ਸੀਐਮ ਮਾਨ ਅੱਜ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਦਾ ਦੇਣਗੇ ਸੱਦਾ

Updated On: 

28 Oct 2025 13:43 PM IST

ਇਸ ਸਮਾਗਮ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਧਾਰਮਿਕ ਗੁਰੂਆਂ ਤੇ ਹੋਰ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਸਮੇਤ ਹੋਰ ਵੀ ਕਈ ਸੂਬਿਆਂ 'ਚ ਜਾ ਕੇ ਪੰਜਾਬ ਕੈਬਨਿਟ ਮੰਤਰੀ ਸੀਐਮ ਮਾਨ ਵੱਲੋਂ ਸੱਦਾ ਦੇ ਚੁੱਕੇ ਹਨ। ਇਸ ਸਮਾਗਮ ਦੀ ਸ਼ੁਰੂਆਤ 25 ਅਕਤੂਬਰ ਤੋਂ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ 'ਚ ਅਰਦਾਸ ਦੇ ਨਾਲ ਕੀਤੀ ਗਈ।

ਸੀਐਮ ਮਾਨ ਅੱਜ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਦਾ ਦੇਣਗੇ ਸੱਦਾ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਪਹੁੰਚਣਗੇ। ਇੱਥੇ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ‘ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਨੂੰ ਸੱਦਾ ਦੇਣਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਸਰਕਾਰ ਸ਼ਹੀਦੀ ਪੁਰਬ ‘ਤੇ ਸ਼ਾਨਦਾਰ ਸਮਾਗਮ ਕਰਨ ਜਾ ਰਹੀ ਹੈ।

ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਧਾਰਮਿਕ ਗੁਰੂਆਂ ਤੇ ਹੋਰ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਸਮੇਤ ਹੋਰ ਵੀ ਕਈ ਸੂਬਿਆਂ ‘ਚ ਜਾ ਕੇ ਪੰਜਾਬ ਕੈਬਨਿਟ ਮੰਤਰੀ ਸੀਐਮ ਮਾਨ ਵੱਲੋਂ ਸੱਦਾ ਦੇ ਚੁੱਕੇ ਹਨ। ਇਸ ਸਮਾਗਮ ਦੀ ਸ਼ੁਰੂਆਤ 25 ਅਕਤੂਬਰ ਤੋਂ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਅਰਦਾਸ ਦੇ ਨਾਲ ਕੀਤੀ ਗਈ।

ਇਸ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨੂੰ ਦਰਸਾਉਣ ਵਾਲੇ ‘ਲਾਈਟ ਐਂਡ ਸਾਉਂਡ ਸ਼ੋਅ’, ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਸਜਾਏ ਜਾ ਰਹੇ ਹਨ। ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ ‘ਤੇ ਵੀ ਕੀਰਤਨ ਦਰਬਾਰ ਸਜਾਏ ਜਾਣਗੇ।

25 ਨਵੰਬਰ ਤੱਕ ਚੱਲਣਗੇ ਸਮਾਗਮ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਗੁਰੂ ਸਾਹਿਬ ਦੇ ਚਰਨ ਛੋਹ ਵਾਲੇ ਪਵਿੱਤਰ ਕਸਬਿਆਂ ਤੇ ਸ਼ਹਿਰਾਂ ‘ਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ ਤੇ ਕਸ਼ਮੀਰ) ‘ਚ ਇੱਕ ਕੀਰਤਨ ਦਰਬਾਰ ਹੋਵੇਗਾ, ਜਿਸ ਤੋਂ ਬਾਅਦ 19 ਨਵੰਬਰ ਨੂੰ ਇੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ‘ਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਸੀਐਮ ਮਾਨ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 25 ਨਵੰਬਰ ਤੱਕ ਵੱਡੇ ਪੱਧਰ ਤੇ ਸਮਾਗਮ ਕੀਤੇ ਜਾਣਗੇ।

ਟੈਂਟ ਸਿਟੀ ਦਾ ਪ੍ਰਬੰਧ

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਆਉਣ ਲਈ ਇੱਕ ਟੈਂਟ ਸਿਟੀ, ਜਿਸ ਨੂੰ ਚੱਕ ਨਾਨਕੀ ਕਿਹਾ ਜਾਂਦਾ ਹੈ, ਬਣਾਈ ਜਾਵੇਗੀ। ਇੱਕ ਅੰਤਰ-ਧਰਮ ਕਾਨਫਰੰਸ ਵੀ ਆਯੋਜਿਤ ਕੀਤੀ ਜਾਵੇਗੀ, ਜਿਸ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਤੇ ਡਰੋਨ ਸ਼ੋਅ ਹੋਣਗੇ। ਸੀਐਮ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਦਰਸ਼ਨ, ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਕੁਰਬਾਨੀ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।