ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ, ਸੰਗਤਾਂ ਨੇ ਭਰੀ ਸ਼ਰਧਾ ਨਾਲ ਹਾਜ਼ਰੀ
ਨਗਰ ਕੀਰਤਨ ਦੇ ਦੌਰਾਨ ਸ਼ਹਿਰ ਦਾ ਮਾਹੌਲ ਗੁਰਬਾਣੀ ਨਾਲ ਅਲੌਕਿਕ ਹੁੰਦਾ ਰਿਹਾ ਤੇ ਹਰ ਪਾਸੇ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਦੀ ਗੂੰਜ ਸੁਣਾਈ ਦਿੱਤੀ। ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਧਾਰਮਿਕ ਝਾਕੀਆਂ ਪੇਸ਼ ਕਰਦਿਆਂ ਗੁਰੂ ਸਾਹਿਬ ਦੀ ਜਿੰਦਗੀ ਤੇ ਉਪਦੇਸ਼ਾਂ ਨੂੰ ਦਰਸਾਇਆ। ਇਸੇ ਤਰ੍ਹਾਂ, ਗਤਕਾ ਟੀਮਾਂ ਵੱਲੋਂ ਵੀ ਸ਼ਾਨਦਾਰ ਵਿਦਿਆ ਕਲਾਵਾਂ ਦੇ ਜੋਹਰ ਵਿਖਾਏ ਗਏ, ਜਿਨ੍ਹਾਂ ਨੇ ਸੰਗਤਾਂ ਦਾ ਮਨ ਮੋਹ ਲਿਆ।
ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠਾਂ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੀਆਂ ਗਲੀਆਂ ‘ਚ ਗੂੰਜ ਉਠਿਆ। ਇਹ ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਂ ‘ਚੋਂ ਹੁੰਦੀ ਹੋਇਆ, ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘਿਆ ਤੇ ਅੰਤ ‘ਚ ਵਾਪਸ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਇਆ।
ਨਗਰ ਕੀਰਤਨ ਦੇ ਦੌਰਾਨ ਸ਼ਹਿਰ ਦਾ ਮਾਹੌਲ ਗੁਰਬਾਣੀ ਨਾਲ ਅਲੌਕਿਕ ਹੁੰਦਾ ਰਿਹਾ ਤੇ ਹਰ ਪਾਸੇ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਦੀ ਗੂੰਜ ਸੁਣਾਈ ਦਿੱਤੀ। ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਧਾਰਮਿਕ ਝਾਕੀਆਂ ਪੇਸ਼ ਕਰਦਿਆਂ ਗੁਰੂ ਸਾਹਿਬ ਦੀ ਜਿੰਦਗੀ ਤੇ ਉਪਦੇਸ਼ਾਂ ਨੂੰ ਦਰਸਾਇਆ। ਇਸੇ ਤਰ੍ਹਾਂ, ਗਤਕਾ ਟੀਮਾਂ ਵੱਲੋਂ ਵੀ ਸ਼ਾਨਦਾਰ ਵਿਦਿਆ ਕਲਾਵਾਂ ਦੇ ਜੋਹਰ ਵਿਖਾਏ ਗਏ, ਜਿਨ੍ਹਾਂ ਨੇ ਸੰਗਤਾਂ ਦਾ ਮਨ ਮੋਹ ਲਿਆ।
ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰੂ ਘਰ ਦੀਆਂ ਬਖ਼ਸ਼ਸ਼ਾਂ ਹਾਸਲ ਕੀਤੀਆਂ। ਇਸ ਦੌਰਾਨ ਸ਼੍ਰੀ ਦਰਬਾਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਹਿਤ ਮਰਿਆਦਾ ਨਾਲ ਪਾਲਕੀ ਸਾਹਿਬ ਵਾਲੀ ਗੱਡੀ ਦੀ ਸੇਵਾ ਨਿਭਾਈ। ਸਾਰਾ ਸ਼ਹਿਰ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ ਤੇ ਰੰਗ-ਬਰੰਗੀਆਂ ਝਾਕੀਆਂ ਨੇ ਮੌਕੇ ਨੂੰ ਹੋਰ ਭਾਵੁਕ ਤੇ ਆਧਿਆਤਮਿਕ ਬਣਾ ਦਿੱਤਾ। ਨਗਰ ਕੀਰਤਨ ਨੇ ਲੋਕਾਂ ਦੇ ਦਿਲਾਂ ਨੂੰ ਗੁਰੂ ਘਰ ਦੀ ਪ੍ਰੇਰਣਾ ਨਾਲ ਭਰ ਦਿੱਤਾ।
ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਜੱਥਾ ਪਾਕਿਸਤਾਨ ਰਵਾਨਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਹ ਜੱਥਾ ਨਨਕਾਣਾ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਿਆਂ ਦਾ ਦਰਸ਼ਨ ਕਰੇਗਾ ਤੇ ਸਮਾਗਮਾਂ ਚ ਹਿੱਸਾ ਲਏਗਾ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸੰਗਤ ਦੇ ਨਾਲ ਦਰਸ਼ਨ ਤੇ ਦੀਦਾਰੇ ਕਰਨ ਲਈ ਪਾਕਿਸਤਾਨ ਰਵਾਨਾ ਹੋਏ।
ਇਹ ਵੀ ਪੜ੍ਹੋ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ, ਪਰ ਕਰਤਾਰਪੁਰ ਸਾਹਿਬ ਦਾ ਲਾਂਘਾ ਹਾਲੇ ਤੱਕ ਪੂਰੀ ਤਰ੍ਹਾਂ ਨਹੀਂ ਖੁੱਲਿਆ। ਉਨ੍ਹਾਂ ਨੇ ਕਿਹਾ ਕਿ ਇਹ ਲਾਂਘਾ ਸਿਰਫ਼ ਯਾਤਰਾ ਦਾ ਰਸਤਾ ਨਹੀਂ, ਸਗੋਂ ਦਿਲਾਂ ਨੂੰ ਜੋੜਨ ਵਾਲਾ ਪੁਲ ਹੈ। ਜਥੇਦਾਰ ਨੇ ਵਿਸ਼ਵਾਸ ਜਤਾਇਆ ਕਿ ਜਿਵੇਂ ਪਹਿਲਾਂ ਸਰਕਾਰ ਨੇ ਸਿੱਖ ਸੰਗਤਾਂ ਦੀਆਂ ਅਰਦਾਸਾਂ ਸਵੀਕਾਰ ਕੀਤੀਆਂ, ਤਿਵੇਂ ਹੁਣ ਜਲਦੀ ਹੀ ਕਰਤਾਰਪੁਰ ਲਾਂਘਾ ਵੀ ਖੁੱਲੇਗਾ।
