AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਵਿਖੇ ਲੱਗੀਆਂ ਰੌਣਕਾਂ, ਸੰਗਤ ਦਾ ਉਮੜਿਆ ਸੈਲਾਬ

ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਠੰਢ ਦੇ ਬਾਵਜੂਦ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਲੰਮੀਆਂ ਕਤਾਰਾਂ 'ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਵਿਖੇ ਲੱਗੀਆਂ ਰੌਣਕਾਂ, ਸੰਗਤ ਦਾ ਉਮੜਿਆ ਸੈਲਾਬ
lalit-sharma
| Updated On: 24 Nov 2026 08:53 AM IST
Share

ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ‘ਚ ਅੱਜ ਪੂਰੀ ਤਰ੍ਹਾਂ ਰੂਹਾਨੀ ਰੰਗ ਛਾਇਆ ਹੋਇਆ ਹੈ। ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਸਵੇਰ ਤੋਂ ਹੀ ਦਰਬਾਰ ਸਾਹਿਬ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਇਲਾਹੀ ਕੀਰਤਨ ਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਨਾਲ ਗੂੰਜ ਰਿਹਾ ਹੈ।

ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਠੰਢ ਦੇ ਬਾਵਜੂਦ ਸੰਗਤ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਲੰਮੀਆਂ ਕਤਾਰਾਂ ‘ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ ਗੁਰਜੀਤ ਸਿੰਘ ਤੇ ਭਾਈ ਸੁਖਮੀਤ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ ਹੈ। ਜੇਕਰ ਹਰ ਇਨਸਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਏ ਤਾਂ ਸਮਾਜ ਵਿੱਚ ਪਿਆਰ ਅਤੇ ਭਾਈਚਾਰਾ ਹੋਰ ਮਜ਼ਬੂਤ ਹੋ ਸਕਦਾ ਹੈ।

SGPC ਵੱਲੋਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਵੱਡੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਰੱਖਿਆ ਤੇ ਹੋਰ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਰਿਵਾਰਾਂ ਸਮੇਤ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸਿੱਖ ਸੰਗਤ ‘ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਭਾਰਤ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਜਥੇ ਉੱਥੇ ਨਤਮਸਤਕ ਹੋਣ ਲਈ ਰਵਾਨਾ ਹੋਏ ਹਨ।

ਸ਼ਾਮ ਨੂੰ ਸਜੇਗਾ ਜਲੋ ਸਾਹਿਬ, ਦੀਪਮਾਲਾ ਨਾਲ ਰੌਸ਼ਨ ਹੋਵੇਗਾ ਦਰਬਾਰ ਸਾਹਿਬ

ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਜਲੋ ਸਾਹਿਬ ਸਜਾਏ ਜਾਣਗੇ। ਇਸ ਦੌਰਾਨ ਇਤਿਹਾਸਕ ਤੇ ਬੇਸ਼ਕੀਮਤੀ ਗਹਿਣਿਆਂ ਤੇ ਸ਼ਸਤਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਸੰਗਤ ਨੂੰ ਮਿਲੇਗਾ।

ਇਸ ਤੋਂ ਇਲਾਵਾ ਦਰਬਾਰ ਸਾਹਿਬ ਦੇ ਸਮੁੱਚੇ ਪਰਿਸਰ ਨੂੰ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਸੁਗੰਧਿਤ ਫੁੱਲਾਂ ਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਰਾਤ ਵੇਲੇ ਇਹ ਨਜ਼ਾਰਾ ਹੋਰ ਵੀ ਮਨਮੋਹਕ ਹੋਵੇਗਾ।

ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਸੀ ਘਿਓ ਦੇ ਦੀਵਿਆਂ ਤੇ ਮੋਮਬੱਤੀਆਂ ਨਾਲ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਹੋਣ ਵਾਲੀ ਆਤਿਸ਼ਬਾਜ਼ੀ ਨਾਲ ਅੰਮ੍ਰਿਤਸਰ ਦਾ ਅਸਮਾਨ ਰੌਸ਼ਨ ਹੋ ਉੱਠੇਗਾ। ਇਸ ਤਰ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ‘ਚ ਸ਼ਰਧਾ, ਸੇਵਾ, ਸਿਮਰਨ ਤੇ ਰੂਹਾਨੀਅਤ ਦਾ ਵਿਲੱਖਣ ਮਾਹੌਲ ਬਣਿਆ ਹੋਇਆ ਹੈ। ਸੰਗਤ ਗੁਰੂ ਸਾਹਿਬ ਦੇ ਚਰਨਾਂ ‘ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀ ਹੈ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...