AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

328 ਪਾਵਨ ਸਰੂਪ ਮਾਮਲੇ ਦੀ ਜਾਂਚ ਤੇਜ਼, ਨਵੀਂ SIT ਦਾ ਗਠਨ; ਸੀਪੀ ਅੰਮ੍ਰਿਤਸਰ ਕਰਨਗੇ ਜਾਂਚ ਦੀ ਨਿਗਰਾਨੀ

ਹੁਕਮ 'ਚ ਸਾਫ਼ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸਆਈਟੀ ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਤੇ ਪ੍ਰਸ਼ਾਸਨਿਕ ਸਹਿਯੋਗ ਦੇਣਗੇ ਤਾਂ ਜੋਂ ਜਾਂਚ ਨਿਰਪੱਖ, ਵਿਗਿਆਨਿਕ ਤੌਰ 'ਤੇ ਤੇ ਤੇਜ਼ੀ ਨਾਲ ਪੂਰੀ ਕੀਤੀ ਜਾ ਸਕੇ। ਜ਼ਰੂਰਤ ਪੈਣ 'ਚ ਹੋਰ ਅਧਿਕਾਰੀਆਂ ਨੂੰ ਵੀ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ।

328 ਪਾਵਨ ਸਰੂਪ ਮਾਮਲੇ ਦੀ ਜਾਂਚ ਤੇਜ਼, ਨਵੀਂ SIT ਦਾ ਗਠਨ; ਸੀਪੀ ਅੰਮ੍ਰਿਤਸਰ ਕਰਨਗੇ ਜਾਂਚ ਦੀ ਨਿਗਰਾਨੀ
328 ਪਾਵਨ ਸਰੂਪ ਮਾਮਲੇ ਦੀ ਜਾਂਚ ਤੇਜ਼, ਨਵੀਂ SIT ਦਾ ਗਠਨ
tv9-punjabi
| Updated On: 27 Feb 2026 10:49 AM IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਵਿੱਤਰ ਸਰੂਪ ਮਾਮਲੇ ਦੀ ਜਾਂਚ ਤੇਜ਼ ਕਰਨ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਪਾਵਨ ਸਰੂਪ ਮਾਮਲੇ ‘ਚ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ ਅੰਮ੍ਰਿਤਸਰ ‘ਚ ਐਫਆਈਆਰ ਨੰਬਰ 168, 7 ਦਸੰਬਰ 2025 ਨੂੰ ਦਰਜ ਕੀਤੀ ਗਈ ਸੀ। ਇਹ ਮਾਮਲਾ ਆਈਪੀਸੀ ਦੀਆਂ ਧਾਰਾਵਾਂ 295, 295-A, 409, 465 ਤੇ 120-B ਨਾਲ ਜੁੜਿਆ ਹੈ।

ਨਵੇਂ ਹੁਕਮਾਂ ‘ਚ ਪਹਿਲੇ ਤਿੰਨ ਆਦੇਸ਼ਾਂ ਨੂੰ ਰੱਦ ਕਰਦੇ ਹੋਏ ਨਵੀਂ ਟੀਮ ਬਣਾਈ ਗਈ ਹੈ, ਜਿਸ ਦੀ ਨਿਗਰਾਨੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਕਰਨਗੇ। ਐਸਆਈਟੀ ਦੇ ਚੇਅਰਮੈਨ ਨਾਨਕ ਸਿੰਘ (ਆਈਪੀਐਸ) ਬਣਾਏ ਗਏ ਹਨ। ਟੀਮ ‘ਚ ਐਸਐਸਪੀ ਖੰਨਾ ਦਰਪਨ ਆਹਲੂਵਾਲੀਆ (ਆਈਪੀਐਸ), ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ (ਪੀਪੀਐਸ), ਐਸਪੀ ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ (ਪੀਪੀਐਸ), ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ (ਪੀਪੀਐਸ) ਤੇ ਐਸਐਚਓ ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਮੈਂਬਰ ਬਣਾਇਆ ਗਿਆ ਹੈ।

ਹੁਕਮ ‘ਚ ਸਾਫ਼ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸਆਈਟੀ ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਤੇ ਪ੍ਰਸ਼ਾਸਨਿਕ ਸਹਿਯੋਗ ਦੇਣਗੇ ਤਾਂ ਜੋਂ ਜਾਂਚ ਨਿਰਪੱਖ, ਵਿਗਿਆਨਿਕ ਤੌਰ ‘ਤੇ ਤੇ ਤੇਜ਼ੀ ਨਾਲ ਪੂਰੀ ਕੀਤੀ ਜਾ ਸਕੇ। ਜ਼ਰੂਰਤ ਪੈਣ ‘ਚ ਹੋਰ ਅਧਿਕਾਰੀਆਂ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਹੁਕਮ ਡਾਇਰੈਕਟਰ ਐਲ.ਕੇ.ਯਾਦਵ ਆਈਪੀਐਸ ਵੱਲੋਂ ਚੰਡੀਗੜ੍ਹ ਤੋਂ ਜਾਰੀ ਕੀਤਾ ਗਿਆ ਹੈ ਤੇ ਇਸ ਦੀ ਕਾਪੀ ਸਬੰਧਿਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਹੁਣ ਪੂਰੇ ਪੰਜਾਬ ਦੀ ਨਜ਼ਰ ਇਸ ਐਸਆਈਟੀ ਦੀ ਜਾਂਚ ‘ਤੇ ਟਿੱਕੀ ਹੋਈ ਹੈ, ਕਿਉਂਕਿ ਇਸ ਮਾਮਲੇ ‘ਚ ਪਹਿਲਾਂ ਵੀ ਕਈ ਸਵਾਲ ਉੱਠ ਚੁੱਕੇ ਹਨ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...