AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਤਿਕਾਰ ਸੋਧ ਐਕਟ ਵਿਵਾਦ: 30 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਮਾਹਿਰ ਕਮੇਟੀ ਨੇ ਸਰਕਾਰੀ ਤਾਲਮੇਟ ਕਮੇਟੀ ਨੂੰ ਦਿੱਤਾ ਸੱਦਾ

23 ਨਵੰਬਰ ਨੂੰ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਇਤਰਾਜ਼ ਜਤਾਇਆ ਹੈ। 25 ਨਵੰਬਰ ਨੂੰ ਜਾਰੀ ਕੀਤੇ ਗਏ ਪੱਤਰ 'ਚ ਮਾਹਿਰ ਕਮੇਟੀ ਨੇ ਸਰਕਾਰ ਦੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਕੁਝ ਬਿਆਨਾਂ ਨੂੰ ਭਰਮਾਉਣ ਵਾਲਾ ਕਰਾਰ ਦਿੱਤਾ ਹੈ।

ਸਤਿਕਾਰ ਸੋਧ ਐਕਟ ਵਿਵਾਦ: 30 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਮਾਹਿਰ ਕਮੇਟੀ ਨੇ ਸਰਕਾਰੀ ਤਾਲਮੇਟ ਕਮੇਟੀ ਨੂੰ ਦਿੱਤਾ ਸੱਦਾ
lalit-sharma
| Published: 25 Nov 2026 13:00 PM IST
Share

ਪੰਜਾਬ ‘ਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ 30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਾਲੇ ਅਹਿਮ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਕਾਨੂੰਨ ਨੂੰ ਲੈ ਕੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਹੈ।

23 ਨਵੰਬਰ ਦੀ ਮੀਟਿੰਗ ਤੋਂ ਬਾਅਦ ਮੁੜ ਉੱਠੇ ਸਵਾਲ

ਦਰਅਸਲ, 23 ਨਵੰਬਰ ਨੂੰ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਇਤਰਾਜ਼ ਜਤਾਇਆ ਹੈ। 25 ਨਵੰਬਰ ਨੂੰ ਜਾਰੀ ਕੀਤੇ ਗਏ ਪੱਤਰ ‘ਚ ਮਾਹਿਰ ਕਮੇਟੀ ਨੇ ਸਰਕਾਰ ਦੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਕੁਝ ਬਿਆਨਾਂ ਨੂੰ ਭਰਮਾਉਣ ਵਾਲਾ ਕਰਾਰ ਦਿੱਤਾ ਹੈ।

ਕਮੇਟੀ ਦਾ ਕਹਿਣਾ ਹੈ ਕਿ ਪ੍ਰੈੱਸ ਕਾਨਫਰੰਸ ‘ਚ ਕੁਝ ਅਜਿਹੇ ਵਿਅਕਤੀਆਂ ਵੱਲੋਂ ਵੀ ਵਿਚਾਰ ਰੱਖੇ ਗਏ, ਜੋ ਸਰਕਾਰੀ ਤਾਲਮੇਲ ਕਮੇਟੀ ਦੇ ਮੈਂਬਰ ਨਹੀਂ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਤੇ ਸਰਕਾਰ ਨੂੰ ਭੇਜੇ ਗਏ ਪੱਤਰਾਂ ਦੇ ਤੱਥਾਂ ਨੂੰ ਵੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ।

30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਲਈ ਸੱਦਾ

ਮਾਹਿਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਜਾਰੀ ਪੱਤਰ ਅਨੁਸਾਰ 30 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ‘ਚ ਦੋਵਾਂ ਕਮੇਟੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਦੋਵਾਂ ਕਮੇਟੀਆਂ ਦੇ ਸਿਰਫ਼ ਨਾਮਜ਼ਦ ਮੈਂਬਰਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਮੀਟਿੰਗ ਦੌਰਾਨ ਸਤਿਕਾਰ ਸੋਧ ਐਕਟ ਨਾਲ ਜੁੜੇ ਇਤਰਾਜ਼ਾਂ ਤੇ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਆਧਾਰ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

13 ਅਪ੍ਰੈਲ ਨੂੰ ਵਿਧਾਨ ਸਭਾ ‘ਚ ਪਾਸ ਹੋਇਆ ਸੀ ਕਾਨੂੰਨ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ‘ਚ 13 ਅਪ੍ਰੈਲ 2026 ਨੂੰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਪਾਸ ਕੀਤਾ ਗਿਆ ਸੀ। ਹਾਲਾਂਕਿ, ਇਸ ਕਾਨੂੰਨ ਨੂੰ ਲੈ ਕੇ ਸ਼ੁਰੂ ਤੋਂ ਹੀ ਸਿੱਖ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਏ ਜਾਂਦੇ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਰਾਜ਼ ਹੈ ਕਿ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਪੰਥਕ ਸੰਸਥਾਵਾਂ ਨਾਲ ਲੋੜੀਂਦਾ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਮਾਹਿਰ ਕਮੇਟੀ ਵੱਲੋਂ ਕਾਨੂੰਨ ਦੀਆਂ ਕੁਝ ਧਾਰਾਵਾਂ ਨੂੰ ਸਿੱਖ ਧਾਰਮਿਕ ਮਾਮਲਿਆਂ ਤੇ ਪੰਥਕ ਸੰਸਥਾਵਾਂ ਦੇ ਅਧਿਕਾਰ ਖੇਤਰ ‘ਚ ਦਖ਼ਲਅੰਦਾਜ਼ੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Follow Us
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...