AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ

ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ 'ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ‘ਤੇ ਮਾਮਲਾ ਦਰਜ, ਮੁਲਜ਼ਮ ਦੀ ਵੀਡੀਓ ਵਾਇਰਲ
lalit-sharma
| Updated On: 12 Jun 2026 14:14 PM IST
Share

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵਿੰਦਰ ਸਿੰਘ ਨਿਗਰਾਨ ਪਰਿਕਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ 62/63 ਅਧੀਨ ਧਾਰਾ 298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੌਜਵਾਨ, ਜਿਸ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ‘ਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।

ਉੱਥੇ ਹੀ, ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਉਹ ਕਹਿ ਰਿਹਾ ਹੈ ਕਿ ਉਹ ਇਕੱਲਾ ਹੀ ਆਇਆ ਸੀ। ਉਹ ਦੱਸ ਰਿਹਾ ਸੀ ਕਿ ਉਹ ਇੱਥੇ ਕਿਵੇਂ ਪਹੁੰਚਿਆ। ਉਹ ਕਹਿੰਦਾ ਹੈ ਕਿ ਮੈਂ ਆਪਣੀ ਮਰਜ਼ੀ ਨਾਲ ਆਇਆ। ਉਹ ਕਹਿੰਦਾ ਹੈ ਕਿ ਮੈਂ ਝੂਠ ਨਹੀਂ ਬੋਲ ਰਿਹਾ ਤੇ ਨਾ ਹੀ ਮਰਨ ਤੋਂ ਡਰਦਾ ਹਾਂ। ਮੈਨੂੰ ਕੱਟ ਦਿਓ, ਜੇਕਰ ਮੇਰੀ ਗਲਤੀ ਹੈ ਤਾਂ।

Follow Us
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...