਆਂ ਨੇ ਤਿਲਕ ਲਗਾਇਆ, ਜਿਨ੍ਹਾਂ ‘ਚ ਪ੍ਰੇਮ ਸਿੰਘ ਚੰਦੂਮਾਜਰਾ, ਮਾਲਵਿੰਦਰ ਸਿੰਘ, ਪ੍ਰਨੀਤ ਕੌਰ, ਸੁਰਜੀਤ ਸਿੰਘ ਰੱਖੜਾ ਅਤੇ ਹੋਰ ਕਈ ਅਣਪਛਾਤੇ ਵਿਅਕਤੀਆਂ ਵੱਲੋਂ ਗੁਰੂ ਸਾਹਿਬ ਦੇ ਤਿਲਕ ਲਗਾਏ ਗਏ।

ਲਿਖਤੀ ਸ਼ਿਕਾਇਤ ਮੁਤਾਬਕ ਜਦੋਂ ਇਹ ਘਟਨਾ 2008 ਵਿੱਚ ਵਾਪਰੀ ਸੀ ਤਾਂ ਸਬੰਧਤ ਧੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੇਅਦਬੀ ਲਈ ਬੁਲਾ ਕੇ ਪੰਥਕ ਰਵਾਇਤ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਸੀ। ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਸਕਿਆ।

ਵੀਡੀਓ ਨਾਲ ਸ਼ਿਕਾਇਤ

ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਇਸ ਸ਼ਿਕਾਇਤ ਦੇ ਨਾਲ ਉਪਰੋਕਤ ਵੀਡੀਓ ਭੇਜ ਕੇ ਬੇਨਤੀ ਕਰਦੇ ਹਨ ਕਿ ਖ਼ਾਲਸਾ ਪੰਥ ਦੀ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੁਕਮਨਾਮੇ ਕਰਦਿਆਂ ਸਖ਼ਤ ਕਾਰਵਾਈ ਕੀਤੀ ਜਾਵੇ। ਕਿਉਂਕਿ ਇਹ ਪੰਥ ਪ੍ਰੰਪਰਾ ਦੇ ਨਾਲ-ਨਾਲ ਗੁਰੂ ਸਾਹਿਬ ਦਾ ਵੀ ਅਪਮਾਨ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਅੱਜ ਦੁਬਾਰਾ ਵੀਡੀਓ ਬਣਾ ਕੇ ਸ਼ਿਕਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 5 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ, ਕਈ ਸ਼ਹਿਰਾਂ ਚ ਵਧਿਆ ਤਾਪਮਾਨ

Exit mobile version